ਹੁਸ਼ਿਆਰਪੁਰ ਪੁਲਿਸ ਨੇ CIA ਸਟਾਫ਼ ਦੀ ਅਗਵਾਈ ਹੇਠ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕੋਲੋਂ ਇੱਕ ਕਿੱਲੋ ਅਫ਼ੀਮ ਬਰਾਮਦ ਹੋਇਆ ਹੈ। ਬਰਾਮਦ ਅਫੀਮ ਦੀ ਕੀਮਤ 1 ਲੱਖ 80 ਹਜ਼ਾਰ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
CIA ਸਟਾਫ਼ ਇੰਚਾਰਜ ਇੰਸਪੈਕਟਰ ਬਲਵਿੰਦਰ ਪਾਲ ਨੇ ਦੱਸਿਆ ਕਿ ASI ਸੁਖਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਉੱਤਰ ਪ੍ਰਦੇਸ਼ ਤੋਂ ਅਫੀਮ ਲਿਆ ਕੇ ਹੁਸ਼ਿਆਰਪੁਰ ਅਤੇ ਚੱਬੇਵਾਲ ਇਲਾਕੇ ਵਿੱਚ ਵੇਚਦਾ ਹੈ। ਪੁਲਿਸ ਨੇ ਦੱਸੇ ਗਏ ਪਤੇ ‘ਤੇ ਛਾਪੇਮਾਰੀ ਕੀਤੀ ਤਾਂ ਮੁਲਜ਼ਮ ਰਾਜ ਕੁਮਾਰ ਵਾਸੀ ਪ੍ਰੇਮਰਾਜਪੁਰ, ਜ਼ਿਲ੍ਹਾ ਬਰੇਲੀ, ਉੱਤਰ ਪ੍ਰਦੇਸ਼ ਨੂੰ ਇੱਕ ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ : ਨਹੀਂ ਰਹੀ ‘ਆਉਟ ਸਟੈਂਡਿੰਗ ਡਿਪਲੋਮੈਟ ਐਵਾਰਡ’ ਜਿੱਤਣ ਵਾਲੀ ਇੰਦਰਪ੍ਰੀਤ ਕੌਰ, ਸ਼ੱਕੀ ਹਲਾਤ ‘ਚ ਹੋਈ ਮੌ.ਤ
ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਆਪਣੀ ਪਤਨੀ ਅਤੇ ਤਿੰਨ ਬੱਚਿਆਂ ਨਾਲ ਪਿੰਡ ਖੁਰਦ ਵਿੱਚ ਕਿਰਾਏ ’ਤੇ ਰਹਿ ਰਿਹਾ ਹੈ। ਹਫ਼ਤੇ ਵਿੱਚ ਇੱਕ ਵਾਰ ਉਹ ਆਪਣੇ ਪਰਿਵਾਰ ਅਤੇ ਬੱਚਿਆਂ ਨਾਲ ਉੱਤਰ ਪ੍ਰਦੇਸ਼ ਜਾਂਦਾ ਹੈ ਅਤੇ ਅਫੀਮ ਲਿਆ ਕੇ ਇੱਥੇ ਵੇਚਦਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ : –