ਪਠਾਨਕੋਟ ਪੁਲਿਸ ਨੇ ਤਾਰਾਗੜ੍ਹ ਦੇ ਪਿੰਡ ਰਾਜਪੁਰ ਰਾਜਪੂਤਾਨ ਵਿੱਚ ਨਾਜਾਇਜ਼ ਮਾਈਨਿੰਗ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਦੇ ਇਕ ਮੁੱਖ ਦੋਸ਼ੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ 3 ਟਰਾਲੀਆਂ, ਟਰੈਕਟਰ ਸਮੇਤ JCB ਜ਼ਬਤ ਕਰ ਲਿਆ ਗਿਆ ਹੈ। ਪੁਲਿਸ ਨੇ ਮਾਈਨਜ਼ ਐਂਡ ਮਿਨਰਲਜ਼ ਐਕਟ ਦੀਆਂ ਧਾਰਾਵਾਂ ਤਹਿਤ ਇੱਕ ਅਣਪਛਾਤੇ ਸਮੇਤ ਕੁੱਲ ਚਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਮਿਲੀ ਜਾਣਕਰੀ ਮੁਤਾਬਕ ਪਠਾਨਕੋਟ ਪੁਲਿਸ ਨੂੰ ਪਿੰਡ ਰਾਏਪੁਰ ਰਾਜਪੂਤਾਂ ‘ਚ ਨਾਜਾਇਜ਼ ਮਾਈਨਿੰਗ ਹੋਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਥਾਣਾ ਤਾਰਾਗੜ੍ਹ ਦੀ ਪੁਲਿਸ ਟੀਮ ਨੇ SHO ਨਵਦੀਪ ਸ਼ਰਮਾ ਦੀ ਅਗਵਾਈ ਵਿੱਚ ਛਾਪਾ ਮਾਰ ਕੇ ਨਾਜਾਇਜ਼ ਮਾਈਨਿੰਗ ਵਿੱਚ ਵਰਤੀਆਂ ਜਾਣ ਵਾਲੀਆਂ ਤਿੰਨ ਟਰਾਲੀਆਂ, ਇੱਕ ਟਰੈਕਟਰ ਅਤੇ ਇੱਕ ਜੇਸੀਬੀ ਮਸ਼ੀਨ ਬਰਾਮਦ ਕਰ ਲਈ ਅਤੇ 4 ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਦੀ ਪਛਾਣ ਸੁਰਿੰਦਰ ਵਜੋਂ ਹੋਈ ਹੈ। ਪੁਲਿਸ ਨੇ ਤਾਰਾਗੜ੍ਹ ਥਾਣੇ ਵਿੱਚ ਦਰਜ ਕੇਸ ਵਿੱਚ ਮੁਲਜ਼ਮਾਂ ਸਮੇਤ ਉਸ ਦੇ ਸਾਥੀ ਸਹਾਰਨਪੁਰ ਵਾਸੀ ਰੂਪਾ ਅਤੇ ਅਮਨ ਅਤੇ ਇੱਕ ਅਣਪਛਾਤੇ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਮਾਈਨਜ਼ ਐਂਡ ਮਿਨਰਲਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਹਰਿਆਣਾ ‘ਚ 100 ਕਰੋੜ ਦੀ ਸਾਈਬਰ ਧੋਖਾਧੜੀ ਦਾ ਖੁਲਾਸਾ, 28 ਹਜ਼ਾਰ ਮਾਮਲੇ ਹੋਏ ਟਰੇਸ
ਪਠਾਨਕੋਟ ਦੇ SSP ਹਰਕਮਲਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਇਲਾਕੇ ਵਿੱਚ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਦ੍ਰਿੜ ਸੰਕਲਪ ਹੈ। ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਝਿਜਕ ਦੇ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਦੀ ਸੂਚਨਾ ਪੁਲਿਸ ਨੂੰ ਦੇਣ।
ਵੀਡੀਓ ਲਈ ਕਲਿੱਕ ਕਰੋ -: