ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਨਵਜੋਤ ਸਿੰਘ ਸਿੱਧੂ ਦਾ ਸੀ.ਐੱਮ. ਬਣਨ ਦਾ ਸੁਪਣਾ ਅਧੂਰਾ ਹੀ ਰਹਿ ਗਿਆ। ਇਸ ਪਿੱਛੋਂ ਉਹ ਸੀ.ਐੱਮ. ਚੰਨੀ ਦੇ ਐਲਾਨਾਂ ਨੂੰ ਪੰਜਾਬੀਆਂ ਲਈ ਲੋਲੀਪੌਪ ਕਹਿੰਦੇ ਵੀ ਨਜ਼ਰ ਆਏ। ‘ਪੰਜਾਬ ਬੋਲਦਾ’ ਪ੍ਰੋਗਰਾਮ ਦੌਰਾਨ ਸਿੱਧੂ ਦੀ CM ਬਣਨ ਦੀ ਚਾਅ ਖੁੱਲ੍ਹ ਕੇ ਸਾਹਮਣੇ ਆਈ। ਉਨ੍ਹਾਂ ਹਾਈਕਮਾਨ ਨੂੰ ਖ਼ਬਰਦਾਰ ਕਰਦਿਆਂ ਕਿਹਾ ਕਿ ਮੈਂ ਸਿਆਸਤ ਵਿੱਚ ਸ਼ੋਅਪੀਸ ਬਣਨ ਨਹੀਂ ਆਇਆ।
ਸਿੱਧੂ ਨੇ ਕਿਹਾ ਕਿ ਚੰਗੇ ਇਨਸਾਨ ਨੂੰ ਸਿਆਸਤ ਵਿੱਚ ਨੁਮਾਇਸ਼ ਦੀ ਚੀਜ਼ ਬਣਾ ਦਿੱਤਾ ਜਾਂਦਾ ਹੈ ਤੇ ਚੋਣਾਂ ਜਿੱਤਣ ਮਗਰੋਂ ਮੋਹਰੇ ਵਾਂਗ ਰੱਖ ਦਿੱਤਾ ਜਾਂਦਾ ਹੈ। ਜਦੋਂ ਸਿੱਧੂ ਤੋਂ ਇਸ ਬਾਰੇ ਸਵਾਲ ਪੁੱਛਿਆ ਗਿਆ ਕਿ ਜੇਕਰ ਪੰਜਾਬ ਵਿੱਚ ਕਾਂਗਰਸ ਦੇ ਚੋਣਾਂ ਜਿੱਤ ਜਾਂਦੀ ਹੈ ਤਾਂ ਕੀ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਜਾਵੇਗਾ ਤਾਂ ਸਿੱਧੂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਵੱਲੋਂ ਦਿੱਤੀ ਹਰ ਡਿਊਟੀ ਨੂੰ ਨਿਭਾਉਣਗੇ ਤੇ ਪੰਜਾਬ ਦੇ ਲੋਕਾਂ ਨਾਲ ਕਦੇ ਵੀ ਧੋਖਾ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਮੈਨੂੰ ਆਗੂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ‘ਤੇ ਪੂਰਾ ਭਰੋਸਾ ਹੈ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਇਸ ਦੌਰਾਨ ਉਨ੍ਹਾਂ ਨੇ ਅਸਿੱਧੇ ਤੌਰ ‘ਤੇ ਆਪਣੇ ਆਪ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਦਿਆਂ ਕਿਹਾ ਕਿ ਪੰਜਾਬ ਚੋਣਾਂ ਐਤਕੀਂ ਲੋਕਾਂ ਕੋਲ ਆਖਰੀ ਮੌਕਾ ਹੋਵੇਗਾ ਕਿ ਉਨ੍ਹਾਂ ਨੇ ਅਗਲੀ ਪੀੜ੍ਹੀ ਨੂੰ ਬਚਾਉਣ ਲਈ ਸਹੀ ਵਿਅਕਤੀ ਦੀ ਚੋਣ ਕਰਨੀ ਹੈ ਜਾਂ ਪੰਜਾਬ ਨੂੰ ਅਰਾਜਕਤਾ ਵੱਲ ਧਕਣਾ ਹੈ। ਉਨ੍ਹਾਂ ਕਿਹਾ ਕਿ ਮੈਂ ਸੱਤਾ ਵਿੱਚ ਆਉਣ ਲਈ ਕਦੇ ਵੀ ਪੰਜਾਬ ਵਾਸੀਆਂ ਨਾਲ ਝੂਠ ਨਹੀਂ ਬੋਲਾਂਗਾ ਤੇ ਨਾ ਹੀ ਚੋਣਾਂ ਜਿੱਤਣ ਲਈ ਖੁਦ ਨੂੰ ਸ਼ੋਅਪੀਸ ਬਣਾਵਾਂਗਾ।
ਇਹ ਵੀ ਪੜ੍ਹੋ : ਸਿੰਘੂ ਬਾਰਡਰ ਤੋਂ ਜਿੱਤ ਦਾ ਜਸ਼ਨ ਮਨਾ ਕੇ ਪਰਤ ਰਹੇ ਕਿਸਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ
ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਪੰਜਾਬ ਦਾ ਭਲਾ ਹੀ ਚਾਹਿਆ ਹੈ ਤੇ ਕਿਸੇ ਵੀ ਅਹੁਦੇ ਲਈ ਕਿਸੇ ਨੂੰ ਬੇਨਤੀ ਨਹੀਂ ਕੀਤੀ। ਮੈਂ ਜ਼ਿੰਦਗੀ ਵਿੱਚ ਕੁਝ ਨਹੀਂ ਮੰਗਿਆ ਤੇ ਨਾ ਹੀ ਮੰਗਾਂਗਾ ਤੇ ਨਾ ਹੀ ਲੋਕਾਂ ਨੂੰ ਵੋਟਾਂ ਲਈ ਅਪੀਲ ਕੀਤੀ ਹੈ।