ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ‘ਤੇ ਐਕਸਾਈਜ਼ ਘਟਾ ਦਿੱਤਾ ਹੈ। ਕੇਂਦਰ ਵੱਲੋਂ ਰਸੋਈ ਗੈਸ ‘ਤੇ ਵੀ 200 ਰੁਪਏ ਦੀ ਸਬਸਿਡੀ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਦੇਖਦਿਆਂ ਹੁਣ ਵਿਰੋਧੀਆਂ ਨੇ ਪੰਜਾਬ ਦੀ ਆਪ ਸਰਕਾਰ ਤੋਂ ਪੈਟਰੋਲ ਡੀਜ਼ਲ ‘ਤੇ ਤੁਰੰਤ ਵੈਟ ਘਟਾਉਣ ਦੀ ਮੰਗ ਕੀਤੀ ਹੈ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਖੁਦ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਕਹਿੰਦੀ ਹੈ ਇਸ ਲਈ ਤੁਰੰਤ ਇਸ ਬਾਰੇ ਫੈਸਲਾ ਲਵੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਮਾਨ ਸਰਕਾਰ ਵੈਟ ਨਹੀਂ ਘਟਾਉਂਦੀ ਤਾਂ ਇਹ ਪੰਜਾਬ ਦੇ ਲੋਕਾਂ ਦੇ ਬਹੁਮਤ ਨਾਲ ਖਿਲਵਾੜ ਹੋਵੇਗਾ।
ਸ. ਬਾਦਲ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਤੇ ਕਿਸਾਨ ਭਾਰੀ ਪ੍ਰੇਸ਼ਾਨੀ ਨਾਲ ਜੂਝ ਰਹੇ ਹਨ। ਪੰਜਾਬ ਦੀ ਆਪ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਪੈਟਰੋਲ ਡੀਜ਼ਲ ‘ਤੇ ਵੈਟ ਘਟਾ ਕੇ ਉਨ੍ਹਾਂ ਨੂੰ ਰਾਹਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਦੀ ਤਰਜ ‘ਤੇ ਪੈਟਰੋਲ ‘ਤੇ 9.50 ਰੁਪਏ ਤੇ ਡੀਜ਼ਲ ‘ਤੇ 7 ਰੁਪਏ ਪ੍ਰਤੀ ਲੀਟਰ ਵੈਟ ਘਟਾਉਣ ਦੀ ਮੰਗ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਭਾਜਪਾ ਜਨਰਲ ਸਕੱਤਰ ਅਨੀਲ ਸਰੀਨ ਨੇ ਕਿਹਾ ਕਿ ਕੇਂਦਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਤੋਂ ਇਲਾਵਾ ਘਰੇਲੂ ਗੈਸ ਸਿਲੰਡਰ ‘ਤੇ ਵੀ 200 ਰੁਪਏ ਦੀ ਸਬਸਿਡੀ ਦਿੱਤੀ ਹੈ। ਕੇਂਦਰ ਨੇ ਜਨਤਾ ਦਾ ਇੱਕ ਲੱਖ ਕਰੋੜ ਦਾ ਭਾਰ ਆਪਣੇ ਉਪਰ ਲਿਆ ਹੈ। ਅਸੀਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਉਹ ਵੀ ਪੈਟਰੋਲ ਤੇ ਡੀਜ਼ਲ ‘ਤੇ ਵੈਟ ਘਟਾਏ। ਪੈਟਰੋਲ ਤੇ ਡੀਜ਼ਲ ‘ਤੇ 10-10 ਰੁਪਏ ਵੈਟ ਘਟਾ ਕੇ ਲੋਕਾਂ ਨੂੰ ਰਾਹਤ ਦੇਵੇ। ਪੰਜਾਬ ‘ਚ ਦੂਜੇ ਸੂਬਿਆਂ ਦੇ ਮੁਕਾਬਲੇ ਬਹੁਤ ਜ਼ਿਆਦਾ ਵੈਟ ਲੱਗਦਾ ਹੈ।