ਕੜਾਕੇ ਦੀ ਠੰਡ ਪਿੱਛੋਂ ਹੁਣ ਨਿਕਲ ਰਹੀ ਧੁੱਪ ਨੇ ਲੋਕਾਂ ਨੂੰ ਸਰਦੀ ਤੋਂ ਰਾਹਤ ਦੇ ਦਿੱਤੀ ਹੈ ਪਰ ਇੱਕ ਵਾਰ ਫਿਰ ਮੌਸਮ ਕਰਵਟ ਬਦਲ ਸਕਦਾ ਹੈ, ਦਰਅਸਲ ਮੌਸਮ ਵਿਭਾਗ ਨੇ ਇਸ ਹਫ਼ਤੇ ਦੌਰਾਨ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ।
ਭਾਰਤ ਦੇ ਮੌਸਮ ਵਿਗਿਆਨ ਵਿਭਾਗ ਮੁਤਾਬਕ 15 ਅਤੇ 16 ਫਰਵਰੀ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਈ ਇਲਾਕਿਆਂ ’ਚ ਹਲਕੀ ਬਾਰਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ 17 ਤੋਂ 20 ਫਰਵਰੀ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਵੱਧ ਸਕਦਾ ਹੈ।