ਜਗਰਾਓਂ CIA ਪੁਲਿਸ ਨੇ ਨਸ਼ਾ ਤਸਕਰੀ ਦਾ ਕਾਰੋਬਾਰ ਕਰਨ ਵਾਲੇ ਕਾਰ ਸਵਾਰ ਪਤੀ-ਪਤਨੀ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਮੁਲਜ਼ਮਾਂ ਕੋਲੋਂ 50 ਗ੍ਰਾਮ ਹੈਰੋਇਨ ਅਤੇ 40 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਇਆ ਹੈ। ਪੁਲਿਸ ਨੇ ਥਾਣਾ ਸਿਟੀ ਵਿੱਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਹੈਪੀ ਉਰਫ ਲੌਂਗਾ ਅਤੇ ਇੰਦਰਜੀਤ ਕੌਰ ਉਰਫ ਇੰਦੂ ਵਾਸੀ ਚੁੰਗੀ ਨੰਬਰ 5 ਹਰਦੇਵ ਨਗਰ ਅਗਵਾੜ ਗੁੱਜਰਾ ਵਜੋਂ ਹੋਈ ਹੈ।
ਐਸ.ਆਈ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਸ਼ੇਰਪੁਰਾ ਚੌਂਕ ਵਿਖੇ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਮੁਲਜ਼ਮ ਪਤੀ-ਪਤਨੀ ਮਿਲ ਕੇ ਜਗਰਾਓਂ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਨਸ਼ਾ ਸਪਲਾਈ ਕਰਨ ਦਾ ਧੰਦਾ ਕਰਦੇ ਹਨ। ਜੋ ਕਿ ਇਸ ਸਮੇਂ ਵੀ ਆਪਣੀ ਸਵਿਫਟ ਕਾਰ ਵਿੱਚ ਨਾਨਕਸਰ ਰੋਡ ਤੋਂ ਕੋਠੇ ਅਠ ਚੱਕ ਰਾਹੀਂ ਜਗਰਾਉਂ ਸਾਈਡ ਵੱਲ ਆ ਰਹੇ ਹਨ।
ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਰੋਡ ‘ਤੇ ਨਾਕਾਬੰਦੀ ਕਰ ਕੇ ਕਾਰ ‘ਚ ਸਵਾਰ ਪਤੀ-ਪਤਨੀ ਨੂੰ ਰੋਕ ਕੇ ਤਲਾਸ਼ੀ ਲਈ। ਇਸ ਦੌਰਾਨ ਪੁਲਿਸ ਨੇ 50 ਗ੍ਰਾਮ ਹੈਰੋਇਨ ਅਤੇ 40 ਹਜ਼ਾਰ ਦੀ ਡਰੱਗ ਮਨੀ ਬਰਾਮਦ ਕੀਤੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਵਿੱਚ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ’ਤੇ ਲਿਆ ਹੈ।
ਪੁਲਿਸ ਦੋਵਾਂ ਮੁਲਜ਼ਮਾਂ ਤੋਂ ਵੱਖ-ਵੱਖ ਪੁੱਛਗਿੱਛ ਕਰਕੇ ਅਗਲੇਰੀ ਕਾਰਵਾਈ ਕਰੇਗੀ। ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਦੋਸ਼ੀ ਇੰਨੀ ਵੱਡੀ ਮਾਤਰਾ ‘ਚ ਹੈਰੋਇਨ ਕਿੱਥੋਂ ਲੈ ਕੇ ਆਉਂਦੇ ਹਨ। ਦੱਸ ਦਈਏ ਕਿ ਫੜੀ ਗਈ ਮਹਿਲਾ ਨੇ ਕੁਝ ਮਹੀਨੇ ਪਹਿਲਾਂ ਰਿਸ਼ਵਤ ਮੰਗਣ ਦੇ ਦੋਸ਼ ‘ਚ ਇੱਕ ਪੁਲਿਸ ਅਧਿਕਾਰੀ ‘ਤੇ ਦੋਸ਼ ਲਗਾ ਕੇ ਪੁਲਿਸ ਵਿਭਾਗ ਦੀ ਬਦਨਾਮੀ ਕੀਤੀ ਸੀ। ਆਖਰਕਾਰ ਪੁਲਿਸ ਨੇ ਹੁਣ ਮਹਿਲਾ ਨੂੰ ਉਸਦੇ ਪਤੀ ਸਮੇਤ ਫੜ ਲਿਆ।
ਇਹ ਵੀ ਪੜ੍ਹੋ : ਭਾਰਤੀ ਮੂਲ ਦੇ ਦੇੇਵੇਨ ਪਾਰੇਖ ਨੂੰ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਸੌਂਪੀ ਵੱਡੀ ਜ਼ਿੰਮੇਵਾਰੀ
ਕੁਝ ਸਮੇਂ ਤੋਂ ਮਹਿਲਾ ਮੁਲਜ਼ਮ ਨੇ ਦਾਅਵਾ ਕੀਤਾ ਸੀ ਕਿ ਉਸ ਦਾ ਪਤੀ ਨਸ਼ਾ ਤਸਕਰੀ ਦੇ ਕਾਰੋਬਾਰ ਵਿੱਚ ਨਹੀਂ ਹੈ। ਪੁਲਿਸ ਉਸ ਦੇ ਪਤੀ ਨੂੰ ਜਾਣਬੁੱਝ ਕੇ ਤੰਗ ਕਰ ਰਹੀ ਹੈ। ਪਰ ਹੁਣ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਪਤੀ-ਪਤਨੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰਕੇ ਇਹ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਦੋਵੇਂ ਮੁਲਜ਼ਮ ਨਸ਼ਾ ਤਸਕਰੀ ਦੇ ਧੰਦੇ ਵਿੱਚ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ SI ਗੁਰਸੇਵਕ ਨੇ ਦੱਸਿਆ ਕਿ ਮੁਲਜ਼ਮ ਹਰਪ੍ਰੀਤ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਪਤੀ ਖ਼ਿਲਾਫ਼ ਨਸ਼ਾ ਤਸਕਰੀ ਦੇ 10 ਕੇਸ ਦਰਜ ਹਨ। ਕਈ ਨਸ਼ਾ ਤਸਕਰੀ ਦੇ ਕੇਸਾਂ ਕਾਰਨ ਸਲਾਖਾਂ ਪਿੱਛੇ ਬੰਦ ਹਰਪ੍ਰੀਤ ਸਿੰਘ ਲੌਂਗਾ ਖ਼ਿਲਾਫ਼ ਲੜਾਈ-ਝਗੜੇ ਦੇ ਕੇਸ ਦਰਜ ਹਨ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਮੁਲਜ਼ਮ ਫਿਰ ਤੋਂ ਨਸ਼ਾ ਤਸਕਰੀ ਦਾ ਧੰਦਾ ਸ਼ੁਰੂ ਕਰ ਦਿੰਦਾ ਹੈ।
ਵੀਡੀਓ ਲਈ ਕਲਿੱਕ ਕਰੋ : –