ਆਵਾਰਾ ਪਸ਼ੂਆਂ ਤੋਂ ਦੁਖੀ ਕਿਸਾਨਾਂ ਨੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਯਾਨਾਥ ਦੀ ਰੈਲੀ ਵਿਚ ਸੈਂਕੜੇ ਸਾਨ੍ਹ ਛੱਡ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ। ਕਿਸਾਨਾਂ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਵੀ ਪਤਾ ਲੱਗਣਾ ਚਾਹੀਦਾ ਹੈ ਕਿ ਸਾਨੂੰ ਕਿੰਨੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਿਸਾਨਾਂ ਵੱਲੋਂ ਆਵਾਰਾ ਪਸ਼ੂ ਰੈਲੀ ਵਾਲੀ ਥਾਂ ‘ਤੇ ਲਿਆਉਣ ਦੀ ਵੀਡੀਓ ਬੇਹੱਦ ਵਾਇਰਲ ਹੋ ਰਹੀ ਹੈ।
ਦੂਜੇ ਪਾਸੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਰੈਲੀ ਵਿਚ ਕੋਈ ਦਿੱਕਤ ਨਾ ਆਵੇ, ਇਸ ਬਾਰੇ ਮੁਕੰਮਲ ਤਿਆਰੀ ਕਰ ਲਈ ਗਈ ਹੈ। ਕਿਸਾਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਤੇ ਇਨ੍ਹਾਂ ਜਾਨਵਰਾਂ ਨੂੰ ਹਟਾ ਦਿੱਤਾ ਜਾਵੇਗਾ। ਕਿਸਾਨਾਂ ਨੂੰ ਸਮਝਾ ਕੇ ਉਨ੍ਹਾਂ ਨੂੰ ਸ਼ਾਂਤ ਕਰਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਾਨਵਰਾਂ ਦੀ ਵਜ੍ਹਾ ਨਾਲ ਹੀ ਸੀਐੱਮ ਦੇ ਪ੍ਰੋਗਰਾਮ ਵਿਚ ਦੇਰੀ ਵੀ ਹੋਈ। ਇਥੇ ਉਨ੍ਹਾਂ ਨੂੰ 4 ਵਜੇ ਪਹੁੰਚਣਾ ਸੀ ਪਰ ਉਹ ਇਥੇ ਸ਼ਾਮ 5 ਵਜੇ ਦੇ ਬਾਅਦ ਪਹੁੰਚੇ।
ਇਹ ਵੀ ਪੜ੍ਹੋ : ‘ਪੰਜਾਬ ‘ਚ ਹੁਣ EVMs ਦੀ ਸੁਰੱਖਿਆ ਯਕੀਨੀ ਬਣਾਵੇ ਚੋਣ ਕਮਿਸ਼ਨ’- ਰਾਘਵ ਚੱਢਾ
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਗੌਰਤਲਬ ਹੈ ਕਿ ਇਸ ਸਮੇਂ ਸੂਬੇ ਵਿਚ ਆਵਾਰਾ ਜਾਨਵਰਾਂ ਨਾਲ ਬਹੁਤ ਪ੍ਰੇਸ਼ਾਨੀ ਹੈ। ਇਸ ਦੇ ਚੱਲਦੇ ਸੜਕਾਂ ‘ਤੇ ਥਾਂ-ਥਾਂ ਆਵਾਰਾ ਜਾਨਵਰਾਂ ਦਾ ਝੁੰਡ ਦੇਖਣ ਨੂੰ ਮਿਲਦਾ ਹੈ। ਸਭ ਤੋਂ ਜ਼ਿਆਦਾ ਇਨ੍ਹਾਂ ਜਾਨਵਰਾਂ ਤੋਂ ਕਿਸਾਨ ਪ੍ਰੇਸ਼ਾਨ ਹਨ। ਇਹ ਵੱਡੇ ਪੈਮਾਨੇ ‘ਤੇ ਕਿਸਾਨਾਂ ਦੀ ਫਸਲ ਲਗਾਤਾਰ ਬਰਬਾਦ ਕਰ ਰਹੇ ਹਨ।