ਪਾਕਿਸਤਾਨ ਵਿੱਚ ਘੱਟਗਿਣਤੀਆਂ ‘ਤੇ ਤਸ਼ੱਦਦ ਜਾਰੀ ਹੈ। ਸਿੰਧ ਸੂਬੇ ਤੋਂ ਅਗਵਾ ਕੀਤੀ ਗਈ ਇਕ ਵਿਆਹੁਤਾ ਹਿੰਦੂ ਲੜਕੀ ਨੇ ਕਿਹਾ ਹੈ ਕਿ ਉਸ ਦੇ ਅਗਵਾਕਾਰਾਂ ਨੇ ਉਸ ਨੂੰ ਧਰਮ ਪਰਿਵਰਤਨ ਕਰਨ ਤੋਂ ਇਨਕਾਰ ਕਰਨ ‘ਤੇ ਉਸ ਨਾਲ ਬਲਾਤਕਾਰ ਕੀਤਾ। ਦੇਸ਼ ਵਿੱਚ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਵਿਰੁੱਧ ਜਬਰ ਦੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ।
ਲੜਕੀ ਨੇ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੀ ਇੱਕ ਵੀਡੀਓ ਵਿੱਚ ਕਿਹਾ ਹੈ ਕਿ ਉਮੇਰਕੋਟ ਜ਼ਿਲ੍ਹੇ ਦੇ ਸਮਾਰੋ ਕਸਬੇ ਵਿੱਚ ਉਸ ਨਾਲ ਬਲਾਤਕਾਰ ਕੀਤਾ ਗਿਆ ਸੀ ਅਤੇ ਪੁਲਿਸ ਨੇ ਅਜੇ ਤੱਕ ਸ਼ੱਕੀਆਂ ਦੇ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਹੈ।
ਹਿੰਦੂ ਭਾਈਚਾਰੇ ਦੇ ਇੱਕ ਸਥਾਨਕ ਨੇਤਾ ਨੇ ਕਿਹਾ ਕਿ ਐਤਵਾਰ ਤੱਕ ਮੀਰਪੁਰਖਾਸ ਦੀ ਪੁਲਿਸ ਲੜਕੀ ਦੁਆਰਾ ਨਾਮਜ਼ਦ ਕੀਤੇ ਗਏ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਨਹੀਂ ਕਰ ਸਕਦੀ। ਉਨ੍ਹਾਂ ਕਿਹਾ, ”ਲੜਕੀ ਅਤੇ ਉਸ ਦਾ ਪਰਿਵਾਰ ਥਾਣੇ ਦੇ ਬਾਹਰ ਬੈਠੇ ਹਨ, ਪਰ ਅਜੇ ਤੱਕ ਕੋਈ ਕੇਸ ਦਰਜ ਨਹੀਂ ਹੋਇਆ ਹੈ।” ਕੁੜੀ ਪਹਿਲਾਂ ਹੀ ਵਿਆਹੀ ਹੋਈ ਹੈ। ਉਸ ਨੇ ਵੀਡੀਓ ਵਿੱਚ ਦਾਅਵਾ ਕੀਤਾ ਹੈ ਕਿ ਉਸ ਨੂੰ ਇਬਰਾਹਿਮ ਮੰਗਰੀਓ, ਪੁਨਹੋ ਮੰਗਰੀਓ ਅਤੇ ਉਨ੍ਹਾਂ ਦੇ ਸਾਥੀਆਂ ਨੇ ਅਗਵਾ ਕੀਤਾ ਸੀ।
ਕੁੜੀ ਨੇ ਕਿਹਾ ਕਿ ਉਨ੍ਹਾਂ ਨੇ ਉਸ ਨੂੰ ਧਮਕਾਇਆ ਅਤੇ ਧਰਮ ਪਰਿਵਰਤਨ ਲਈ ਕਿਹਾ, ਪਰ ਜਦੋਂ ਉਸ ਨੇ ਇਨਕਾਰ ਕਰ ਦਿੱਤਾ ਤਾਂ ਉਸ ਨਾਲ ਤਿੰਨ ਦਿਨਾਂ ਤੱਕ ਬਲਾਤਕਾਰ ਕੀਤਾ ਗਿਆ। ਪੀੜਤਾ ਨੇ ਦੱਸਿਆ ਕਿ ਅਗਵਾਕਾਰਾਂ ਦੇ ਚੁੰਗਲ ‘ਚੋਂ ਛੁੱਟ ਕੇ ਉਹ ਘਰ ਪਰਤ ਆਈ ਹੈ। ਸਿੰਧ ਦੇ ਅੰਦਰਲੇ ਇਲਾਕਿਆਂ ਵਿੱਚ ਹਿੰਦੂ ਕੁੜੀਆਂ ਦਾ ਅਗਵਾ ਅਤੇ ਜਬਰੀ ਧਰਮ ਪਰਿਵਰਤਨ ਇੱਕ ਵੱਡੀ ਸਮੱਸਿਆ ਬਣ ਗਿਆ ਹੈ। ਹਿੰਦੂ ਭਾਈਚਾਰੇ ਦੇ ਲੋਕ ਮੁੱਖ ਤੌਰ ‘ਤੇ ਥਾਰ, ਉਮਰਕੋਟ, ਮੀਰਪੁਰਖਾਸ, ਘੋਟਕੀ ਅਤੇ ਖੈਰਪੁਰ ਖੇਤਰਾਂ ਵਿੱਚ ਰਹਿੰਦੇ ਹਨ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ, ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦੇ ਪੁੱਤ ਸਣੇ ਕਈ ਲੋਕ ‘ਆਪ’ ‘ਚ ਸ਼ਾਮਲ
ਇਨ੍ਹਾਂ ਇਲਾਕਿਆਂ ਵਿਚ ਹਿੰਦੂ ਭਾਈਚਾਰੇ ਦੇ ਜ਼ਿਆਦਾਤਰ ਮੈਂਬਰ ਮਜ਼ਦੂਰ ਹਨ। ਪਿਛਲੇ ਸਾਲ ਜੂਨ ਵਿੱਚ ਹਿੰਦੂ ਲੜਕੀ ਕਰੀਨਾ ਕੁਮਾਰੀ ਨੇ ਇੱਥੋਂ ਦੀ ਇੱਕ ਅਦਾਲਤ ਵਿੱਚ ਦੱਸਿਆ ਸੀ ਕਿ ਉਸ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾ ਕੇ ਇੱਕ ਮੁਸਲਮਾਨ ਵਿਅਕਤੀ ਨਾਲ ਵਿਆਹ ਕਰਵਾਇਆ ਗਿਆ ਸੀ।
ਪਿਛਲੇ ਸਾਲ ਮਾਰਚ ਵਿੱਚ, ਤਿੰਨ ਹਿੰਦੂ ਕੁੜੀਆਂ – ਸਤਰਨ ਓਡ, ਕਵਿਤਾ ਭੀਲ ਅਤੇ ਅਨੀਤਾ ਭੀਲ – ਨੂੰ ਅਗਵਾ ਕਰ ਲਿਆ ਗਿਆ ਸੀ, ਜਬਰੀ ਇਸਲਾਮ ਕਬੂਲ ਕਰਵਾਇਆ ਗਿਆ ਸੀ ਅਤੇ ਅੱਠ ਦਿਨਾਂ ਦੇ ਅੰਦਰ ਮੁਸਲਮਾਨ ਮਰਦਾਂ ਨਾਲ ਵਿਆਹ ਕਰਵਾਇਆ ਗਿਆ ਸੀ। ਇੱਕ ਹੋਰ ਮਾਮਲੇ ਵਿੱਚ, ਪੂਜਾ ਕੁਮਾਰੀ ਨੂੰ ਪਿਛਲੇ ਸਾਲ 21 ਮਾਰਚ ਨੂੰ ਸੁੱਕਰ ਦੇ ਰੋਹੜੀ ਵਿੱਚ ਉਸ ਦੇ ਘਰ ਦੇ ਬਾਹਰ ਬੇਰਹਿਮੀ ਨਾਲ ਗੋਲੀ ਮਾਰ ਦਿੱਤੀ ਗਈ ਸੀ। ਸਿਰਫ਼ ਕੁੜੀਆਂ ਹੀ ਨਹੀਂ ਸਗੋਂ ਵੱਡੀ ਉਮਰ ਦੀਆਂ ਹਿੰਦੂ ਔਰਤਾਂ ਵੀ ਅਗਵਾ ਅਤੇ ਜਬਰੀ ਧਰਮ ਪਰਿਵਰਤਨ ਦਾ ਸ਼ਿਕਾਰ ਹੋਈਆਂ ਹਨ।
ਚਾਰ ਬੱਚਿਆਂ ਦੀ ਮਾਂ ਗੋਰੀ ਕੋਹਲੀ ਨੂੰ ਸਿੰਧ ਦੇ ਖੀਪਰੋ ਤੋਂ ਅਗਵਾ ਕਰ ਲਿਆ ਗਿਆ ਸੀ ਅਤੇ ਬਾਅਦ ਵਿੱਚ ਪਤਾ ਲੱਗਾ ਕਿ ਉਸਨੇ ਇਸਲਾਮ ਕਬੂਲ ਕਰ ਲਿਆ ਸੀ। ਔਰਤ ਦਾ ਵਿਆਹ ਉਸ ਦੇ ਅਗਵਾ ਦੇ ਦੋਸ਼ੀ ਏਜਾਜ਼ ਮਰੀ ਨਾਲ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -: