ਚੰਡੀਗੜ੍ਹ : ਖਰਾਬ ਸਿਹਤ ਕਰਕੇ ਛੁੱਟੀ ਚੱਲ ਰਹੇ ਏਡੀਜੀਪੀ ਐੱਸ.ਕੇ. ਅਸਥਾਨਾ ਦੀ ਗੈਰ-ਹਾਜ਼ਰ ਹੋਣ ਕਰਕੇ ਚੰਨੀ ਸਰਕਾਰ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਦੀ ਕਮਾਨ 1995 ਬੈਚ ਦੇ ਪੁਲਿਸ ਅਧਿਕਾਰੀ ਗੌਤਮ ਚੀਮਾ ਨੂੰ ਦੇਣ ਦੀ ਤਿਆਰੀ ‘ਚ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਚੀਮਾ ਨੂੰ ਵਧੀਕ ਡੀਜੀਪੀ ਲਾਉਣ ਸੰਬੰਧੀ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਦੀ ਪ੍ਰਧਾਨਗੀ ਹੇਠ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਵਧੀਕ ਮੁੱਖ ਸਕੱਤਰ (ਮਾਲ) ਵੀ ਕੇ ਜੰਜੂਆ ਅਤੇ ਪ੍ਰਮੁੱਖ ਸਕੱਤਰ (ਗ੍ਰਹਿ) ਅਨੁਰਾਗ ਵਰਮਾ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਇਹ ਵੀ ਪਤਾ ਲੱਗਾ ਹੈ ਕਿ ਚੀਮਾ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਵੱਲੋਂ ਨਵੀਂ ਜ਼ਿੰਮੇਵਾਰੀ ਤੇ ਨਸ਼ਿਆਂ ਦੇ ਮਾਮਲੇ ’ਤੇ ਤੁਰੰਤ ਕਾਰਵਾਈ ਅਮਲ ’ਚ ਲਿਆਉਣ ਬਾਰੇ ਜਾਣੂ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਚੋਣ ਕਮਿਸ਼ਨ ਟੀਮ ਦਾ ਦੌਰਾ ਅੱਜ ਤੋਂ, ਕਿਸੇ ਵੀ ਸਮੇਂ ਹੋ ਸਕਦਾ ਹੈ ਤਾਰੀਖਾਂ ਦਾ ਐਲਾਨ
ਦੱਸ ਦੇਈਏ ਕਿ ਗੌਤਮ ਚੀਮਾ ਇਸ ਸਮੇਂ ਬਿਓਰੋ ਆਫ਼ ਇਨਵੈਸਟੀਗੇਸ਼ਨ ਵਿੱਚ ਹੀ ਆਈਜੀ ਦੇ ਅਹੁਦੇ ’ਤੇ ਤਾਇਨਾਤ ਹਨ। ਉਨ੍ਹਾਂ ਦੇ ਬੈਚ ਦੇ ਨਾਲ ਦੇ ਪੁਲਿਸ ਅਫਸਰਾਂ ਨੂੰ ਤਰੱਕੀ ਦਿੱਤੀ ਜਾ ਚੁੱਕੀ ਹੈ ਪਰ ਚੀਮਾ ਖਿਲਾਫ ਕੁਝ ਮਾਮਲੇ ਚੱਲ ਰਹੇ ਹਨ, ਜਿਸ ਕਰਕੇ ਉਸ ਦੀ ਤਰੱਕੀ ਰੋਕੀ ਗਈ ਸੀ। ਹੁਣ ਇਸ ਅੜਿੱਕੇ ਨੂੰ ਦੂਰ ਕਰਨ ਲਈ ਕੋਈ ਰਾਹ ਲੱਭਿਆ ਜਾ ਰਿਹਾ ਹੈ।