ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿਚ ਹੋਈ ਬੇਅਦਬੀ ਦਾ ਮੁੱਦਾ ਕਾਫੀ ਗਰਮਾ ਗਿਆ ਹੈ। ਬੇਅਦਬੀ ਨੂੰ ਲੈ ਕੇ ਹਿੰਦੂ ਜਥੇਬੰਦੀਆਂ ਵਿਚ ਕਾਫੀ ਰੋਸ ਹੈ ਅਤੇ ਉਨ੍ਹਾਂ ਵੱਲੋਂ ਭਲਕੇ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਹਿੰਦੂ ਜਥੇਬੰਦੀਆਂ ਹੁਣ ਥਾਣਾ ਕੋਤਵਾਲੀ ਪਹੁੰਚ ਗਈਆਂ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਾਂਚ ਨੂੰ ਲੈ ਕੇ ਪੁਲਿਸ ਦਾ ਰਵੱਈਆ ਬਹੁਤ ਢਿੱਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਸਹੀ ਤਰੀਕੇ ਨਾਲ ਕੇਸ ਦੀ ਜਾਂਚ ਨਾ ਕੀਤੀ ਤਾਂ ਹਿੰਦੂ ਜਥੇਬੰਦੀਆਂ ਆਪਣੇ ਤਰੀਕੇ ਨਾਲ ਇਸ ‘ਤੇ ਕਾਰਵਾਈ ਕਰਨਗੀਆਂ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਹਿੰਦੂ ਜਥੇਬੰਦੀਆਂ ਵੱਲੋਂ ਕੀਤੇ ਜਾਣ ਵਾਲੇ ਬੰਦ ਦਾ ਸਮਰਥਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਯੂਪੀ: ਸਪਾ ਵੱਲੋਂ ਉਮੀਦਵਾਰਾਂ ਦਾ ਐਲਾਨ, ਜੇਲ੍ਹ ‘ਚ ਬੰਦ ਆਜਮ ਖਾਨ ਤੇ ਨਾਹਿਦ ਨੂੰ ਮਿਲੀ ਟਿਕਟ
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਗੌਰਤਲਬ ਹੈ ਕਿ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਸ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 295-ਏ ਅਤੇ 354 ਤਹਿਤ ਕੇਸ ਦਰਜ ਕੀਤਾ ਗਿਆ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੈਂਬਰਾਂ ਨੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦਿਆਂ ਕਿਹਾ ਕਿ ਕੁਝ ਸੁਆਰਥੀ ਲੋਕ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਮਾਜਿਕ ਸਦਭਾਵਨਾ ਨੂੰ ਲਗਾਤਾਰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦੇਵਾਂਗਾ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਘਟਨਾ ਨੂੰ ਨਿੰਦਣਯੋਗ ਦੱਸਿਆ ਹੈ।