ਅੰਮ੍ਰਿਤਸਰ ਵਿੱਚ ਗੋਲਡਨ ਟੈਂਪਲ ਦੇ ਕੋਲ ਹੈਰੀਟੇਜ ਮਾਰਗ ‘ਤੇ 32 ਘੰਟਿਆਂ ਵਿੱਚ ਹੋਏ ਦੋ ਧਮਾਕਿਆਂ ਤੋਂ ਬਾਅਦ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਤੇ ਨੈਸ਼ਨਲ ਸਕਿਓਰਿਟੀ ਗਾਰਡ (NSG) ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੇਰ ਰਾਤ NIA ਦੀ ਟੀਮ ਮਗਰੋਂ ਮੰਗਲਵਾਰ ਸਵੇਰੇ NSG ਦੀ ਟੀਮ ਵੀ ਹੈਰੀਟੇਜ ਮਾਰਗ ਪਹੁੰਚੀ। ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰਾਲਾ ਵੀ ਇਸ ਮਾਮਲੇ ਵਿੱਚ ਸਖਤੀ ਕਰਨ ਦੇ ਮੂਡ ਵਿੱਚ ਲੱਗ ਰਿਹਾ ਹੈ। ਗ੍ਰਹਿ ਮੰਤਰਾਲਾ ਨੇ ਇਸ ਬਾਰੇ ਪੰਜਾਬ ਡੀਜੀਪੀ ਤੋਂ ਰਿਪੋਰਟ ਤਲਬ ਕੀਤੀ ਹੈ, ਜਿਸ ਨੂੰ ਅੱਜ ਸ਼ਾਮ ਤੱਕ ਭੇਜਣਾ ਹੈ।
ਅੰਮ੍ਰਿਤਸਰ ਅਤੇ ਜਲੰਧਰ ਜ਼ਿਮਨੀ ਚੋਣ ‘ਚ ਹੋਏ ਬੰਬ ਧਮਾਕਿਆਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਹਰਕਤ ‘ਚ ਆ ਗਈ ਹੈ। ਪੁਲਿਸ ਨੇ ਸੂਬੇ ਭਰ ‘ਚ ਸਪੈਸ਼ਲ ਆਪ੍ਰੇਸ਼ਨ ਵਿਜਿਲ ਸ਼ੁਰੂ ਕੀਤਾ ਹੈ। ਇਸ ਤਹਿਤ ਸਾਰੇ ਰੇਲਵੇ ਸਟੇਸ਼ਨਾਂ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਸਾਰੀਆਂ ਸੰਵੇਦਨਸ਼ੀਲ ਥਾਵਾਂ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਪੰਜਾਬ ਪੁਲਿਸ ਦੇ 28 ਐੱਸ.ਐ4ਸ.ਪੀ. ਆਫਿਸ ਤੇ ਕਮਿਸ਼ਨਰੇਟ ਦੇ ਦਾਇਰੇ ਵਿੱਚ ਆਉਣ ਵਾਲੇ ਹਲਕੇ ਵਿੱਚ ਇਕੱਠੇ ਵੱਡੇ ਪੱਧਰ ‘ਤੇ ਕਾਰਵਾਈ ਕਰਨਗੇ।
ਇਸ ਆਪ੍ਰੇਸ਼ਨ ਦੀ ਖਾਸ ਗੱਲ ਇਹ ਹੈ ਕਿ ਪੰਜਾਬ ਪੁਲਿਸ ਹੈੱਡ ਕੁਆਟਰ ਦੇ ਸੀਨੀਅਰ ਅਧਿਕਾਰੀਆਂ ਨੂੰ ਜ਼ਿਲ੍ਹਿਆਂ ਵਿੱਚ ਭੇਜਿਆ ਗਿਆ ਹੈ। ਉਹ ਸਾਰੇ ਜ਼ਿਲ੍ਹਿਆਂ ਵਿੱਚ ਇਸ ਆਪਰੇਸ਼ਨ ਦੀ ਅਗਵਾਈ ਕਰ ਰਹੇ ਹਨ। ਪੁਲਿਸ ਪੰਜਾਬ ਦਾ ਮਾਹੌਲ ਖ਼ਰਾਬ ਹੋਣ ਤੋਂ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਵਿੱਚ ਪੁਲਿਸ ਪ੍ਰਤੀ ਭਰੋਸਾ ਪੈਦਾ ਕੀਤਾ ਜਾਵੇ।
ਇਸ ਸਬੰਧੀ ਜਾਣਕਾਰੀ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਿੱਤੀ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਜੇ ਉਹ ਕੋਈ ਸ਼ੱਕੀ ਚੀਜ਼ ਜਾਂ ਵਿਅਕਤੀ ਦੇਖਦੇ ਹਨ ਤਾਂ ਪੁਲਿਸ ਨੂੰ ਸੂਚਿਤ ਕਰਨ। ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਕਿਸੇ ਨੂੰ ਵੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਵੱਡੀ ਖ਼ਬਰ, ਕਾਂਗਰਸੀ MLA ਬਰਿੰਦਰ ਪਾਹੜਾ ਦੇ ਪਿਤਾ ‘ਤੇ ਕਤਲ ਕੇਸ ਦਰਜ
ਸਪੈਸ਼ਲ DGP ਅਰਪਿਤ ਸ਼ੁਕਲਾ ਨੇ ਸਾਫ ਕੀਤਾ ਹੈ ਕਿ ਇਸ ਆਪ੍ਰੇਸ਼ਨ ਦੌਰਾਨ ਸਾਰੇ ਸਪੈਸ਼ਲ DG, ADGP, IG, ਡੀਆਈਜੀ ਰੈਂਕ ਦੇ ਅਧਿਕਾਰੀ ਫੀਲਡ ਵਿੱਚ ਹੋਣਗੇ। ਸਾਰੇ ਜ਼ਿਲ੍ਹਾ ਪੁਲਿਸ ਤੇ ਕਮਿਸ਼ਨਰੇਟ ਸ਼ਹਿਰਾਂ ਵਿੱਚ ਇੱਕ-ਇੱਕ ਅਧਿਕਾਰੀ ਨੂੰ ਡਿਪਿਊਟ ਕੀਤਾ ਗਿਆ ਹੈ। ਇਹੀ ਪੂਰੇ ਆਪ੍ਰੇਸ਼ਨ ਨੂੰ ਲੀਡ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: