ਪੰਜਾਬ ‘ਚ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਿਆ ਹੈ। ਇਸ ਤਹਿਤ ਪੁਲੀਸ ਨੇ ਫਾਜ਼ਿਲਕਾ ‘ਚ ਨਾਜਾਇਜ਼ ਮਾਈਨਿੰਗ ਕਰਨ ਵਾਲੇ ਤਿੰਨ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਰੇਤ ਨਾਲ ਭਰੀਆਂ 2 ਟਰਾਲੀਆਂ ਨੂੰ ਵੀ ਕਬਜੇ ‘ਚ ਲੈ ਲਿਆ ਹੈ।
ਮਾਮਲੇ ਸਬੰਧੀ ਜਾਂਚ ਅਧਿਕਾਰੀ ASI ਮਿਲਖ ਰਾਜ ਨੇ ਦੱਸਿਆ ਕਿ ਜਦੋਂ ਉਹ ਸਾਥੀ ਮੁਲਾਜ਼ਮਾਂ ਸਮੇਤ ਗਸ਼ਤ ਕਰਦੇ ਹੋਏ ਮੁਠਿਆਂਵਾਲੀ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਰੇਤ ਨਾਲ ਭਰੀਆਂ ਦੋ ਟਰੈਕਟਰ ਟਰਾਲੀਆਂ ਆ ਰਹੀਆਂ ਸਨ। ਪੁਲਿਸ ਨੇ ਜਦੋਂ ਉਨ੍ਹਾਂ ਨੂੰ ਰੋਕ ਕੇ ਪਰਚੀ ਦਿਖਾਉਣ ਲਈ ਕਿਹਾ ‘ਤਾਂ ਉਸ ਨੇ ਪਰਚੀ ਨਹੀਂ ਦਿਖਾਈ। ਜਿਸ ‘ਤੋਂ ਬਾਅਦ ਪੁਲਿਸ ਨੇ ਟਰੈਕਟਰ ਟਰਾਲੀਆਂ ‘ਚ ਭਰੀ ਹੋਈ ਗੈਰ-ਕਾਨੂੰਨੀ ਰੇਤ ਨੂੰ ਜ਼ਬਤ ਕਰ ਲਿਆ।
ਇਹ ਵੀ ਪੜ੍ਹੋ : ਬੈਡਮਿੰਟਨ ਖੇਡ ਰਹੇ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌ.ਤ
ਇਸ ਮਗਰੋਂ ਪੁਲਿਸ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਦੋਸ਼ ਵਿੱਚ ਜਸਵਿੰਦਰ ਸਿੰਘ ਵਾਸੀ ਮੁਠਿਆਂਵਾਲੀ, ਨਾਨਕ ਸਿੰਘ ਉਰਫ਼ ਜੰਟਾ ਵਾਸੀ ਨੂਰ ਮੁਹੰਮਦ ਅਤੇ ਗੁਰਪ੍ਰੀਤ ਸਿੰਘ ਵਾਸੀ ਮੁਠਿਆਂਵਾਲੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਧਾਰਾ 379, 21 ਮਾਈਨਿੰਗ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: