ਪੰਜਾਬ ਦੇ ਦੁਕਾਨਦਾਰਾਂ ਲਈ ਇੱਕ ਅਹਿਮ ਖਬਰ ਹੈ। ਪੰਜਾਬ ਸਰਕਾਰ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦਾ ਆਖਰੀ ਅਲਟੀਮੇਟਮ ਦਿੱਤਾ ਸੀ। ਇਸ ਲਈ ਦੁਕਾਨਦਾਰਾਂ ਨੂੰ ਦੁਕਾਨਾਂ ਦੇ ਬਾਹਰ ਪੰਜਾਬੀ ਵਿਚ ਬੋਰਡ ਲਗਾਉਣ ਲਈ ਕਿਹਾ ਗਿਆ ਸੀ। 21 ਫਰਵਰੀ, 2023 ਤੱਕ ਸੂਬੇ ਭਰ ਦੀਆਂ ਸਾਰੀਆਂ ਨਿੱਜੀ ਅਤੇ ਸਰਕਾਰੀ ਇਮਾਰਤਾਂ ‘ਤੇ ਪੰਜਾਬੀ ਭਾਸ਼ਾ ਵਿੱਚ ਸਾਈਨ ਬੋਰਡ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ।
ਇਸੇ ਤਹਿਤ ਵਪਾਰਕ ਅਦਾਰਿਆਂ ਅਤੇ ਦੁਕਾਨਾਂ ਦੇ ਸੂਚਨਾ ਬੋਰਡਾਂ ਉੱਤੇ ਪੰਜਾਬੀ ਭਾਸ਼ਾ ਨੂੰ ਪਹਿਲ ਦੇਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਲਾਗੂ ਕਰਾਉਣ ਲਈ ਭਾਸ਼ਾ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵਿਖੇ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸਮੂਹ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦੇ ਬੋਰਡਾਂ ਉਪਰ ਪੰਜਾਬੀ ਭਾਸ਼ਾ ਨੂੰ ਪਹਿਲ ਦੇਣ ਦੀ ਅਪੀਲ ਕੀਤੀ ਗਈ।
ਇਹ ਵੀ ਪੜ੍ਹੋ : ‘ਖਾਈਕੇ ਪਾਨ ਬਨਾ…’ ਡਾਂਸ ਕਰਦੇ-ਕਰਦੇ ਬੰਦੇ ਦੀ ਮੌ.ਤ, ਪੁੱਤ ਦੇ ਵਿਆਹ ਤੋਂ ਪਹਿਲਾ ਘਰ ‘ਚ ਛਾਇਆ ਮਾਤਮ
ਸਮੂਹ ਸਰਕਾਰੀ,ਅਰਧ ਸਰਕਾਰੀ ਦਫ਼ਤਰ,ਵਿਭਾਗ,ਅਦਾਰੇ, ਸੰਸਥਾਵਾਂ, ਵਿੱਦਿਅਕ ਅਦਾਰੇ, ਬੋਰਡਾਂ, ਨਿਗਮਾਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸੂਚਨਾ ਬੋਰਡ ਲਿਖਣ ਸਮੇਂ ਪੰਜਾਬੀ ਭਾਸ਼ਾ ਨੂੰ ਪਹਿਲ ਦੇਣ ਲਈ ਕਿਹਾ ਗਿਆ। ਜਿਨ੍ਹਾਂ ਦੁਕਾਨਦਾਰਾਂ ਵੱਲੋਂ ਅਜੇ ਤੱਕ ਦੁਕਾਨਾਂ ਦੇ ਬਾਹਰ ਬੋਰਡਾਂ ‘ਤੇ ਪੰਜਾਬੀ ਭਾਸ਼ਾ ਦੀ ਵਰਤੋਂ ਨਹੀਂ ਕੀਤੀ ਗਈ ਹੈ, ਉਨ੍ਹਾਂ ਖਿਲਾਫ ਜਲਦ ਹੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: