ਹੁਸ਼ਿਆਰਪੁਰ ਵਿਜੀਲੈਂਸ ਨੇ ਥਾਣਾ ਤਲਵਾੜਾ ਤੋਂ ਇੰਸਪੈਕਟਰ ਕੇਵਲ ਕ੍ਰਿਸ਼ਨ ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਗਪਾਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਵਿਜੀਲੈਂਸ ਵੱਲੋਂ ਇੱਕ ਰਿਸ਼ਵਤ ਦੇ ਮਾਮਲੇ ਵਿੱਚ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਜਿਸ ਤੋਂ ਬਾਅਦ ਬੁੱਧਵਾਰ ਨੂੰ ਅਧਿਕਾਰੀਆਂ ਨੇ ਉਪਰੋਕਤ ਕਾਰਵਾਈ ਕਰਦੇ ਹੋਏ ਦੋਸ਼ੀ ਕੇਵਲ ਕ੍ਰਿਸਮ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵਿਜੀਲੈਂਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤ ਨੇ ਦੱਸਿਆ ਕਿ ਉਸ ਦੇ ਭਰਾ ਖ਼ਿਲਾਫ਼ ਥਾਣਾ ਤਲਵਾੜਾ ਵਿੱਚ ਕੁੱਟਮਾਰ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਚੱਲ ਰਿਹਾ ਹੈ। ਦੋਵਾਂ ਵਿਚਕਾਰ ਲੜਾਈ ਤੋਂ ਬਾਅਦ ਪੁਲਿਸ ਨੇ ਕਰਾਸ FIR ਦਰਜ ਕੀਤੀ ਸੀ। ਇੰਸਪੈਕਟਰ ਕੇਵਲ ਕ੍ਰਿਸ਼ਨ ਉਕਤ ਮਾਮਲੇ ਦੇ ਕਰਾਸ ਕੇਸ ਦੇ ਜਾਂਚ ਅਧਿਕਾਰੀ ਸਨ। ਮੁਲਜ਼ਮ ਕੇਵਲ ਕ੍ਰਿਸ਼ਨ ਨੇ ਆਪਣੇ ਕੇਸ ਵਿੱਚ ਧਾਰਾਵਾਂ ਵਧਾਉਣ ਲਈ 40 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਜਿਸ ‘ਤੇ ਪੀੜਤ ਪਰਿਵਾਰ ਵੱਲੋਂ ਮਾਮਲੇ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਨੂੰ ਦਿੱਤੀ ਗਈ।
ਇਹ ਵੀ ਪੜ੍ਹੋ : ਬਰਨਾਲਾ ‘ਚ ਕਾਰ ਨੇ ਬਾਈਕ ਸਵਾਰਾਂ ਨੂੰ ਦਰੜਿਆ, ਹਾ.ਦਸੇ ‘ਚ ਜੀਜੇ-ਸਾਲ਼ੇ ਦੀ ਹੋਈ ਮੌ.ਤ
ਬੁੱਧਵਾਰ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ ਸਰਕਾਰੀ ਗਵਾਹ ਨੂੰ ਨਾਲ ਲੈ ਕੇ ਛਾਪਾ ਮਾਰਿਆ। ਪੁਲਿਸ ਨੇ ਪੀੜਤ ਨੂੰ 40 ਹਜ਼ਾਰ ਰੁਪਏ ਦੇਣ ਲਈ ਭੇਜ ਦਿੱਤਾ। ਜਦੋਂ ਪੀੜਤ ਨੇ ਮੁਲਜ਼ਮ ਨੂੰ 40 ਹਜ਼ਾਰ ਰੁਪਏ ਦਿੱਤੇ ਤਾਂ ਪੁਲਿਸ ਨੇ ਉਸ ਨੂੰ ਮੌਕੇ ਤੋਂ ਰੰਗੇ ਹੱਥੀਂ ਕਾਬੂ ਕਰ ਲਿਆ। ਪੁਲਿਸ ਨੇ ਪੀੜਤ ਵੱਲੋਂ ਦਿੱਤੇ ਪੈਸੇ ਵੀ ਬਰਾਮਦ ਕਰ ਲਏ ਹਨ। ਵਿਜੀਲੈਂਸ ਬਿਊਰੋ ਨੇ ਉਕਤ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਐਕਟ ਸਮੇਤ ਵੱਖ- ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਲਦ ਹੀ ਪੁਲਿਸ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ।
ਵੀਡੀਓ ਲਈ ਕਲਿੱਕ ਕਰੋ -: