ਮੋਹਾਲੀ : ਭ੍ਰਿਸ਼ਟਾਚਾਰ ਮਾਮਲੇ ਵਿਚ ਪੰਜਾਬ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਆਈਐੱਸ ਅਧਿਕਾਰੀ ਸੰਜੇ ਪੋਪਲੀ ਨੂੰ ਸਥਾਨਕ ਅਦਾਲਤ ਨੇ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੋਪਲੀ ਨੇ ਆਪਣੇ ਪੁੱਤਰ ਕਾਰਤਿਕ ਪੋਪਲੀ ਦੇ ਸਸਕਾਰ ਵਿਚ ਆਉਣ ਲਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਹਾਲਾਂਕਿ ਇਸ ਪਟੀਸ਼ਨ ‘ਤੇ ਅਜੇ ਕੋਈ ਫੈਸਲਾ ਨਹੀਂ ਆਇਆ ਹੈ।
ਸੰਜੇ ਪੋਪਲੀ ਨੂੰ ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ ਵਿਚ ਵਿਜੀਲੈਂਸ ਮੋਹਾਲੀ ਦੀ ਟੀਮ ਨੇ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਸੀ। ਸ਼ਨੀਵਾਰ ਨੂੰ ਪੋਪਲੀ ਤੇ ਉਸ ਦੇ ਸੈਕ੍ਰੇਟਰੀ ਸੰਦੀਪ ਵਤਸ ਦੋਵਾਂ ਨੂੰ ਮੋਹਾਲੀ ਕੋਰਟ ਵਿਚ ਪੇਸ਼ ਕੀਤਾ ਜਾਣਾ ਸੀ ਪਰ ਸ਼ਨੀਵਾਰ ਦੁਪਿਹਰ 12.30 ਵਜੇ ਪੋਪਲੀ ਨੂੰ ਜਦੋਂ ਰਿਕਵਰੀ ਲਈ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਲਿਜਾਇਆ ਗਿਆ ਤਾਂ ਉਨ੍ਹਾਂ ਦੇ ਇਕਲੌਤੇ ਪੁੱਤ ਕਾਰਤਿਕ ਨੇ ਲਾਇਸੈਂਸ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ।
ਪੋਪਲੀ ਦੀ ਤਬੀਅਤ ਖਰਾਬ ਹੋਣ ‘ਤੇ ਉਨ੍ਹਾਂ ਨੂੰ ਫੇਜ-6 ਸਿਵਲ ਹਸਪਾਤਲ ਵਿਚ ਭਰਤੀ ਕਰਵਾਇਆ ਗਿਆ ਸੀ ਜਿਥੇ ਦੋਸ਼ ਹੈ ਕਿ ਉਨ੍ਹਾਂ ਨੇ ਮੈਡੀਕਲ ਕਰਨ ‘ਤੇ ਡਾਕਟਰਾਂ ਦਾ ਸਹਿਯੋਗ ਨਹੀਂ ਦਿੱਤਾ। ਉਨ੍ਹਾਂ ਨੂੰ ਦੇਰ ਰਾਤ ਜੀਐੱਮਸੀਐੱਚ-32 ਹਸਪਤਾਲ ਰੈਫਰ ਕਰ ਦਿੱਤਾ ਗਿਆ ਸੀ ਜਦੋਂ ਕਿ ਪੋਪਲੀ ਦੇ ਸੈਕ੍ਰੇਟਰੀ ਸੰਦੀਪ ਵਤਸ ਨੂੰ ਸ਼ਾਮ 7 ਵਜੇ ਮੋਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ ਸੀ ਜਿਸ ਨੂੰ ਅਦਾਲਤ ਨੇ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਪੋਪਲੀ ਨੇ ਇਹ ਵੀ ਕਿਹਾ ਸੀ ਕਿ ਉਹ ਖੁਦ ਗਵਾਹ ਹਨ ਕਿ ਵਿਜੀਲੈਂਸ ਨੇ ਉਨ੍ਹਾਂ ਦੇ ਸਾਹਮਣੇ ਬੇਟੇ ਨੂੰ ਗੋਲੀ ਮਾਰੀ ਹੈ ਜਦੋਂ ਕਿ ਦੂਜੇ ਪਾਸੇ ਚੰਡੀਗੜ੍ਹ ਪੁਲਿਸ ਖੁਦਕੁਸ਼ੀ ਦਾ ਮਾਮਲਾ ਦੱਸ ਚੁੱਕੀ ਹੈ। ਵਿਜੀਲੈਂਸ ਮੋਹਾਲੀ ਵਿਚ ਪੋਪਲੀ ਦੇ ਘਰ ਵਿਚ ਬਣੇ ਸਟੋਰ ਰੂਮ ਤੋਂ ਲਗਭਗ 20 ਕਰੋੜ ਰੁਪਏ ਦਾ ਸੋਨਾ ਬਰਾਮਦ ਕੀਤਾ ਸੀ।