ਪਾਕਿਸਤਾਨ ਵਿੱਚ ਗਲਤੀ ਨਾਲ ਡਿੱਗੀ ਮਿਜ਼ਾਇਲ ਦਾ ਮੁੱਦਾ ਗਰਮਾਉਂਦਾ ਜਾ ਰਿਹਾ ਹੈ। ਭਾਰਤ ਦੀ ਮਿਜ਼ਾਈਲ ਤੋਂ ਪਾਕਿਸਤਾਨ ਡਰਿਆ ਹੋਇਆ ਹੈ। ਪਾਕਿਸਤਾਨੀ ਹਵਾਈ ਸੈਨਾ ਦੇ ਉਪ ਮੁਖੀ ਅਤੇ ਦੋ ਮਾਰਸ਼ਲਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਉਥੇ ਹੀ ਭਾਰਤ ਸਰਕਾਰ ਨੇ ਸੰਸਦ ਵਿੱਚ ਬਿਆਨ ਦਿੱਤਾ ਹੈ ਕਿ ‘ਮਿਜ਼ਾਇਲ ਸਿਸਟਮ ਭਰੋਸੇਮੰਦ’ ਹੈ ਤੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ।
ਦੱਸ ਦੇਈਏ ਕਿ ਪਾਕਿਸਤਾਨ ਨੇ ਹਾਲ ਹੀ ਵਿੱਚ ਭਾਰਤ ‘ਤੇ ਉਸ ਦੇ ਏਅਰਸਪੇਸ ਦੀ ਉਲੰਘਣਾ ਦਾ ਦੋਸ਼ ਲਾਇਆ ਸੀ। ਪਾਕਿਸਤਾਨ ਵਿੱਚ 124 ਕਿਲੋਮੀਟਰ ਅੰਦਰ ਭਾਰਤ ਵੱਲੋਂ ਆਈ ਮਿਜ਼ਾਇਲ ਖਾਨੇਵਾਲ ਜ਼ਿਲ੍ਹੇ ਵਿੱਚ ਜਾ ਡਿੱਗੀ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਜ ਸਭਾ ਵਿ4ਚ ਕਿਹਾ ਕਿ ਇਸ ਘਟਨਾ ਨੂੰ ਸਰਕਾਰ ਨੇ ਬਹੁਤ ਹੀ ਗੰਭੀਰਤਾ ਨਾਲ ਲਿਆ ਹੈ। ਇਸ ਦੇ ਲਈ ਇੱਕ ਰਸਮੀ ਹਾਈ ਲੈਵਲ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਕਥਿਤ ਹਾਦਸੇ ਦੇ ਸਹੀ ਕਾਰਨਾ ਦਾ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ। ਮੈਂ ਇਹ ਹੀ ਕਹਿਣਾ ਚਾਹਾਂਗਾ ਕਿ ਇਸ ਘਟਨਾ ਨਾਲ ਸਬੰਧਤ ਆਪ੍ਰੇਸ਼ਨਸ, ਮੈਂਟੇਨੇਂਸ ਤੇ ਇੰਟਰੱਕਸ ਲਈ ਸਟੈਂਡਰਡ ਪ੍ਰੋਸੀਡਿੰਗ ਦੀ ਵੀ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਤਰ੍ਹਾਂ ਦੀ ਕਮੀ ਪਾਈ ਜਾਂਦੀ ਹੈ ਤਾਂ ਇਸ ਨੂੰ ਤੁਰੰਤ ਦੂਰ ਕੀਤਾ ਜਾਏਗਾ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਦੂਜੇ ਪਾਸੇ ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੇ ਵੀ ਸੋਮਵਾਰ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਭਾਰਤ ਦੇ ਪੱਖ ਵਿੱਚ ਬੋਲਦਿਆਂ ਕਿਹਾ ਕਿ ਮਿਜ਼ਾਇਲ ਦਾਗੇ ਜਾਣਾ ਇੱਕ ਹਾਦਸਾ ਸੀ। ਇਸ ਗੱਲ ਦੇ ਕੋਈ ਸੰਕੇਤ ਨਹੀਂ ਹਨ ਕਿ ਇਹ ਹਾਦਸੇ ਤੋਂ ਇਲਾਵਾ ਕੁਝ ਹੋਰ ਸੀ।