ਮੋਗਾ ਦੇ ਪਿੰਡ ਸੈਦ ਮੁਹੰਮਦ ਵਾਸੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਨੌਜਵਾਨ ਆਪਣੇ ਦੋਸਤ ਦੇ ਵਿਆਹ ਤੋਂ ਵਾਪਸ ਘਰ ਪਰਤ ਰਿਹਾ ਸੀ। ਸੜਕ ਪਾਰ ਕਰਦੇ ਸਮੇਂ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ।
ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ 33 ਸਾਲਾ ਗੁਰਜੰਟ ਸਿੰਘ, ਧਰਮਕੋਟ ਵਿੱਚ ਆਪਣੇ ਦੋਸਤ ਦੇ ਵਿਆਹ ‘ਤੇ ਗਿਆ ਹੋਇਆ ਸੀ। ਜਦੋਂ ਉਹ ਉਥੋਂ ਵਾਪਸ ਆਉਣ ਲੱਗਾ ਤਾਂ ਮੇਰਾ ਭਰਾ ਸੜਕ ਪਾਰ ਕਰਨ ਲੱਗਾ ਤਾਂ ਸੜਕ ‘ਤੇ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਨੂੰ ਜਗਜੀਤ ਸਿੰਘ ਵਾਸੀ ਪਿੰਡ ਬੀਜਾਪੁਰ ਵੱਲੋਂ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ‘ਚ ਪ੍ਰਾਣ ਪ੍ਰਤਿਸ਼ਠਾ ‘ਤੇ ਜਸ਼ਨ, ਲੱਖਾਂ ਦੀਵਿਆਂ ਨਾਲ ਜਗਮਗਾਏ ਮੰਦਰ, ਆਤਿਸ਼ਬਾਜ਼ੀ ਨਾਲ ਰੰਗੀਨ ਹੋਇਆ ਆਸਮਾਨ
ਮੇਰਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਪ੍ਰੀਤਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਗੁਰਜੰਟ ਸਿੰਘ ਵਾਸੀ ਪਿੰਡ ਸੈਦ ਮੁਹੰਮਦ ਦੀ ਸ਼ਿਕਾਇਤ ’ਤੇ ਕਾਰ ਚਾਲਕ ਜਗਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”