ਚੰਡੀਗੜ੍ਹ : ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਚੰਡੀਗੜ੍ਹ ਮੁਲਾਜ਼ਮਾਂ ਨੂੰ ਕਈ ਤੋਹਫੇ ਵੀ ਦਿੱਤੇ ਗਏ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਹੁਣ ਕੇਂਦਰ ਦੇ ਸਰਵਿਸ ਰੂਲਜ਼ ਲਾਗੂ ਹੋਣਗੇ ਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਪੰਜਾਬ ਸਰਵਿਸ ਰੂਲਜ਼ ਲਾਗੂ ਹਨ। ਜਿਨ੍ਹਾਂ ਨੂੰ ਖਤਮ ਕਰਕੇ ਸੈਂਟਰ ਸਰਵਿਸ ਰੂਲਜ਼ ਲਾਗੂ ਕਰ ਦਿੱਤੇ ਗਏ ਹਨ, ਜਿਸ ਦਾ ਅਕਾਲੀ ਆਗੂ ਦਲਜੀਤ ਚੀਮਾ ਵੱਲੋਂ ਵੀ ਵਿਰੋਧ ਪ੍ਰਗਟਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਨੂੰ ਇੱਕ ਹੋਰ ਝਟਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਤਲਬ ਪੰਜਾਬ ਨੂੰ ਕਦੇ ਰਾਜਧਾਨੀ ‘ਤੇ ਅਧਿਕਾਰ ਨਹੀਂ ਮਿਲੇਗਾ। ਬੀਬੀਐੱਮਬੀ ਤੋਂ ਬਾਅਦ ਪੰਜਾਬ ਦੇ ਹੱਕਾਂ ਨਾਲ ਇਹ ਇੱਕ ਹੋਰ ਵੱਡਾ ਧੱਕਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਇਸ ਤੋਂ ਇਲਾਵਾ ਸ਼ਾਹ ਨੇ ਕਿਹਾ ਕਿ ਚੰਡੀਗੜ੍ਹ ਵਿਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਆਧੁਨਿਕ ਤਕਨੀਕ ਅਪਣਾਈ ਜਾਵੇਗੀ। ਜੇ ਕੋਈ ਵੀ ਵਾਹਨ ਵਾਲਾ ਟ੍ਰੈਫਿਕ ਨਿਯਮ ਤੋੜਦਾ ਹੈ ਤਾਂ ਕੈਮਰਿਆਂ ਰਾਹੀਂ ਚਲਾਨ ਉਨ੍ਹਾਂ ਦੇ ਘਰ ਪੁੱਜ ਜਾਵੇਗਾ। ਇਸ ਤੋਂ ਇਲਾਵਾ ਕੂੜਾ ਇਕੱਠਾ ਕਰਨ ਸਬੰਧੀ ਵੀ ਉੱਚ ਪੱਧਰੀ ਤਕਨੀਕ ਵਰਤੀ ਜਾਵੇਗਾ। ਇਸ ਤੋਂ ਇਲਾਵਾ ਬਿਜਲਈ ਬੱਸਾਂ ਵੀ ਜਲਦ ਸ਼ੁਰੂ ਹੋ ਜਾਣਗੀਆਂ।