ਕਪੂਰਥਲਾ ਵਿੱਚ ਇੱਕ ਵਿਅਕਤੀ ਨੇ ਘਰੇਲੂ ਝਗੜੇ ਕਾਰਨ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਿਟੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ’ ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਮੁਹੱਲਾ ਕਸਬਾਨ ਦਾ ਰਹਿਣ ਵਾਲਾ ਮੁਹੰਮਦ ਜਸ਼ੀਨ ਆਪਣੇ ਇਲਾਕੇ ਵਿੱਚ ਹੀ ਬੁਟੀਕ ਚਲਾਉਂਦਾ ਸੀ। ਜਦੋਂ ਉਹ ਸ਼ੁੱਕਰਵਾਰ ਦੇਰ ਰਾਤ ਘਰ ਆਇਆ ਤਾਂ ਉਸਦੀ ਆਪਣੀ ਪਤਨੀ ਨਾਲ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ। ਗੁੱਸੇ ਵਿੱਚ ਮੁਹੰਮਦ ਜਸ਼ੀਨ ਨੇ ਆਪਣੀ ਪਤਨੀ ਸ਼ਾਬੀਆ ਦਾ ਗਲਾ ਘੁੱਟ ਦਿੱਤਾ। ਸ਼ਾਬੀਆ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਥਾਣਾ ਸਦਰ ਦੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ ‘ਚ ਭੇਜ ਦਿੱਤਾ।
ਥਾਣਾ ਸਦਰ ਦੇ ਇੰਸਪੈਕਟਰ ਗੌਰਵ ਧੀਰ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਦੇਰ ਰਾਤ ਪਤੀ -ਪਤਨੀ ਵਿੱਚ ਲੜਾਈ ਹੋਈ ਸੀ। ਜਿਸ ਤੋਂ ਬਾਅਦ ਮੁਹੰਮਦ ਜਸ਼ੀਨ ਨੇ ਗੁੱਸੇ ਵਿੱਚ ਇਸ ਘਟਨਾ ਨੂੰ ਅੰਜਾਮ ਦਿੱਤਾ।
ਇਹ ਵੀ ਪੜ੍ਹੋ : ਸਿਲੰਡਰ ਲੈਣ ਦੇ ਬਹਾਨੇ ਘਰ ਵਿੱਚ ਵੜੇ ਨੌਜਵਾਨਾਂ ਨੇ ਕੁੜੀ ਨੂੰ ਬਣਾਇਆ ਬੰਧਕ, ਦੋ ਲੱਖ ਲੁੱਟ ਕੇ ਹੋਏ ਰਫੂਚੱਕਰ
ਡੀਐਸਪੀ ਸਬ ਡਵੀਜ਼ਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਔਰਤ ਸ਼ਾਬੀਆ ਦੇ ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਘਟਨਾ ਵਾਲੀ ਥਾਂ ਦਾ ਨਿਰੀਖਣ ਕੀਤਾ ਗਿਆ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਦੂਜੇ ਪਾਸੇ ਦੋਸ਼ੀ ਜਸ਼ੀਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਮਾਮਲਾ ਦਰਜ ਕੀਤਾ ਜਾਵੇਗਾ।