ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਅੱਜ 7 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
ਦੱਸਣਯੋਗ ਹੈ ਕਿ ਇਸ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 417ਵਾਂ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਨਾਲ ਸਮੁੱਚੇ ਵਿਸ਼ਵ ਵਿੱਚ ਵੀ ਬੜੀ ਹੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਗੁਰਦੁਆਰਾ ਰਾਮਸਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਸੰਪਾਦਿਤ ਕੀਤੇ ਗਏ ਆਦਿ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਸੰਨ 1604 ਈਸਵੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਸੀ।
ਕੈਪਟਨ ਅਮਰਿੰਦਰ ਸਿੰਘ ਟਵੀਟ ਕਰਦਿਆਂ ਅਰਦਾਸ ਕੀਤੀ ਕਿ ਵਾਹਿਗੁਰੂ ਜੀ ਸਾਰਿਆਂ ‘ਤੇ ਮਿਹਰ ਭਰਿਆ ਹੱਥ ਬਣਾਈ ਰੱਖਣ। ਮਨਜਿੰਦਰ ਸਿੰਘ ਸਿਰਸਾ ਨੇ ਵੀ ਇਸ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
ਇਹ ਵੀ ਪੜ੍ਹੋ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ 30 ਟਨ ਫੁੱਲਾਂ ਨਾਲ ਸਜਾਇਆ ਗਿਆ ਸ੍ਰੀ ਹਰਿਮੰਦਰ ਸਾਹਿਬ