ਆਮ ਆਦਮੀ ਪਾਰਟੀ ਨੇ ਸੀਬੀਆਈ ਅਤੇ ਈਡੀ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਤਿਆਰੀ ਕਰ ਲਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਇਹ ਗੱਲ ਕਹੀ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕੀਤਾ ਕਿ ਅਸੀਂ ਝੂਠੀ ਗਵਾਹੀ ਦੇਣ ਅਤੇ ਅਦਾਲਤਾਂ ਵਿੱਚ ਝੂਠੇ ਸਬੂਤ ਪੇਸ਼ ਕਰਨ ਲਈ ਸੀਬੀਆਈ ਅਤੇ ਈਡੀ ਦੇ ਅਧਿਕਾਰੀਆਂ ਵਿਰੁੱਧ ਉਚਿਤ ਕੇਸ ਦਰਜ ਕਰਾਂਗੇ।
ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਮਨੀਸ਼ ਸਿਸੋਦੀਆ ‘ਤੇ ਉਨ੍ਹਾਂ ਦੇ 14 ਫੋਨ ਤੋੜਨ ਦਾ ਦੋਸ਼ ਹੈ। ਫਿਰ ਈਡੀ ਕਹਿ ਰਹੀ ਹੈ ਕਿ ਉਨ੍ਹਾਂ ਵਿੱਚੋਂ 4 ਫ਼ੋਨ ਉਨ੍ਹਾਂ ਕੋਲ ਹਨ ਅਤੇ ਸੀਬੀਆਈ ਕਹਿ ਰਹੀ ਹੈ ਕਿ 1 ਫ਼ੋਨ ਉਨ੍ਹਾਂ ਕੋਲ ਹੈ, ਜੇ ਉਨ੍ਹਾਂ ਨੇ ਫ਼ੋਨ ਤੋੜੇ ਹਨ ਤਾਂ ਫ਼ੋਨ ਕਿਵੇਂ ਮਿਲੇ। ਇਨ੍ਹਾਂ ਲੋਕਾਂ ਨੇ ਝੂਠ ਬੋਲ ਕੇ ਕੇਸ ਬਣਾਏ ਅਤੇ ਕਿਹਾ ਕਿ ਸ਼ਰਾਬ ਦਾ ਘਪਲਾ ਹੋਇਆ ਹੈ।
ਕੇਜਰੀਵਾਲ ਨੇ ਸ਼ਨੀਵਾਰ ਨੂੰ ਆਪਣੀ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਸਿਸੋਦੀਆ ਨੂੰ ਫਸਾਇਆ ਜਾ ਰਿਹਾ ਹੈ। ਸਿਸੋਦੀਆ ‘ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕੇਜਰੀਵਾਲ ਨੇ ਕਿਹਾ ਕਿ ਈਡੀ ਅਤੇ ਸੀਬੀਆਈ ਨੂੰ ਅੱਜ ਤੱਕ ਇੱਕ ਵੀ ਸਬੂਤ ਨਹੀਂ ਮਿਲਿਆ ਹੈ।
ਕੇਜਰੀਵਾਲ ਨੇ ਕਿਹਾ ਕਿ ਭਾਜਪਾ ਰੌਲਾ ਪਾ ਰਹੀ ਹੈ ਕਿ ਘਪਲਾ ਹੋਇਆ ਹੈ। ਜਾਂਚ ਏਜੰਸੀਆਂ ਸਾਰਾ ਕੰਮ ਛੱਡ ਕੇ ਇਸਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਪਰ ਕੁਝ ਨਹੀਂ ਮਿਲ ਰਿਹਾ।
ਉਨ੍ਹਾਂ ਕਿਹਾ, ‘ਇਹਨਾਂ ਲੋਕਾਂ ਨੇ ਸਾਡੀ ਸਰਕਾਰ ਦੇ ਦੋ ਮੰਤਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੀ ਸੋਚ ਨੰਬਰ ਦੋ (ਮਨੀਸ਼ ਸਿਸੋਦੀਆ) ਅਤੇ ਨੰਬਰ ਤਿੰਨ (ਸਤੇਂਦਰ ਜੈਨ) ਨੂੰ ਗ੍ਰਿਫਤਾਰ ਕਰਨਾ ਸੀ ਤਾਂ ਜੋ ਉਹ ਮੇਰਾ ਗਲਾ ਫੜ ਸਕਣ। ਇਹ ਜ਼ਬਰਦਸਤੀ ਫਸਾਉਣ ਦੀ ਸਾਜ਼ਿਸ਼ ਹੈ। ਮੈਂ ਕਹਿਣਾ ਚਾਹੁੰਦਾ ਹਾਂ ਕਿ ਮੋਦੀ ਜੀ ਜੇ ਮੈਂ ਬੇਈਮਾਨ ਹਾਂ ਤਾਂ ਦੁਨੀਆ ਵਿੱਚ ਕੋਈ ਵੀ ਇਮਾਨਦਾਰ ਨਹੀਂ ਹੈ।
ਇਹ ਵੀ ਪੜ੍ਹੋ : ਅਬੋਹਰ ‘ਚ ਸੜਕ ਕਿਨਾਰੇ ‘ਤੋਂ ਇਕ ਕਿੱਲੋ ਅਫੀਮ ਬਰਾਮਦ, ਅਣਪਛਾਤੇ ਖਿਲਾਫ ਮਾਮਲਾ ਦਰਜ
ਅਹਿਮ ਗੱਲ ਇਹ ਹੈ ਕਿ ਸੀਬੀਆਈ ਅਤੇ ਈਡੀ ਦੋਵੇਂ ਏਜੰਸੀਆਂ ਦਿੱਲੀ ਵਿੱਚ ਕਥਿਤ ਸ਼ਰਾਬ ਘੁਟਾਲੇ ਦੀ ਜਾਂਚ ਕਰ ਰਹੀਆਂ ਹਨ। ਇਸ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਜੇਲ੍ਹ ਵਿੱਚ ਹਨ। ‘ਆਪ’ ਨੇਤਾ ਸਤੇਂਦਰ ਜੈਨ ਵੀ ਮਨੀ ਲਾਂਡਰਿੰਗ ਮਾਮਲੇ ‘ਚ ਜੇਲ੍ਹ ਵਿੱਚ ਬੰਦ ਹਨ। ਸ਼ੁੱਕਰਵਾਰ ਨੂੰ ਸੀਬੀਆਈ ਨੇ ਕੇਜਰੀਵਾਲ ਨੂੰ ਨੋਟਿਸ ਵੀ ਭੇਜਿਆ ਹੈ। ਨੋਟਿਸ ‘ਚ ਕੇਜਰੀਵਾਲ ਨੂੰ 16 ਅਪ੍ਰੈਲ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਸੀਬੀਆਈ ਸਾਹਮਣੇ ਜ਼ਰੂਰ ਪੇਸ਼ ਹੋਣਗੇ।
ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਉਹ ਅਦਾਲਤ ਵਿੱਚ ਝੂਠੀ ਗਵਾਹੀ ਦੇਣ ਅਤੇ ਝੂਠੇ ਸਬੂਤ ਪੇਸ਼ ਕਰਨ ਲਈ ਸੀਬੀਆਈ ਅਤੇ ਈਡੀ ਦੇ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: