High-speed car : ਪੰਜਾਬ ਦੇ ਫਗਵਾੜਾ-ਜਲੰਧਰ ਹਾਈਵੇਅ ‘ਤੇ ਅੱਜ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਤੇਜ਼ ਰਫਤਾਰ ਨੇ ਦੋ ਵਿਅਕਤੀਆਂ ਦੀ ਜਾਨ ਲੈ ਲਈ। ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਨੇ ਮੌਕੇ ਉਤੇ ਹੀ ਦਮ ਤੋੜ ਦਿੱਤਾ । ਇਹ ਹਾਦਸਾ ਬੋਨ ਮਿੱਲ ਨੇੜੇ ਹੋਇਆ। ਇੱਕ ਕਾਰ ਮਿੱਲ ਦੇ ਕੋਲ ਖੜੇ ਸਰੀਏ ਦੇ ਭਰੇ ਟਰੱਕ ਵਿੱਚ ਦਾਖਲ ਹੋ ਗਈ। ਟੱਕਰ ਹੁੰਦੇ ਹੀ ਕਾਰ ਦੇ ਪਰਖੱਚੇ ਉਡ ਗਏ ਅਤੇ ਉਸ ਵਿੱਚ ਸਵਾਰ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਏਐਸਆਈ ਮੇਜਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਭਿਸ਼ੇਕ ਅਤੇ ਰੋਹਿਤ ਕੁਮਾਰ ਵਜੋਂ ਹੋਈ ਹੈ। ਟਰੱਕ ਚਾਲਕ ਨੇ ਹਾਦਸੇ ਦੀ ਖ਼ਬਰ ਦਿੱਤੀ ਸੀ। ਜਦੋਂ ਪੁਲਿਸ ਪਹੁੰਚੀ ਤਾਂ ਦੋਵੇਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਫਿਲਹਾਲ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ। ਦੋਵੇਂ ਮ੍ਰਿਤਕ ਲੁਧਿਆਣਾ ਦੇ ਵਸਨੀਕ ਹਨ। ਹਾਦਸੇ ਦੀ ਜਾਣਕਾਰੀ ਪਰਿਵਾਰ ਨੂੰ ਦਿੱਤੀ ਗਈ, ਜਿਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਕਾਗਜ਼ੀ ਕਾਰਵਾਈ ਪੂਰੀ ਕਰ ਲਈ। ਹੁਣ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।