ਕਿਸੇ ਵੀ ਵਿਅਕਤੀ ਨੂੰ ਆਪਣੇ ਸਰੀਰ ਦੇ ਕਿਸੇ ਵੀ ਹਿੱਸੇ ‘ਚ ਗੁਰਬਾਣੀ ਦੀ ਤੁਕ ਜਾਂ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਦਾ ਟੈਟੂ ਬਣਾਉਣ ਦਾ ਅਧਿਕਾਰ ਨਹੀਂ ਹੈ। ਜੋ ਅਜਿਹਾ ਕਰੇਗਾ, ਉਸ ਵਿਰੁੱਧ ਕੇਸ ਦਰਜ ਕੀਤਾ ਜਾਵੇਗਾ। ਇਹ ਫੈਸਲਾ ਸ਼੍ਰੋਮਣੀ ਕਮੇਟੀ ਵੱਲੋਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 295-ਏ ਤਹਿਤ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਅਕਾਲ ਤਖ਼ਤ ਦੇ ਤਤਕਾਲੀ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਐਲਾਨ ਕੀਤਾ ਸੀ ਕਿ ਸਿੱਖ ਧਾਰਮਿਕ ਚਿੰਨ੍ਹ ਜਾਂ ਗੁਰਬਾਣੀ ਦੀਆਂ ਤੁਕਾਂ ਭਾਵੇਂ ਉਹ ਕਿਸੇ ਵੀ ਧਰਮ ਦਾ ਹੋਵੇ, ‘ਸਿੱਖ ਰਹਿਤ ਮਰਿਆਦਾ’ ਦੇ ਵਿਰੁੱਧ ਹੈ। ਇਹ ਐਲਾਨ ਪੰਜਾਬੀ ਅਭਿਨੇਤਰੀ ਨੀਰੂ ਬਾਜਵਾ ਵੱਲੋਂ ਆਪਣੀ ਬਾਂਹ ‘ਤੇ ਗੁਰਬਾਣੀ ਦੀ ਤੁਕ ਗੁਦਵਾਉਣ ਤੋਂ ਬਾਅਦ ਕੀਤਾ ਗਿਆ ਸੀ।
ਇਸ ਤੋਂ ਬਾਅਦ ਨੀਰੂ ਬਾਜਵਾ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਪੱਤਰ ਲਿਖ ਕੇ ਆਪਣੀ ਗਲਤੀ ਸਵੀਕਾਰ ਕਰ ਲਈ ਹੈ। ਜਥੇਦਾਰ ਨੇ ਕਿਹਾ ਕਿ ਭਵਿੱਖ ਵਿਚ ਇਸ ਤਰ੍ਹਾਂ ਦੀ ਗਲਤੀ ਮਾਫ ਨਹੀਂ ਹੋਵੇਗੀ। ਫਿਰ ਤੋਂ ਹੁਣ ਕਈ ਇਸ ਤਰ੍ਹਾਂ ਦੀਆਂ ਸ਼ਿਕਾਇਤਾਂ ਐੱਸਜੀਪੀਸੀ ਕੋਲ ਪਹੁੰਚੀਆਂ ਹਨ ਜਿਸ ਤੋਂ ਬਾਅਦ ਇਸ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ‘ਤੇ ਇੱਕ ਚੇਤਾਵਨੀ ਪੋਸਟ ਕੀਤੀ ਗਈ ਹੈ ਤੇ ਲੋਕਾਂ ਨੂੰ ਇਸ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਰੰਗ ਲਿਆਈ ਮਾਨ ਸਰਕਾਰ ਦੀ ਮਿਹਨਤ, ਪਿਛਲੇ 3 ਸਾਲਾਂ ਨਾਲੋਂ 20 ਫੀਸਦੀ ਘੱਟ ਸੜੀ ਪਰਾਲੀ
SGPC ਪ੍ਰਧਾਨ ਧਾਮੀ ਨੇ ਕਿਹਾ ਕਿ ਗੁਰਬਾਣੀ ਦੀਆਂ ਤੁਕਾਂ ਤੇ ਧਾਰਮਿਕ ਚਿੰਨਾਂ ਦਾ ਸਾਰਿਆਂ ਨੂੰ ਮਾਣ ਤੇ ਸਤਿਕਾਰ ਕਰਨਾ ਚਾਹੀਦਾ ਹੈ ਤੇ ਅਸੀਂ ਸਾਰੇ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਆਪਣੀ ਸਰੀਰ ‘ਤੇ ਧਾਰਮਿਕ ਚਿੰਨ੍ਹਾਂ ਨੂੰ ਨਾ ਉਕੇਰਨ।
ਵੀਡੀਓ ਲਈ ਕਲਿੱਕ ਕਰੋ -: