ਪੰਜਾਬ ਵਿਚ ਰੇਤਾ ਮਾਈਨਿੰਗ ‘ਤੇ ‘ਆਪ’ ਅਤੇ ਚੰਨੀ ਸਰਕਾਰ ਆਹਮੋ-ਸਾਹਮਣੇ ਹੋ ਗਏ ਹਨ। ਰਾਘਵ ਚੱਢਾ ਵੱਲੋਂ ਪਿਛਲੇ ਦਿਨ ਚਮਕੌਰ ਸਾਹਿਬ ਵਿਖੇ ਗੈਰ-ਕਾਨੂੰਨੀ ਮਾਈਨਿੰਗ ਦੇ ਲਾਏ ਗਏ ਦੋਸ਼ਾਂ ਤੋਂ ਸੀ. ਐੱਮ. ਚੰਨੀ ਨੇ ਇਨਕਾਰ ਕਰ ਦਿੱਤਾ ਹੈ।
CM ਚੰਨੀ ਨੇ ਅੱਜ ਚਮਕੌਰ ਸਾਹਿਬ ਹਲਕੇ ਦੀ ਬੜੀ ਹਵੇਲੀ ਵਿਖੇ ਮਾਈਨਿੰਗ ਸਾਈਟਾਂ ਦਾ ਦੌਰਾ ਕੀਤਾ। ਇਸ ਮਗਰੋਂ ਸੀ. ਐੱਮ. ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਇੱਥੇ ਕੁਝ ਵੀ ਗੈਰ-ਕਾਨੂੰਨੀ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਥੇ ਰੇਤ ਸੂਬਾ ਸਰਕਾਰ ਵੱਲੋਂ ਨਿਰਧਾਰਤ ਕੀਤੇ ਰੇਟਾਂ 5.50 ਰੁਪਏ ਪ੍ਰਤੀ ਕਿਊਸਿਕ ਦੇ ਹਿਸਾਬ ਨਾਲ ਵਿਕ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਗੌਰਤਲਬ ਹੈ ਕਿ ਪਿਛਲੇ ਦਿਨੀਂ ‘ਆਪ’ ਦੇ ਪੰਜਾਬ ਸਹਿ ਇੰਚਾਰਜ ਰਾਘਵ ਚੱਢਾ ਵੱਲੋਂ ਪਿੰਡ ਜਿੰਦਾਪੁਰ ਵਿਖੇ ਲਾਈਵ ਰੇਡ ਮਾਰੀ ਗਈ ਸੀ ਅਤੇ ਮੁੱਖ ਮੰਤਰੀ ਚੰਨੀ ‘ਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਪ੍ਰਫੁਲਿੱਤ ਕੀਤੇ ਜਾਣ ਦਾ ਦੋਸ਼ ਲਗਾਇਆ ਸੀ।