ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਨਸ਼ਾ ਤਸਕਰੀ ਅਤੇ ਹੋਰ ਧਾਰਾਵਾਂ ਨੂੰ ਵਿੱਚ ਦਰਜ FIR ਦੇ ਮਾਮਲੇ ਵਿੱਚ ਸਾਬਕਾ SSP ਰਾਜਜੀਤ ਸਿੰਘ ਹੁੰਦਲ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਕੋਰਟ ਵੱਲੋਂ ਸਾਬਕਾ SSP ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ ਇੱਕ ਹਫ਼ਤੇ ਲਈ ਟਾਲ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਸ ਨੂੰ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕਰਨ ਲਈ ਵੀ ਇੰਨਾ ਹੀ ਸਮਾਂ ਦਿੱਤਾ ਗਿਆ ਹੈ।
ਪਟੀਸ਼ਨ ਦਾਇਰ ਕਰਦੇ ਹੋਏ ਰਾਜਜੀਤ ਸਿੰਘ ਨੇ ਕਿਹਾ ਕਿ ਉਸ ਵਿਰੁੱਧ ਕੀਤੀ ਗਈ ਸਾਰੀ ਕਾਰਵਾਈ ਪੂਰੀ ਤਰ੍ਹਾਂ ਗਲਤ ਹੈ। ਉਸ ਨੂੰ ਬਰਖਾਸਤ ਕਰਨ ਦੇ ਹੁਕਮ ਵੀ ਨਿਯਮਾਂ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਗਏ ਹਨ। ਪਟੀਸ਼ਨਰ ਨੂੰ ਭਗੌੜਾ ਘੋਸ਼ਿਤ ਕਰਨ ਦੀ ਪ੍ਰਕਿਰਿਆ ਅਤੇ ਉਸ ਵਿਰੁੱਧ ਲੁੱਕਆਊਟ ਨੋਟਿਸ ਵੀ ਨਿਰਧਾਰਤ ਪ੍ਰਕਿਰਿਆ ਦੇ ਉਲਟ ਜਾਰੀ ਕੀਤਾ ਗਿਆ ਹੈ। ਪਟੀਸ਼ਨਰ ਨੇ ਹਾਈ ਕੋਰਟ ਨੂੰ ਇਸ ਮਾਮਲੇ ਦੀ ਜਾਂਚ CBI ਨੂੰ ਸੌਂਪਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਗ੍ਰੇਟਰ ਨੋਇਡਾ ‘ਚ ਵੱਡਾ ਹਾਦਸਾ: ਗਲੈਕਸੀ ਪਲਾਜ਼ਾ ‘ਚ ਲੱਗੀ ਭਿਆਨਕ ਅੱਗ, ਰੈਸਕਿਊ ਜਾਰੀ
ਹਾਈਕੋਰਟ ਨੇ ਇਸ ‘ਤੇ ਪਟੀਸ਼ਨ ਦੇ ਸਹੀ ਹੋਣ ‘ਤੇ ਸਵਾਲ ਖੜ੍ਹੇ ਕੀਤੇ ਸਨ। ਮੁੜ ਸੁਣਵਾਈ ਦੌਰਾਨ ਪਟੀਸ਼ਨਰ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈਕੋਰਟ ਨੇ ਹੁਣ ਰਾਜਜੀਤ ਸਿੰਘ ਨੂੰ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਉਸ ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ ਵੀ ਇਸ ਦੌਰਾਨ ਰੋਕ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਕਿ ਪਹਿਲਾਂ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ ਜਾਵੇਗੀ, ਉਸ ਤੋਂ ਬਾਅਦ ਹੋਰ ਮਾਮਲਿਆਂ ਨੂੰ ਦੇਖਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: