ਦੇਸ਼ ਵਿਚ ਭੜਕਾਊ ਭਾਸ਼ਣ ‘ਤੇ ਮਚਿਆ ਬਵਾਲ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਹਰਿਦੁਆਰ ਵਿਚ ਹੋਈ ਧਰਮ ਸੰਸਦ ਦੇ ਮਾਮਲੇ ਵਿਚ ਹਿੰਦੂਵਾਦੀ ਸੰਗਠਨ ਵੀ ਸੁਪਰੀਮ ਕੋਰਟ ਪੁੱਜ ਗਏ ਹਨ ਤੇ ਉਸ ਨੇ ਹੇਟ ਸਪੀਚ ਖਿਲਾਫ ਕਾਰਵਾਈ ਦਾ ਵਿਰੋਧ ਕੀਤਾ ਹੈ ਤੇ ਨਾਲ ਹੀ ਕਿਹਾ ਹੈ ਕਿ ਜੇਕਰ ਧਰਮ ਸੰਸਦ ਮਾਮਲੇ ਵਿਚ ਕਾਰਵਾਈ ਕੀਤੀ ਜਾਂਦੀ ਹੈ ਤਾਂ ਮੁਸਲਿਮ ਨੇਤਾਵਾਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇ।
ਹਿੰਦੂ ਸੈਨਾ ਦੇ ਪ੍ਰਧਾਨ ਵਿਸ਼ਣੂ ਗੁਪਤਾ ਵੱਲੋਂ ਦਾਖਲ ਅਰਜ਼ੀ ਵਿਚ ਕਿਹਾ ਗਿਆ ਹੈ ਕਿ ਸੂਬਾ ਸਰਕਾਰਾਂ ਨੂੰ ਓਵੈਰੀ, ਤੌਕੀਰ ਰਜ਼ਾ, ਸਾਜਿਦ ਰਸ਼ੀਦੀ, ਅਮਾਨਤੁੱਲਾ ਖਾਨ, ਵਾਰਿਸ ਪਠਾਨ ਖਿਲਾਫ ਹੇਟ ਸਪੀਚ ਦੇਣ ਲਈ FIR ਦਰਜ ਕਰਨ ਦੇ ਨਿਰਦੇਸ਼ ਦਿੱਤੇ ਜਾਣ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਮੁਸਲਿਮ ਭਾਈਚਾਰੇ ਦੇ ਕੁਝ ਨੇਤਾ ਹਿੰਦੂ ਧਰਮ ਖਿਲਾਫ ਪ੍ਰਚਾਰ ਕਰ ਰਹੇ ਹਨ। ਵਿਸ਼ਣੂ ਗੁਪਤਾ ਨੇ ਦਾਇਰ ਪਟੀਸ਼ਨ ਵਿਚ ਕਿਹਾ ਕਿ ਮੁਸਲਿਮ ਨੇਤਾਵਾਂ ਵੱਲੋਂ ਦਿੱਤੇ ਗਏ ਭੜਕਾਊ ਭਾਸ਼ਣਾਂ ਨੇ ਹਿੰਦੂ ਭਾਈਚਾਰੇ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਹਿੰਦੂ ਸੈਨਾ ਦੇ ਰਾਸ਼ਟਰੀ ਪ੍ਰਧਾਨ ਵੱਲੋਂ ਜਨਹਿੱਤ ਪਟੀਸ਼ਨ ਦਾ ਵਿਰੋਧ ਕਰਨ ਲਈ ਇਕ ਹੋਰ ਦਖਲ ਦੀ ਅਰਜ਼ੀ ਦਾਇਰ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਗੌਰਤਲਬ ਹੈ ਕਿ ਸੁਪਰੀਮ ਕੋਰਟ ਨੇ 12 ਜਨਵਰੀ ਨੂੰ ਪੱਤਰਕਾਰ ਕੁਰਬਾਨ ਅਲੀ ਅਤੇ ਪਟਨਾ ਹਾਈ ਕੋਰਟ ਦੀ ਸਾਬਕਾ ਜੱਜ ਅੰਜਨਾ ਪ੍ਰਕਾਸ਼ ਦੀ ਪਟੀਸ਼ਨ ‘ਤੇ ਉੱਤਰਾਖੰਡ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਪਟੀਸ਼ਨ ‘ਚ ਹਰਿਦੁਆਰ ‘ਚ ਧਰਮ ਸੰਸਦ ‘ਚ ਮੁਸਲਿਮ ਭਾਈਚਾਰੇ ਖਿਲਾਫ ਨਫਰਤ ਭਰੇ ਭਾਸ਼ਣ ਦੇਣ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ। ਹਰਿਦੁਆਰ ਤੇ ਦਿੱਲੀ ਵਿਚ ਕੀਤੇ ਗਏ ਭੜਕਾਊ ਭਾਸ਼ਣਾਂ ਦੀ ਜਾਂਚ ਲਈ ਸਿਟ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਜਾਣ ਲਈ ਸੈਨਾ ਦੇ ਤਿੰਨ ਦਿੱਗਜ਼ਾਂ ਨੇ ਵੀ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਉਤਰਾਖੰਡ ਪੁਲਿਸ ਨੇ ਸ਼ੀਆ ਵਕਫ ਬੋਰਡ ਦੇ ਸਾਬਕਾ ਪ੍ਰਧਾਨ ਜੀਤੇਂਦਰ ਨਾਰਾਇਣ ਤਿਆਗੀ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਨੇ ਹੁਣੇ ਜਿਹੇ ਹਿੰਦੂ ਧਰਮ ਅਪਨਾ ਲਿਆ ਸੀ।