ਜ਼ੀਰਾ ਵਿੱਚ ਵੱਡੀ ਵਾਰਦਾਤ ਵਾਪਰ ਗਈ, ਜਿਥੇ ਥਾਣਾ ਸਿਟੀ ਜ਼ੀਰਾ ਵਿਖੇ ਤਾਇਨਾਤ ਹੋਮਗਾਰਡ ਦੇ ਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਥਾਣਾ ਸਿਟੀ ਜ਼ੀਰਾ ਵਿਖੇ ਤੈਨਾਤ ਪਿੰਡ ਬੂਲੇ ਨਿਵਾਸੀ ਹੋਮਗਾਰਡ ਜਵਾਨ ਸੁਖਚੈਨ ਸਿੰਘ ਦਾ ਬੀਤੀ ਰਾਤ ਉਸ ਵੇਲੇ ਕਤਲ ਕਰ ਦਿੱਤਾ ਗਿਆ ਜਦੋਂ ਉਹ ਆਪਣੇ ਘਰ ਦੇ ਬਾਹਰ ਵਰਾਂਡੇ ਵਿੱਚ ਸੁੱਤਾ ਪਿਆ ਸੀ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਸਦਰ ਜ਼ੀਰਾ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਇਤਲਾਹ ਮਿਲੀ ਕਿ ਪਿੰਡ ਬੂਲੇ ਵਿਖੇ ਕਤਲ ਹੋ ਗਿਆ ਹੈ, ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ ਅਤੇ ਵੇਖਿਆ ਕਿ ਹੋਮਗਾਰਡ ਜਵਾਨ ਸੁਖਚੈਨ ਸਿੰਘ ਦੀ ਲਾਸ਼ ਉਸ ਦੇ ਘਰ ਦੇ ਵਰਾਂਡੇ ਦੇ ਬਾਹਰ ਮੰਜੇ ‘ਤੇ ਪਈ ਹੋਈ ਸੀ।
ਥਾਣਾ ਸਦਰ ਜ਼ੀਰਾ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੇ ਸਿਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਜਾਣ ਦੇ ਨਿਸ਼ਾਨ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਅੰਜਾਮ ਵਿੱਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ : ਨਿੱਜੀ ਯੂਨੀਵਰਸਿਟੀ ‘ਚ ਖੁਦਕੁਸ਼ੀ ਮਾਮਲਾ, ਸੁਸਾਈਡ ਨੋਟ ‘ਚ ਵੱਡਾ ਖੁਲਾਸਾ, ਪ੍ਰੋਫੈਸਰ ਤੋਂ ਪ੍ਰੇਸ਼ਾਨ ਸੀ ਸਟੂਡੈਂਟ
ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬੂਲੇ ਦੇ ਸਰਪੰਚ ਦਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਵਸਨੀਕ ਹੋਮਗਾਰਡ ਜਵਾਨ ਸੁਖਚੈਨ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਉਨ੍ਹਾਂ ਦੇ ਘਰ ਗਏ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਸੁਖਚੈਨ ਸਿੰਘ ਘਰ ਦੇ ਵਰਾਂਡੇ ਵਿੱਚ ਸੁੱਤਾ ਪਿਆ ਸੀ ਤਾਂ ਕੁਝ ਲੋਕਾਂ ਵੱਲੋਂ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਜਿਸ ਸਬੰਧੀ ਉਨ੍ਹਾਂ ਨੂੰ ਅੱਜ ਸਵੇਰੇ ਪਤਾ ਲੱਗਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: