ਗੈਂਗਸਟਰ ਲਾਰੈਂਸ ਤੋਂ ਬਾਅਦ ਹੁਣ ਜੱਗੂ ਭਗਵਾਨਪੁਰੀਆ ਵੀ ਸੁਰੱਖਿਆ ਲਈ ਹਾਈਕੋਰਟ ਪਹੁੰਚ ਗਿਆ ਹੈ। ਜੱਗੂ ਨੂੰ ਜਾਨ ਦੇ ਖਤਰੇ ਦਾ ਡਰ ਸਤਾ ਰਿਹਾ ਹੈ। ਜੱਗੂ ਦੀ ਮਾਂ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਜੇਕਰ ਜੱਗੂ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਜਾਂਦਾ ਹੈ ਤਾਂ ਬੁਲੇਟ ਪਰੂਫ ਜੈਕੇਟ ਤੇ ਗੱਡੀ ਦਿੱਤੀ ਜਾਵੇ। ਉਸ ਦੀ ਮਾਂ ਨੇ ਵੀ ਭਗਵਾਨਪੁਰੀਆ ਨੂੰ ਟਾਰਚਰ ਕਰਨ ਦਾ ਦੋਸ਼ ਲਗਾਇਆ ਹੈ। ਜੱਗੂ ਭਗਵਾਨਪੁਰੀਆ ਦਾ ਨਾਂ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸਾਹਮਣੇ ਆ ਰਿਹਾ ਹੈ।
ਲਾਰੈਂਸ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਟ ਪਟੀਸ਼ਨ ਦਾਇਰ ਕੀਤੀ ਸੀ ਜਿਸ ਵਿਚ ਕਿਹਾ ਕਿ ਪੰਜਾਬ ਪੁਲਿਸ ਉਸ ਦਾ ਇਨਕਾਊਂਟਰ ਕਰ ਸਕਦੀ ਹੈ। ਇਸ ਲਈ ਉਹ ਨੂੰ ਪੰਜਾਬ ਲਿਆਉਣ ਦਾ ਪ੍ਰੋਡਕਸ਼ਨ ਵਾਰੰਟ ਨਾ ਦਿੱਤਾ ਜਾਵੇ। ਇਸ ਦੇ ਜਵਾਬ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਨਾ ਤਾਂ ਉਸ ਦਾ ਨਾਂ ਐੱਫਆਈਆਰ ਵਿਚ ਹੈ ਤੇ ਨਾ ਹੀ ਉਸ ਦਾ ਪ੍ਰੋਡਕਸ਼ਨ ਵਾਰੰਟ ਮੰਗਿਆ ਗਿਆ ਹੈ। ਹਾਈਕੋਰਟ ਨੇ ਪਟੀਸ਼ਨ ਨੂੰ ਆਧਾਰਹੀਣ ਦੱਸ ਕੇ ਖਾਰਜ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਸਾਜ਼ਿਸ਼ ਤਿਹਾੜ ਜੇਲ੍ਹ ਵਿਚ ਰਚੇ ਜਾਣ ਦੀ ਗੱਲ ਸਾਹਮਣੇ ਆ ਚੁੱਕੀ ਹੈ ਜਿਸ ਵਿਚ ਗੈਂਗਸਟਰ ਲਾਰੈਂਸ ਨਾਲ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਤੇ ਜੱਗੂ ਭਗਵਾਨਪੁਰੀਆ ਦਾ ਵੀ ਨਾਂ ਸਾਹਮਣੇ ਆ ਰਿਹਾ ਹੈ। ਇਸ ਦਾ ਖੁਲਾਸਾ ਦਿੱਲੀ ਵਿਚ ਫੜੇ ਗਏ 2 ਲੱਖ ਦੇ ਇਨਾਮੀ ਗੈਂਗਸਟਰ ਸ਼ਾਹਰੁਖ ਨੇ ਕੀਤਾ ਸੀ ਜਿਸ ਦੇ ਬਾਅਦ ਪੰਜਾਬ ਪੁਲਿਸ ਇਨ੍ਹਾਂ ਸਾਰੇ ਗੈਂਗਸਟਰਾਂ ਤੋਂ ਪੁੱਛਗਿਛ ਦੀ ਤਿਆਰੀ ਕਰ ਰਹੀ ਹੈ।