ਇਸਰੋ ਦੇ ਮੁੱਖ ਕੇਂਦਰ ਵਿੱਚ ਤਾਇਨਾਤ ਮੋਗਾ ਦੇ ਨੌਜਵਾਨ ਰਾਕੇਟ ਵਿਗਿਆਨੀ ਹਰਜੀਤ ਸਿੰਘ ਨੇ ਭਾਰਤੀ ਪੁਲਾੜ ਖੋਜ ਸੰਸਥਾ ਦੇ ਵੱਕਾਰੀ ਪ੍ਰਾਜੈਕਟ ਚੰਦਰਯਾਨ-3 ਵਿੱਚ ਅਹਿਮ ਯੋਗਦਾਨ ਪਾ ਕੇ ਮੋਗਾ ਸ਼ਹਿਰ ਦੇ ਨਾਲ-ਨਾਲ ਪੂਰੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।
ਰਿਸਰਚ ਆਰਗੇਨਾਈਜ਼ੇਸ਼ਨ (ਇਸਰੋ) ਨੇ ਉਨ੍ਹਾਂ ਨੂੰ 2017 ਵਿੱਚ ਟੀਮ ਐਕਸੀਲੈਂਸ ਅਵਾਰਡ ਅਤੇ 2018 ਵਿੱਚ ਯੰਗ ਸਾਇੰਟਿਸਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਬਾਅਦ, ਚੀਫ ਡਿਜ਼ਾਈਨ ਇੰਜੀਨੀਅਰ ਵਜੋਂ ਪਹਿਲੇ ਪ੍ਰਾਜੈਕਟਾਂ ਵਿੱਚ ਉਸ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ, ਇਸਰੋ ਨੇ 2021 ਵਿੱਚ ਹਰਜੀਤ ਸਿੰਘ ਦੇ ਸਨਮਾਨ ਵਿੱਚ ਇੱਕ ਡਾਕ ਟਿਕਟ ਵੀ ਜਾਰੀ ਕੀਤਾ ਸੀ।
ਮੋਗਾ ਦੇ ਨਿਊ ਦਸਮੇਸ਼ ਨਗਰ ਵਿੱਚ ਡੀਟੀਐਫ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੇਵਾਮੁਕਤ ਮੁੱਖ ਅਧਿਆਪਕ ਸੁਰਿੰਦਰ ਸਿੰਘ ਅਤੇ ਸੇਵਾਮੁਕਤ ਅਧਿਆਪਕਾ ਗੁਰਸ਼ਰਨ ਕੌਰ ਦੇ ਹੋਣਹਾਰ ਪੁੱਤਰ ਨੇ ਕਮਾਲ ਕਰਕੇ ਵਿਖਾਇਆ, ਜਿਸ ‘ਤੇ ਅੱਜ ਹਰ ਪੰਜਾਬੀ ਮਾਣ ਮਹਿਸੂਸ ਕਰ ਰਿਹਾ ਹੈ। ਉਸ ਨੇ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਵੀ ਆਪਣੇ ਅਗਲੇ ਪ੍ਰੋਜੈਕਟਾਂ ਦੌਰਾਨ ਇਸੇ ਤਰ੍ਹਾਂ ਦੇ ਉਪਰਾਲੇ ਕਰਦਾ ਰਹੇਗਾ।
ਖੇਤੀ ਵਿਗਿਆਨੀ ਡਾ.ਜਸਵਿੰਦਰ ਸਿੰਘ ਬਰਾੜ ਤੇ ਹੋਰਨਾਂ ਨੇ ਰਾਕੇਟ ਵਿਗਿਆਨੀ ਹਰਜੀਤ ਸਿੰਘ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਪਰਿਵਾਰ ਨੂੰ ਵਧਾਈ ਦਿੱਤੀ। ਦੱਸ ਦੇਈਏ ਕਿ ਵਿਗਿਆਨੀ ਹਰਜੀਤ ਸਿੰਘ ਦੇ ਦੋ ਭਰਾ ਹਨ, ਵੱਡਾ ਭਰਾ ਅਮਰੀਕਾ ਰਹਿੰਦਾ ਹੈ। ਦੂਜੇ ਪਾਸੇ ਹਰਜੀਤ ਸਿੰਘ ਵਿਆਇਆ ਹੋਇਆ ਹੈ ਤੇ ਉਸ ਦੀਆਂ ਦੋ ਧੀਆਂ ਹਨ।
ਇਹ ਵੀ ਪੜ੍ਹੋ : ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ‘ਚ ਗੋਲਡ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ
ਉਥੇ ਹੀ ਚੰਦਰਯਾਨ-3 ਦੀ ਚੰਦਰਮਾ ਦੀ ਸਤ੍ਹਾ ‘ਤੇ ਸਾਫਟ ਲੈਂਡਿੰਗ ਨੇ ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਉਤਸ਼ਾਹ ਨਾਲ ਭਰ ਦਿੱਤਾ ਸੀ। ਸ਼ਾਮ ਕਰੀਬ 6.04 ਵਜੇ ਜਦੋਂ ਚੰਦਰਯਾਨ-3 ਚੰਦਰਮਾ ਦੀ ਸਤ੍ਹਾ ‘ਤੇ ਉਤਰਿਆ ਤਾਂ ਲਾਈਵ ਟੈਲੀਕਾਸਟ ਦੇਖਣ ਵਾਲੇ ਵਿਦਿਆਰਥੀ ਦੇਖ ਕੇ ਖੁਸ਼ ਹੋ ਗਏ। ਵਿਦਿਆਰਥੀਆਂ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਦੇਸ਼ ਭਗਤੀ ਦੇ ਗੀਤ ਗਾ ਕੇ ਦੇਸ਼ ਭਗਤੀ ਦਾ ਪ੍ਰਗਟਾਵਾ ਕੀਤਾ।
ਜ਼ਿਲ੍ਹਾ ਸਿੱਖਿਆ ਵਿਭਾਗ ਨੇ ਚੰਦਰਯਾਨ-3 ਦੇ ਲਾਈਵ ਟੈਲੀਕਾਸਟ ਲਈ ਸਕੂਲ ਦੇ ਪ੍ਰਿੰਸੀਪਲਾਂ ਨੂੰ ਸ਼ਾਮ 5 ਵਜੇ ਤੋਂ ਸ਼ਾਮ 7 ਵਜੇ ਤੱਕ ਸਕੂਲ ਵਿੱਚ ਲਾਈਵ ਸਟ੍ਰੀਮਿੰਗ ਦਿਖਾਉਣ ਦੇ ਨਿਰਦੇਸ਼ ਦਿੱਤੇ ਸਨ।
ਵੀਡੀਓ ਲਈ ਕਲਿੱਕ ਕਰੋ -: