ਮਾਨਸੂਨ ਦੇ ਜਾਣ ਤੋਂ ਬਾਅਦ ਵੀ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਲੋਕਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ। ਸਰਦੀਆਂ ਨੇ ਵੀ ਦਸਤਕ ਦੇ ਦਿੱਤੀ ਹੈ। ਇਸ ਦੇ ਨਾਲ ਹੀ ਤਾਪਮਾਨ ‘ਚ ਵੀ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 2 ਤੋਂ 6 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ।
ਇਸ ਕਾਰਨ ਉੱਚੇ ਇਲਾਕਿਆਂ ਵਿੱਚ ਖਾਸ ਕਰਕੇ ਸਰਦੀ ਮਹਿਸੂਸ ਹੋਣ ਲੱਗੀ ਹੈ। ਕੇਂਦਰੀ ਮੌਸਮ ਵਿਭਾਗ ਨੇ ਹਿਮਾਚਲ ਸਮੇਤ ਦੇਸ਼ ਦੇ 23 ਰਾਜਾਂ ਵਿੱਚ ਅੱਜ ਅਤੇ ਕੱਲ੍ਹ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਰਾਹਤ ਦੀ ਗੱਲ ਇਹ ਹੈ ਕਿ ਅੱਜ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਸਾਫ਼ ਰਿਹਾ। ਮੌਸਮ ਵਿਭਾਗ ਮੁਤਾਬਕ 13 ਅਕਤੂਬਰ ਤੱਕ ਸੂਬੇ ਦੇ ਕੁਝ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ। ਦੇਸ਼ ਦੇ ਦੂਜੇ ਰਾਜਾਂ ਤੋਂ ਜਿਹੜੇ ਲੋਕ ਪਹਾੜਾਂ ਦੀ ਸੈਰ ਕਰਨ ਦੀ ਯੋਜਨਾ ਬਣਾ ਰਹੇ ਹਨ, ਉਨ੍ਹਾਂ ਨੂੰ ਠੰਡ ਨੂੰ ਧਿਆਨ ਵਿਚ ਰੱਖ ਕੇ ਯੋਜਨਾ ਬਣਾਉਣੀ ਪਵੇਗੀ। ਖਾਸ ਤੌਰ ‘ਤੇ ਸ਼ਿਮਲਾ, ਕਿਨੌਰ, ਲਾਹੌਲ ਸਪਿਤੀ, ਮਨਾਲੀ ਅਤੇ ਚੰਬਾ ਦੇ ਉੱਚੇ ਇਲਾਕਿਆਂ ‘ਚ ਜਾਣ ਲਈ ਤੁਹਾਨੂੰ ਗਰਮ ਕੱਪੜੇ ਆਪਣੇ ਨਾਲ ਲੈ ਕੇ ਆਉਣੇ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਦਿੱਲੀ-ਐਨਸੀਆਰ ਵਿੱਚ ਦੋ ਦਿਨਾਂ ਤੋਂ ਲਗਾਤਾਰ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਸ਼ੁੱਕਰਵਾਰ ਤੋਂ ਪੈ ਰਹੀ ਬਰਸਾਤ ਕਾਰਨ ਗਲੀਆਂ ਪਾਣੀ ਨਾਲ ਭਰ ਗਈਆਂ ਹਨ। ਇਸ ਦੌਰਾਨ ਮੌਸਮ ਵਿਭਾਗ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਦੌਰਾਨ ਦਿੱਲੀ ਵਿੱਚ ਸਾਲ 2007 ਤੋਂ ਬਾਅਦ ਦੂਜੀ ਸਭ ਤੋਂ ਵੱਧ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਬਾਰਿਸ਼ ਤੋਂ ਬਾਅਦ ਤਾਪਮਾਨ ‘ਚ ਵੀ ਭਾਰੀ ਗਿਰਾਵਟ ਆਈ ਹੈ। ਸ਼ਨੀਵਾਰ ਨੂੰ ਰਾਜਧਾਨੀ ਦੇ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ‘ਚ ਵੱਡਾ ਫਰਕ ਦੇਖਣ ਨੂੰ ਮਿਲਿਆ। ਸ਼ਾਮ ਤੱਕ ਪਾਰਾ 10 ਡਿਗਰੀ ਤੱਕ ਹੇਠਾਂ ਚਲਾ ਗਿਆ।