ਬਠਿੰਡਾ ਸ਼ਹਿਰ ਵਿਚ ਡਬਵਾਲੀ ਰੋਡ ‘ਤੇ ਟੋਇਟਾ ਕਾਰ ਏਜੰਸੀ ਦੇ ਕੋਲ ਸੜਕ ਹਾਦਸੇ ਵਿਚ ਹੋਮਗਾਰਡ ਦੇ ਜਵਾਨ ਦੀ ਮੌਤ ਹੋ ਗਈ ਹੈ। ਡਿਊਟੀ ਜਾ ਰਹੇ ਹੋਮਗਾਰਡ ਜਵਾਨ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਹੋਮਗਾਰਡ ਜਵਾਨ ਦੀ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕ ਜਵਾਨ ਕੋਰਟ ਸਮੀਰ ਪੁਲਿਸ ਚੌਕੀ ਵਿਚ ਤਾਇਨਾਤ ਸੀ।
ਹਾਦਸੇ ਦੀ ਜਾਣਕਾਰੀ ਮਿਲਦੇ ਹੀ ਸਹਾਰਾ ਜਨਸੇਵਾ ਦੇ ਵਰਕਰ ਸੰਦੀਪ ਸਿੰਘ ਗਿੱਲ ਮੌਕੇ ‘ਤੇ ਪਹੁੰਚੇ ਤੇ ਪੁਲਿਸ ਵੱਲੋਂ ਕਾਰਵਾਈ ਕਰਨ ਦੇ ਬਾਅਦ ਹੋਮਗਾਰਡ ਜਵਾਨ ਨੂੰ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਹੋਮਗਾਰਡ ਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਸਹਾਰਾ ਜਨਸੇਵਾ ਦੇ ਵਰਕਰ ਸੰਦੀਪ ਗਿੱਲ ਨੇ ਦੱਸਿਆ ਕਿ ਸਹਾਰਾ ਜਨਸੇਵਾ ਦੇ ਕੰਟਰੋਲ ਰੂਮ ‘ਤੇ ਸੂਚਨਾ ਮਿਲੀ ਸੀ ਕਿ ਡਬਵਾਲੀ ਰੋਡ ‘ਤੇ ਹਾਦਸੇ ਵਿਚ ਇਕ ਹੋਮਗਾਰਡ ਜਵਾਨ ਗੰਭੀਰ ਜ਼ਖਮੀ ਹੋ ਗਿਆ ਹੈ। ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚੇ ਤੇ ਉਸ ਨੂੰ ਗੰਭੀਰ ਹਾਲਤ ਵਿਚ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ : ਏਲਨ ਮਸਕ ਨੇ ਟਵਿੱਟਰ ‘ਤੇ PM ਮੋਦੀ ਨੂੰ ਕੀਤਾ ਫਾਲੋ, ਪੂਰੀ ਦੁਨੀਆ ‘ਚ ਸਿਰਫ 195 ਲੋਕਾਂ ਨੂੰ ਕਰਦੇ ਹਨ ਫਾਲੋ
ਸੰਦੀਪ ਗਿੱਲ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਐਮਰਜੈਂਸੀ ਡਾਕਟਰ ਸਾਹਿਲ ਗੁਪਤਾ ਅਨੁਸਾਰ ਹੋਮਗਾਰਡ ਜਵਾਨ ਨੂੰ ਸਹਾਰਾ ਜਨਸੇਵਾ ਦੇ ਵਰਕਰ ਲੈ ਕੇ ਆਏ ਸਨ ਜਿਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਅਗਲੀ ਕਾਰਵਾਈ ਲਈ ਸਬੰਧਤ ਪੁਲਿਸ ਥਾਣੇ ਨੂੰ ਸੂਚਨਾ ਭੇਜ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “























