ਲੁਧਿਆਣਾ ਨੂੰ ਗਿਆਸਪੁਰਾ ਇਲਾਕੇ ਵਿਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਘਟਨਾ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਪ੍ਰਗਟਾਇਆ ਹੈ ਤੇ ਕਿਹਾ ਹੈ ਕਿ NDRF ਦੀ ਟੀਮ ਰਾਹਤ ਕੰਮ ਵਿਚ ਲੱਗੀ ਹੋਈ ਹੈ।
ਗ੍ਰਹਿ ਮੰਤਰੀ ਨੇ ਟਵੀਟ ਕੀਤਾ ਕਿ ਪੰਜਾਬ ਦੇ ਲੁਧਿਆਣਾ ਵਿਚ ਹੋਈ ਗੈਸ ਲੀਕ ਦੀ ਦੁਰਘਟਨਾ ਬਹੁਤ ਦੁਖਦ ਹੈ। ਐੱਨਡੀਆਰਐੱਫ ਦੀ ਟੀਮ ਮੌਕੇ ‘ਤੇ ਰਾਹਤ ਤੇ ਬਚਾਅ ਕੰਮ ਵਿਚ ਲੱਗੀ ਹੋਈ ਹੈ। ਹਾਦਸੇ ਵਿਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰ ਪ੍ਰਤੀ ਹਮਦਰਦੀ ਪ੍ਰਗਟ ਕਰਦਾ ਹਾਂ। ਪ੍ਰਮਾਤਮਾ ਉਨ੍ਹਾਂ ਨੂੰ ਦੁੱਖ ਸਹਿਣ ਦਾ ਬਲ ਬਖਸ਼ੇ ਤੇ ਜ਼ਖਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।
ਇਹ ਵੀ ਪੜ੍ਹੋ : WII ਦੇ ਸਾਬਕਾ ਅਧਿਕਾਰੀ ਨੇ ਪ੍ਰਗਟਾਈ ਚਿੰਤਾ, ਕਿਹਾ-‘ਕੁਨੋ ਨੈਸ਼ਨਲ ਪਾਰਕ ‘ਚ ਚੀਤਿਆਂ ਲਈ ਲੋੜੀਂਦੀ ਜਗ੍ਹਾ ਨਹੀਂ’
ਪੁਲਿਸ ਮੁਤਾਬਕ ਜਿਥੇ ਜ਼ਹਿਰੀਲੀ ਗੈਸ ਦਾ ਰਿਸਾਅ ਹੋਇਆ ਉਹ ਸੰਘਣੀ ਆਬਾਦੀ ਵਾਲਾ ਇਲਾਕਾ ਹੈ। ਗੈਸ ਲੀਕ ਦੀ ਚਪੇਟ ਵਿਚ ਆਉਣ ਨਾਲ ਚਾਰ ਲੋਕ ਬੀਮਾਰ ਵੀ ਹੋ ਗਏ ਹਨ ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਜਾਨ ਗੁਆਉਣ ਵਾਲੇ 11 ਲੋਕਾਂ ਵਿਚੋਂ 5 ਇਕ ਹੀ ਪਰਿਵਾਰ ਦੇ ਸਨ। ਫਿਲਹਾਲ ਗੈਸ ਲੀਕ ਹੋਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: