ਚੰਡੀਗੜ੍ਹ : ਪਟਿਆਲਾ ਜੇਲ੍ਹ ਵਿੱਚ ਬੰਦ ਬਿਕਰਮ ਮਜੀਠੀਆ ਹੁਣ ਜੇਲ੍ਹ ਤੋਂ ਬਾਹਰ ਆਉਣਗੇ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਇਹ ਜਾਣਕਾਰੀ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ। ਅਦਾਲਤ ਨੇ 29 ਜੁਲਾਈ ਨੂੰ ਜ਼ਮਾਨਤ ‘ਤੇ ਫੈਸਲਾ ਸੁਰੱਖਿਅਤ ਰਖਿਆ ਸੀ। ਅੱਜ ਅਦਾਲਤ ਨੇ ਇਸ ‘ਤੇ ਫੈਸਲਾ ਸੁਣਾਇਆ ਹੈ ਤੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਗਈ।
ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਨੇ ਪੰਚਾਇਤੀ ਫੰਡਾਂ ‘ਚ 12.24 ਕਰੋੜ ਰੁਪਏ ਦੀ ਹੇਰਾਫੇਰੀ ਲਈ ਸਰਪੰਚ ਹਰਜੀਤ ਕੌਰ ਨੂੰ ਕੀਤਾ ਗ੍ਰਿਫਤਾਰ
ਹਾਈਕੋਰਟ ਦੀ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਵਾਲੀ ਡਬਲ ਬੈਂਚ ਨੇ ਇਸ ਦੀ ਸੁਣਵਾਈ ਤੋਂ ਬਾਅਦ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਇਸ ਨੂੰ ਲੈ ਕੇ ਵਿਸਥਾਰਤ ਆਰਡਰ ਦੀ ਉਡੀਕ ਹੈ। ਮਜੀਠੀਆ ਦੇ ਵਕੀਲ ਦਾ ਕਹਿਣਾ ਹੈ ਕਿ ਉਹ ਅੱਜ ਸ਼ਾਮ ਹੀ ਜੇਲ੍ਹ ਤੋਂ ਬਾਹਰ ਆ ਜਾਣਗੇ। ਇਸ ਦੇ ਲਈ ਫਾਰਮੈਲਿਟੀਜ਼ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਹਾਈਕੋਰਟ ਵਿੱਚ ਮਜੀਠੀਆ ਦੇ ਵਕੀਲਾਂ ਨੇ ਉਨ੍ਹਾਂ ‘ਤੇ ਦਰਜ ਕੇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: