ਚੰਡੀਗੜ੍ਹ: ਹਲਕਾ ਭੁਲੱਥ ਤੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਖ਼ਿਲਾਫ਼ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ, ਜਿਸ ‘ਤੇ ਹਾਈਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ।
ਉਨ੍ਹਾਂ ਨੇ ਪਟੀਸ਼ਨ ਦਾਇਰ ਕਰਦਿਆਂ ਕਿਹਾ ਕਿ ਜਦੋਂ ਵੀ ਮੈਨੂੰ ਸੰਮਨ ਭੇਜਿਆ ਗਿਆ, ਮੈਂ ਈਡੀ ਦੇ ਸਾਹਮਣੇ ਪੇਸ਼ ਹੋਇਆ। ਜਦੋਂ ਮੈਂ ਹਾਲ ਹੀ ‘ਚ ਪੇਸ਼ ਹੋਇਆ ਤਾਂ ਮੈਨੂੰ ਗ੍ਰਿਫਤਾਰ ਕਰ ਲਿਆ ਗਿਆ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਦੂਜੇ ਪਾਸੇ ਖਹਿਰਾ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “ ਵੀਡੀਓ
ਸੁਖਪਾਲ ਖਹਿਰਾ ਨੇ ਆਪਣੀ ਗ੍ਰਿਫ਼ਤਾਰੀ ਨੂੰ ਸਿਆਸੀ ਰੰਜਿਸ਼ ਦੱਸਿਆ। ਦੱਸ ਦੇਈਏ ਕਿ ਈਡੀ ਨੇ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਸੁਖਪਾਲ ਖਹਿਰਾ ‘ਤੇ ਕਰੀਬ 1 ਲੱਖ ਅਮਰੀਕੀ ਡਾਲਰ ਲਿਆਉਣ ਦਾ ਦੋਸ਼ ਹੈ। ਹਾਲਾਂਕਿ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਉਹ ਆਮ ਆਦਮੀ ਪਾਰਟੀ ‘ਚ ਸਨ ਤਾਂ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦੇ ਕਹਿਣ ‘ਤੇ ਅਮਰੀਕਾ ਗਏ ਸਨ। ਉਥੇ ਜੋ ਵੀ ਫੰਡ ਇਕੱਠਾ ਹੋਇਆ, ਉਹ ਪਾਰਟੀ ਨੂੰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ‘ਚ ‘ਆਪ’ ਸੁਪਰੀਮੋ ਦਾ ਐਲਾਨ, ਸਰਕਾਰ ਬਣਦੇ ਹੀ ਠੇਕੇ ‘ਤੇ ਕੰਮ ਕਰ ਰਹੇ ਅਧਿਆਪਕ ਕਰਾਂਗੇ ਪੱਕੇ