ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇੱਕ ਵਾਰ ਫਿਰ ਭਾਰਤ ਦੀ ਤਾਰੀਫ਼ ਕੀਤੀ ਹੈ। ਇਮਰਾਨ ਮੁਤਾਬਕ ਭਾਰਤ ਨੇ ਇਕ ਵਾਰ ਫਿਰ ਦਿਖਾ ਦਿੱਤਾ ਹੈ ਕਿ ਉਹ ਕਿਸੇ ਦੇ ਦਬਾਅ ਅੱਗੇ ਨਹੀਂ ਝੁਕਦਾ। ਦੁਨੀਆ ‘ਚ ਤੇਲ ਮਹਿੰਗਾ ਹੁੰਦਾ ਜਾ ਰਿਹਾ ਹੈ, ਇਸ ਦੇ ਬਾਵਜੂਦ ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਭਾਰਤ ਕਵਾਡ ਦਾ ਮੈਂਬਰ ਹੈ ਅਤੇ ਫਿਰ ਵੀ ਉਹ ਰੂਸ ਤੋਂ ਸਸਤਾ ਤੇਲ ਖਰੀਦ ਰਿਹਾ ਹੈ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਇਮਰਾਨ ਨੇ ਮੋਦੀ ਸਰਕਾਰ ਦੇ ਫੈਸਲਿਆਂ ਦੀ ਤਾਰੀਫ ਕੀਤੀ ਹੈ। ਸੱਤਾ ‘ਚ ਆਉਣ ਤੋਂ ਬਾਅਦ ਇਮਰਾਨ ਨੇ ਕਈ ਰੈਲੀਆਂ ‘ਚ ਭਾਰਤ ਦੀ ਆਜ਼ਾਦ ਵਿਦੇਸ਼ ਨੀਤੀ ਦੀ ਤਾਰੀਫ ਕੀਤੀ ਹੈ। ਖਾਨ ਨੇ ਇੱਥੋਂ ਤੱਕ ਕਿਹਾ ਹੈ ਕਿ ਭਾਰਤ ਸਾਡਾ ਦੁਸ਼ਮਣ ਦੇਸ਼ ਹੋ ਸਕਦਾ ਹੈ, ਪਰ ਸਾਨੂੰ ਇਸ ਦੀਆਂ ਚੰਗੀਆਂ ਨੀਤੀਆਂ ਤੋਂ ਸਿੱਖਣਾ ਚਾਹੀਦਾ ਹੈ।
ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਸ਼ਨੀਵਾਰ ਨੂੰ ਪੈਟਰੋਲ ‘ਤੇ 8 ਰੁਪਏ ਅਤੇ ਡੀਜ਼ਲ ‘ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ। ਇਸ ਨਾਲ ਪੈਟਰੋਲ 9.50 ਰੁਪਏ ਅਤੇ ਡੀਜ਼ਲ 7 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ।
ਇਸ ਤੋਂ ਬਾਅਦ ਇਮਰਾਨ ਖਾਨ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾਈ ਅਤੇ ਕਿਹਾ ਕਿ ਭਾਰਤ ਕਵਾਡ ਦਾ ਮੈਂਬਰ ਹੈ। ਉਸ ‘ਤੇ ਅਮਰੀਕੀ ਦਬਾਅ ਹੈ। ਇਸ ਦੇ ਬਾਵਜੂਦ ਉਹ ਰੂਸ ਤੋਂ ਸਸਤਾ ਤੇਲ ਖਰੀਦ ਰਿਹਾ ਹੈ ਅਤੇ ਇਸ ਰਾਹੀਂ ਆਪਣੇ ਨਾਗਰਿਕਾਂ ਨੂੰ ਰਾਹਤ ਦੇ ਰਿਹਾ ਹੈ। ਮੇਰੀ ਸਰਕਾਰ ਵੀ ਭਾਰਤ ਦੀ ਤਰਜ਼ ‘ਤੇ ਆਜ਼ਾਦ ਵਿਦੇਸ਼ ਨੀਤੀ ਚਾਹੁੰਦੀ ਸੀ ਅਤੇ ਇਸ ‘ਤੇ ਕੰਮ ਕਰ ਰਹੀ ਸੀ। ਅੱਜ ਜਿਹੜੀ ਸਰਕਾਰ ਬਣੀ ਹੈ, ਉਹ ਝੂਠੇ ਦਾਅਵੇ ਕਰਦੀ ਫਿਰਦੀ ਹੈ। ਆਰਥਿਕਤਾ ਬਰਬਾਦ ਹੋ ਗਈ ਹੈ।
ਖਾਨ ਨੇ ਅੱਗੇ ਕਿਹਾ- ਮੇਰੀ ਸਰਕਾਰ ਲਈ ਪਾਕਿਸਤਾਨ ਦੇ ਹਿੱਤ ਸਭ ਤੋਂ ਮਹੱਤਵਪੂਰਨ ਸਨ, ਪਰ ਵਿਦੇਸ਼ੀ ਤਾਕਤਾਂ ਨਾਲ ਮਿਲ ਕੇ ਗੱਦਾਰਾਂ ਨੇ ਮੇਰੀ ਸਰਕਾਰ ਨੂੰ ਡੇਗ ਦਿੱਤਾ। ਹੁਣ ਉਹ ਇਧਰੋਂ-ਉਧਰੋਂ ਵਾਰ-ਵਾਰ ਪੁੱਛ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਮਰਾਨ ਨੇ ਜਿੱਥੇ ਭਾਰਤ ਦੀ ਤਾਰੀਫ ਕੀਤੀ, ਉੱਥੇ ਹੀ ਸੱਤਾਧਾਰੀ ਗਠਜੋੜ ਦੇ ਨੇਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨੇ ਖਾਨ ‘ਤੇ ਨਿਸ਼ਾਨਾ ਵਿੰਨ੍ਹਿਆ। ਮਰੀਅਮ ਨੇ ਕਿਹਾ- ਖਾਨ ਸਾਹਿਬ ਅੱਜਕਲ੍ਹ ਭਾਰਤ ਦੀ ਤਾਰੀਫ ‘ਚ ਕਸੀਦੇ ਪੜ੍ਹ ਰਹੇ ਨੇ। ਮੈਂ ਉਨ੍ਹਾਂ ਨੂੰ ਸਿਰਫ਼ ਇਹੀ ਕਹਾਂਗੀ ਕਿ ਜੇ ਉਨ੍ਹਾਂ ਨੂੰ ਭਾਰਤ ਇੰਨਾ ਹੀ ਪਸੰਦ ਹੈ ਤਾਂ ਉਨ੍ਹਾਂ ਨੂੰ ਉੱਥੇ ਹੀ ਚਲੇ ਜਾਣਾ ਚਾਹੀਦਾ ਹੈ।