ਲੁਧਿਆਣਾ ਦੇ ਜਗਰਾਓਂ ਕਸਬਾ ਵਿੱਚ ਦੇਰ ਰਾਤ ਗੋਬਿੰਦ ਕਲੋਨੀ ਡਿਸਪੋਜ਼ਲ ਰੋਡ ’ਤੇ ਰਾਜਾ ਢਾਬੇ ਦੇ ਸਾਹਮਣੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਪੁਲ ਦੀ ਕਰੀਬ 25 ਫੁੱਟ ਦੀ ਉਚਾਈ ਤੋਂ ਡਿੱਗ ਗਈ। ਹਾਦਸੇ ਦੌਰਾਨ ਕਾਰ ਵਿੱਚ 5 ਨੌਜਵਾਨ ਸਵਾਰ ਸਨ, ਜਿੰਨ੍ਹਾਂ ਵਿੱਚੋਂ ਇੱਕ ਨੌਜਵਾਨ ਦੀ ਮੌਤ ਹੋ ਗਈ। 4 ਨੌਜਵਾਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਹਾਦਸਾ ਦੁਪਹਿਰ 12.30 ਵਜੇ ਤੋਂ ਬਾਅਦ ਵਾਪਰਿਆ। ਸਾਰੇ ਨੌਜਵਾਨ ਲੁਧਿਆਣਾ ਤੋਂ ਜਗਰਾਉਂ ਆ ਰਹੇ ਸਨ। ਕਾਰ ਦੀ ਰਫ਼ਤਾਰ ਤੇਜ਼ ਸੀ। ਅਚਾਨਕ ਕਾਰ ਅਸੰਤੁਲਿਤ ਹੋ ਗਈ ਅਤੇ ਪੁਲ ਦੀ ਰੇਲਿੰਗ ਨਾਲ ਟਕਰਾ ਕੇ ਹੇਠਾਂ ਡਿੱਗ ਗਈ। ਰਾਹਗੀਰਾਂ ਦੀ ਮਦਦ ਨਾਲ ਕਾਰ ਵਿੱਚ ਸਵਾਰ ਨੌਜਵਾਨਾਂ ਨੂੰ ਬਾਹਰ ਕੱਢਿਆ ਗਿਆ। ਸਾਰੇ ਨੌਜਵਾਨ ਖੂਨ ਨਾਲ ਲੱਥਪੱਥ ਸਨ।
ਘਟਨਾ ਵਾਲੀ ਥਾਂ ‘ਤੇ ਹੀ ਅੰਕਿਤ ਲੂਥਰਾ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ। ਉਸ ਦੇ ਚਾਰ ਗੰਭੀਰ ਜ਼ਖ਼ਮੀ ਦੋਸਤਾਂ ਨੂੰ ਜਗਰਾਉਂ ਦੇ ਕਲਿਆਣੀ ਹਸਪਤਾਲ ਲਿਜਾਇਆ ਗਿਆ ਜਿੱਥੇ ਤਿੰਨ ਨੌਜਵਾਨਾਂ ਨੂੰ ਲੁਧਿਆਣਾ ਡੀ.ਐਮ.ਸੀ. ਰੈਫਰ ਕਰ ਦਿੱਤਾ ਗਿਆ ਹੈ। ਤਿੰਨ ਜ਼ਖ਼ਮੀਆਂ ਦੀ ਪਛਾਣ ਜਤਿਨ ਬਾਂਸਲ, ਰਿੰਕਲ ਅਰੋੜਾ ਅਤੇ ਪੰਕਜ ਬਾਂਸਲ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਦੀਆਂ ਮੰਡੀਆਂ ‘ਚ ਮਜ਼ਦੂਰਾਂ ਦੀ ਹੜਤਾਲ ਖਤਮ: 11 ਅਕਤੂਬਰ ਨੂੰ ਕੈਬਨਿਟ ‘ਚ ਹੋਵੇਗਾ ਮਜ਼ਦੂਰੀ ਦਾ ਫੈਸਲਾ
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਪੁਲਿਸ ਮੁਤਾਬਕ ਉਹ ਇਲਾਕੇ ਦੇ ਸੀਸੀਟੀਵੀ ਵੀ ਚੈੱਕ ਕਰਨਗੇ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਫਿਲਹਾਲ ਮ੍ਰਿਤਕ ਅੰਕਿਤ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: