ਨਾਭਾ ਵਿਚ ਰੂਹ ਕੰਬਾਊਂ ਹਾਦਸਾ ਵਾਪਰ ਗਿਆ ਜਿਥੇ ਇਕ ਪਤੀ ਨੇ ਮਾਮੂਲੀ ਝਗੜੇ ਕਾਰਨ ਪਤਨੀ ਦਾ ਕਤਲ ਕਰ ਦਿੱਤਾ ਤੇ ਦੋ ਦਿਨਾਂ ਤੱਕ ਲਾਸ਼ ਨੂੰ ਕਮਰੇ ਵਿਚ ਬੰਦ ਕਰਕੇ ਖੁਦ ਦਿੱਲੀ ਚਲਾ ਗਿਆ।
ਮ੍ਰਿਤਕਾ ਦੀ ਪਛਾਣ ਜਸਵਿੰਦਰ ਕੌਰ ਵਾਸੀ ਗੋਵਿੰਦ ਨਗਰ ਨਾਭਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਜਸਵਿੰਦਰ ਕੌਰ ਦਾ ਅਜੇ ਚਾਰ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਉਸ ਦਾ ਪਤੀ ਅਮਨਦੀਪ ਸਿੰਘ ਡਰਾਈਵਰ ਸੀ। 13 ਜੂਨ ਨੂੰ ਦੋਵਾਂ ਵਿਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਤੇ ਪਤੀ ਨੇ ਗੁੱਸੇ ਵਿਚ ਆ ਕੇ ਪਤਨੀ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਇੰਨਾ ਹੀ ਨਹੀਂ ਇਸ ਤੋਂ ਬਾਅਦ ਉਹ ਲਾਸ਼ ਨੂੰ ਕਮਰੇ ਵਿਚ ਬੰਦ ਕਰਕੇ ਖੁਦ ਦਿੱਲੀ ਚਲਾ ਗਿਆ।
ਜਸਵਿੰਦਰ ਕੌਰ ਦੇ ਪਰਿਵਾਰਕ ਮੈਂਬਰਾਂ ਵੱਲੋਂ ਆਪਣੀ ਧੀ ਤੇ ਜਵਾਈ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਦੋਵਾਂ ਦਾ ਫੋਨ ਬੰਦ ਆ ਰਿਹਾ ਸੀ। ਉਨ੍ਹਾਂ ਨੇ ਪੁਲਿਸ ਵਿਚ ਦੋਵਾਂ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਾਈ ਜਿਸ ਤੋਂ ਬਾਅਦ ਪੁਲਿਸ ਵੱਲੋਂ ਜਾਂਚ ਸ਼ੁਰੂ ਕੀਤੀ ਗਈ। ਘਰ ਵਿਚ ਪਈ ਲਾਸ਼ ਸੜਨੀ ਸ਼ੁਰੂ ਹੋ ਗਈ ਤੇ ਬਦਬੂ ਆਉਣੀ ਸ਼ੁਰੂ ਹੋ ਗਈ। ਜਦੋਂ ਪੁਲਿਸ ਜਾਂਚ ਲਈ ਪਹੁੰਚੀ ਤਾਂ ਉਥੋਂ ਉਨ੍ਹਾਂ ਨੂੰ ਲਾਸ਼ ਸੜਨ ਦੀ ਬਦਬੂ ਆਈ। ਪੁਲਿਸ ਤਾਲਾ ਤੋੜ ਕੇ ਜਦ ਅੰਦਰ ਪੁੱਜੀ ਤਾਂ ਦੇਖਿਆ ਕਿ ਲਾਸ਼ ਬੈੱਡ ਨੇੜੇ ਪਈ ਸੀ।
ਇਹ ਵੀ ਪੜ੍ਹੋ : ਮੋਗਾ : ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਹਾਦਸੇ ਵਿਚ ਇਕੋ ਹੀ ਪਰਿਵਾਰ ਦੇ 3 ਲੋਕਾਂ ਦੀ ਮੌ.ਤ
ਪੁਲਿਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਇੰਝ ਲੱਗ ਰਿਹਾ ਹੈ ਕਿ ਮੁਲਜ਼ਮ ਅਮਨਦੀਪ ਸਿੰਘ ਨੇ ਗਲਾ ਘੁੱਟ ਕੇ ਪਤਨੀ ਦਾ ਕਤਲ ਕੀਤਾ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਤੇ ਪਤੀ ਖਿਲਾਫ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਨਹੀਂ ਆ ਰਿਹਾ ਸੀ ਕਿ ਉਨ੍ਹਾਂ ਦੀ ਧੀ ਦੀ ਹੱਤਿਆ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: