ਟੋਕੀਓ ਓਲੰਪਿਕ ਖੇਡਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਪੰਜਾਬ ਦੀ ਧੀ ਤੇ ਹਾਕੀ ਖਿਡਾਰਨ ਗੁਰਜੀਤ ਕੌਰ ਅੱਜ ਆਪਣੇ ਅਜਨਾਲਾ ਪਹੁੰਚੀ, ਜਿਥੇ ਉਸ ਦਾ ਭਰਵਾਂ ਸਵਾਗਤ ਕੀਤਾ ਗਿਆ।
ਇਸ ਦੌਰਾਨ ਉਸ ਨੂੰ ਵੱਖ-ਵੱਖ ਜਥੇਬੰਦੀਆਂ ਤੇ ਹੋਰ ਸ਼ਖਸੀਅਤਾਂ ਵੱਲੋਂ ਸਨਮਾਨਤ ਕਤਾ ਗਿਆ। ਇਸ ਮੌਕੇ ਅਜਨਾਲਾ ’ਚ ਪਹੁੰਚਣ ਤੋਂ ਪਹਿਲਾਂ ਗੁਰਦੁਆਰਾ ਮਹਿਲ ਬੁਖਾਰੀ ਵਿਖੇ ਉਸ ਨੂੰ ਸਿਰਪਾਓ ਦੇ ਕੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਤੋਂ ਇਲਾਵਾ ਕਾਂਗਰਸੀ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਪੁੱਤਰ ਕੰਵਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਗੁਰਜੀਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ ਅਤੇ ਉਸ ਨੂੰ ਵਧਾਈ ਦਿੱਤੀ ਗਈ।
ਇਸ ਦੌਰਾਨ ਸਕੂਲ ਵਿਦਿਆਰਥੀਆਂ ਨੇ ਵੀ ਖਿਡਾਰਨ ਦਾ ਸਨਮਾਨ ਵਿੱਚ ਤਾੜੀਆਂ ਮਾਰ ਕੇ ਨਿੱਘਾ ਸਵਾਗਤ ਕੀਤਾ। ਦੱਸਣਯੋਗ ਹੈ ਕਿ ਟੋਕੀਓ ਓਲੰਪਿਕਸ ਵਿੱਚ ਮਹਿਲਾ ਹਾਕੀ ਵਿੱਚ ਖਿਡਾਰੀਆਂ ਦੇ ਚੰਗੇ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਅਜਨਾਲਾ ਵਿੱਚ ਸਟੇਡੀਅਮ ਦਾ ਨਾਂ ਗੁਰਜੀਤ ਕੌਰ ਦੇ ਨਾਂ ‘ਤੇ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤੀ ਮਹਿਲਾ ਹਾਕੀ ਟੀਮ ਵਿੱਚ ਆਪਣੀ ਪਛਾਣ ਬਣਾਉਣ ਵਾਲੀ ਗੁਰਜੀਤ ਕੌਰ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਦੇ ਮਿਆਦੀ ਕਲਾ ਪਿੰਡ ਦੀ ਰਹਿਣ ਵਾਲੀ ਹੈ। ਉਹ ਇਸ ਵੇਲੇ ਭਾਰਤੀ ਟੀਮ ਵਿੱਚ ਇੱਕ ਡਿਫੈਂਡਰ ਦੀ ਭੂਮਿਕਾ ਨਿਭਾ ਰਹੀ ਹੈ ਅਤੇ ਟੀਮ ਦੀ ਇੱਕ ਸ਼ਾਨਦਾਰ ਡ੍ਰੈਗ-ਫਲਿਕਰ ਵੀ ਹੈ।
ਇਹ ਵੀ ਪੜ੍ਹੋ : ਲੁਧਿਆਣਾ : 9 ਸਾਲ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ ਪਹੁੰਚਿਆ ਸਲਾਖਾਂ ਪਿੱਛੇ, ਅਦਾਲਤ ਨੇ ਸੁਣਾਈ 5 ਸਾਲ ਕੈਦ ਦੀ ਸਜ਼ਾ
2 ਅਗਸਤ ਨੂੰ ਟੋਕੀਓ ਓਲੰਪਿਕਸ ਵਿੱਚ ਗੁਰਜੀਤ ਨੇ ਅਹਿਮ ਭੂਮਿਕਾ ਨਿਭਾਈ ਅਤੇ ਸੈਮੀਫਾਈਨਲ ਵਿੱਚ ਪਹੁੰਚਣ ਲਈ ਵਿਸ਼ਵ ਦੀ ਸਰਬੋਤਮ ਆਸਟਰੇਲੀਆਈ ਟੀਮ ਨੂੰ 1-0 ਨਾਲ ਹਰਾਇਆ। ਗੁਰਜੀਤ ਦੇ ਹਾਕੀ ਵਿੱਚ ਚੰਗੇ ਪ੍ਰਦਰਸ਼ਨ ਨੂੰ ਲੈ ਕੇ ਪੂਰੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ।