ਪੰਜਾਬ ਦੇ 6000 ਹਜ਼ਾਰ ਕਰੋੜ ਦੇ ਡਰੱਗ ਰੈਕੇਟ ਮਾਮਲੇ ਦੀ ਛੇਤੀ ਸੁਣਵਾਈ ਦੀ ਮੰਗ ਨੂੰ ਲੈ ਕੇ ਐਡਵੋਕੇਟ ਨਵਕਿਰਨ ਸਿੰਘ ਨੇ ਹਾਈ ਕੋਰਟ ਵਿੱਚ ਜੋ ਅਰਜ਼ੀ ਦਾਇਰ ਕੀਤੀ ਸੀ, ਨੂੰ ਹਾਈ ਕੋਰਟ ਨੇ ਸਵੀਕਾਰ ਕਰ ਲਿਆ ਹੈ ਅਤੇ ਇਸ ਕੇਸ ਦੀ ਸੁਣਵਾਈ 13 ਅਕਤੂਬਰ ਤੋਂ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।
ਐਡਵੋਕੇਟ ਨਵਕਿਰਨ ਸਿੰਘ ਨੇ ਇਸ ਮਾਮਲੇ ਦੀ ਛੇਤੀ ਸੁਣਵਾਈ ਲਈ ਅਰਜ਼ੀ ਦਿੱਤੀ ਸੀ। ਨਵਕਿਰਨ ਸਿੰਘ ਨੇ ਪਹਿਲਾਂ ਹਾਈ ਕੋਰਟ ਤੋਂ ਇਹ ਸਾਰੀਆਂ ਰਿਪੋਰਟਾਂ ਖੋਲ੍ਹਣ ਦੀ ਮੰਗ ਕੀਤੀ ਸੀ, ਜਿਸ ‘ਤੇ ਹਾਈ ਕੋਰਟ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਭੇਜ ਕੇ ਜਵਾਬ ਦੇਣ ਦੇ ਆਦੇਸ਼ ਦਿੱਤੇ ਹਨ। ਮੰਗਲਵਾਰ ਨੂੰ ਹਾਈਕੋਰਟ ਨੇ ਨਵਕਿਰਨ ਸਿੰਘ ਦੀ ਅਰਜ਼ੀ ਨੂੰ ਸਵੀਕਾਰ ਕਰਦੇ ਹੋਏ ਹੁਣ ਇਸ ਮਾਮਲੇ ਦੀ ਸੁਣਵਾਈ ਨਵੰਬਰ ਦੀ ਬਜਾਏ 13 ਅਕਤੂਬਰ ਤੋਂ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ : ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖਬਰ- ਰੁੱਸੇ ਸਾਬਕਾ ਮੰਤਰੀ ਬਲਬੀਰ ਸਿੱਧੂ ਦੇ ਘਰ ਪਹੁੰਚੇ CM ਚੰਨੀ
ਇਸ ਤੋਂ ਪਹਿਲਾਂ ਜਸਟਿਸ ਰਾਜਨ ਗੁਪਤਾ ਤੇ ਜਸਟਿਸ ਅਜੇ ਤਿਵਾੜੀ ਦੀ ਸਪੈਸ਼ਲ ਬੈਂਚ ਵਿਚ ਸੁਣਵਾਈ ਚੱਲ ਰਹੀ ਸੀ ਪਰ ਜਸਟਿਸ ਅਜੇ ਤਿਵਾੜੀ ਨੇ ਖੁਦ ਨੂੰ ਕੇਸ ਤੋਂ ਵੱਖ ਕਰ ਲਿਆ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਜਸਟਿਸ ਰਾਜਨ ਗੁਪਤਾ ਦੇ ਤਬਾਦਲੇ ਦੀ ਸਿਫਾਰਸ਼ ਕੀਤੀ ਸੀ। ਇਸ ਲਈ ਚੀਫ ਜਸਟਿਸ ਨੇ ਹੁਣ ਜਸਟਿਸ ਏ. ਜੀ. ਮਸੀਹ ਅਤੇ ਜਸਟਿਸ ਅਸ਼ੋਕ ਕੁਮਾਰ ਵਰਮਾ ਦੀ ਬੈਂਚ ਕੋਲ ਕੇਸ ਦੀ ਸੁਣਵਾਈ ਲਈ ਭੇਜਿਆ ਹੈ।
Moong Dal Chilla | ਮੂੰਗ ਦਾਲ ਦਾ ਚਿੱਲਾ | Breakfast Recipe | Quick And Easy Recipe
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੀ ਧੀ ਰਾਬੀਆ ਸਿੱਧੂ ਵੀ ਸ਼ੁਰੂ ਕਰੇਗੀ ਸਿਆਸੀ ਪਾਰੀ ! ਚਰਚਾਵਾਂ ਜ਼ੋਰਾਂ-ਸ਼ੋਰਾਂ ’ਤੇ