Husband becomes beast : ਫਗਵਾੜਾ ਦੇ ਰਾਵਲਪਿੰਡੀ ਪੁਲਿਸ ਸਟੇਸ਼ਨ ਦੇ ਕੋਲ ਪਿੰਡ ਭਾਖੜੀਆਣਾ ਵਿਖੇ ਇਕ ਵਿਅਕਤੀ ਵਲੋਂ ਆਪਣੀ ਪਤਨੀ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ । ਮ੍ਰਿਤਕਾ ਦੀ ਪਛਾਣ ਰਣਜੀਤ ਕੌਰ ਪਤਨੀ ਸੰਦੀਪ ਸਿੰਘ ਵਾਸੀ ਭਾਖੜੀਆਣਾ ਵਜੋਂ ਹੋਈ ਹੈ। ਕਿਸੇ ਗੱਲ ਨੂੰ ਲੈ ਕੇ ਪਤੀ-ਪਤਨੀ ਵਿਚ ਲੜਾਈ ਹੋ ਗਈ। ਇਸ ਤੋਂ ਬਾਅਦ ਪਤੀ ਸੰਦੀਪ ਸਿੰਘ ਨੇ ਆਪਣੀ ਪਤਨੀ ਰਣਜੀਤ ਕੌਰ (35) ਦੀ ਦੁਪੱਟੇ ਨਾਲ ਗਲਾ ਦਬਾ ਕੇ ਹੱਤਿਆ ਕਰ ਕੀਤੀ। ਕਤਲ ਤੋਂ ਬਾਅਦ ਪਤੀ ਆਪਣੇ ਦੋ ਬੱਚਿਆਂ ਨੂੰ ਕਮਰੇ ਵਿਚ ਬੰਦ ਕਰਕੇ ਆਪ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਘਟਨਾ ਦੀ ਖ਼ਬਰ ਮਿਲਦਿਆਂ ਹੀ ਐਸਪੀ ਫਗਵਾੜਾ ਸਰਬਜੀਤ ਸਿੰਘ ਬਾਹੀਆ ਭਾਰੀ ਪੁਲਿਸ ਫੋਰਸ ਨਾਲ ਘਟਨਾ ਸਥਾਨ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਪਿੰਡ ਦੇ ਸਾਬਕਾ ਸਰਪੰਚ ਗੁਰਦੇਵ ਸਿੰਘ ਨੇ ਦੱਸਿਆ ਕਿ ਔਰਤ ਦੀ ਪਛਾਣ ਰਣਜੀਤ ਕੌਰ ਪਤਨੀ ਸੰਦੀਪ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੇ ਦੋ ਬੱਚੇ ਹਨ। ਇਕ ਦੀ ਉਮਰ 6 ਸਾਲ ਹੈ ਅਤੇ ਦੂਜੀ 3 ਸਾਲ ਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸੋਮਵਾਰ ਸਵੇਰੇ ਸੰਦੀਪ ਨੇ ਕਿਸੇ ਗੱਲ ਨੂੰ ਲੈ ਕੇ ਬਹਿਸ ਦੌਰਾਨ ਉਸ ਦੀ ਪਤਨੀ ਦਾ ਗਲਾ ਘੁੱਟਿਆ। ਉਸਨੇ ਖ਼ੁਦ 100 ਨੰਬਰ ‘ਤੇ ਫੋਨ ਕਰਕੇ ਪੁਲਿਸ ਨੂੰ ਸੂਚਿਤ ਕੀਤਾ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ, ਸੰਦੀਪ ਘਰ ਨੂੰ ਤਾਲਾ ਲਗਾ ਕੇ ਫਰਾਰ ਹੋ ਗਿਆ ਸੀ। ਪੁਲਿਸ ਨੇ ਆ ਕੇ ਘਰ ਖੋਲ੍ਹਿਆ ਪਰ ਉਦੋਂ ਤਕ ਰਣਜੀਤ ਕੌਰ ਦੀ ਮੌਤ ਹੋ ਚੁੱਕੀ ਸੀ। ਐਸਪੀ ਫਗਵਾੜਾ ਨੇ ਦੱਸਿਆ ਕਿ ਮੁਲਜ਼ਮ ਪੁਲਿਸ ਨੂੰ ਬੁਲਾ ਕੇ ਅਤੇ ਦੋਵਾਂ ਬੱਚਿਆਂ ਨੂੰ ਅੰਦਰ ਬੰਦ ਕਰਕੇ ਭੱਜ ਗਿਆ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।