ਪੰਜਾਬ ‘ਚ ਨਸ਼ਾ ਤਸਕਰੀ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਜਗਦੀਸ਼ ਭੋਲਾ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਹਾਈਕੋਰਟ ਵੱਲੋਂ ਜਗਦੀਸ਼ ਭੋਲਾ ਨੂੰ ਅੰਸ਼ਕ ਰਾਹਤ ਦਿੱਤੀ ਹੈ। ਮੁਲਜ਼ਮ ਭੋਲਾ ਨੂੰ ਇੱਕ ਦਿਨ ਦੀ ਜ਼ਮਾਨਤ ਮਿਲ ਗਈ ਹੈ। ਦੱਸ ਦੇਈਏ ਕਿ ਜਗਦੀਸ਼ ਭੋਲਾ ਨੇ ਅਦਾਲਤ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਚ ਉਸ ਨੇ ਆਪਣੀ ਬੀਮਾਰ ਮਾਂ ਦਾ ਹਵਾਲਾ ਦਿੱਤਾ ਸੀ। ਅਦਾਲਤ ਨੇ ਲੰਬੀ ਬਹਿਸ ਤੋਂ ਬਾਅਦ ਭੋਲਾ ਦੀ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਅਦਾਲਤ ਨੇ ਭੋਲਾ ਨੂੰ ਆਪਣੀ ਮਾਂ ਨੂੰ ਮਿਲਣ ਲਈ 17 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦਾ ਸਮਾਂ ਦਿੱਤਾ ਹੈ। ਇਸ ਦੌਰਾਨ ਉਹ ਆਪਣੀ ਮਾਂ ਨੂੰ ਮਿਲ ਸਕਦਾ ਹੈ। ਪਰ ਇਸ ਦੌਰਾਨ ਭੋਲਾ ਪੁਲਿਸ ਦੀ ਹਿਰਾਸਤ ਵਿੱਚ ਹੀ ਰਹੇਗਾ। ਮਾਂ ਨੂੰ ਮਿਲਣ ਦਾ ਸਮਾਂ ਪੂਰਾ ਹੋਣ ਤੋਂ ਬਾਅਦ ਪੁਲਿਸ ਉਸ ਨੂੰ ਵਾਪਸ ਜੇਲ੍ਹ ਲੈ ਕੇ ਆਵੇਗੀ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਸਾਬਕਾ ਵਿਧਾਇਕ ਵੈਦ ਦੇ ਘਰ ਵਿਜੀਲੈਂਸ ਟੀਮ ਦੀ ਛਾਪੇਮਾਰੀ, ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ
ਜ਼ਿਕਰਯੋਗ ਹੈ ਕਿ ਜਗਦੀਸ਼ ਭੋਲਾ 2013 ਦੇ ਡਰੱਗ ਮਾਮਲੇ ‘ਚ ਜੇਲ ‘ਚ ਬੰਦ ਹੈ। ਭੋਲਾ ਨੂੰ 6 ਹਜ਼ਾਰ ਕਰੋੜ ਦੇ ਡਰੱਗ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਜਦੋਂ ਅਦਾਲਤ ਵਿੱਚ ਡਰੱਗ ਮਾਮਲੇ ਦੀ ਸੁਣਵਾਈ ਹੋਈ ਤਾਂ ਅਦਾਲਤ ਨੇ ਉਸ ਨੂੰ ਵੀ ਦੋਸ਼ੀ ਕਰਾਰ ਦਿੱਤਾ। ਪੰਜਾਬ ‘ਚ ਨਸ਼ਾ ਤਸਕਰੀ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਜਗਦੀਸ਼ ਭੋਲਾ ਨੂੰ ਹਾਈਕੋਰਟ ਨੇ ਅੰਸ਼ਿਕ ਰਾਹਤ ਦਿੰਦਿਆਂ ਇਕ ਦਿਨ ਦੀ ਜ਼ਮਾਨਤ ਦੇ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: