ਪਾਕਿਸਤਾਨ ਦੇ ਇਸਲਾਮਾਬਾਦ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਮਰਾਨ ਖਾਨ ਨੂੰ ਪਾਕਿਸਤਾਨ ਕੈਬਨਿਟ ਸਕੱਤਰੇਤ ਨੇ ਤੁਰੰਤ ਪ੍ਰਭਾਵ ਨਾਲ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾਉਣ ਲਈ ਇੱਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਜਾਣਕਾਰੀ ਮੁਤਾਬਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਦੇ ਰਾਸ਼ਟਰਪਤੀ ਵੱਲੋਂ ਨੈਸ਼ਨਲ ਅਸੈਂਬਲੀ ਭਰ ਕਰ ਦਿੱਤੀ ਗਈ ਸੀ। ਦੂਜੇ ਪਾਸੇ ਇਮਰਾਨ ਖਾਨ ਖਿਲਾਫ ਬੇਭਰੋਸਗੀ ਮਤੇ ਨੂੰ ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਨੇ ਖਾਰਿਜ ਕਰ ਦਿੱਤਾ ਸੀ। ਇਸ ਤੋਂ ਬਾਅਦ ਇਮਰਾਨ ਖਾਨ ਸੱਤਾ ਤੋਂ ਬੇਦਖਲ ਕਰਨ ਦੇ ਵਿਰੋਧੀ ਧਿਰ ਦੀ ਕੋਸ਼ਿਸ਼ ਤੋਂ ਬਚ ਗਏ ਸਨ।
ਕੈਬਨਿਟ ਸਕੱਤਰੇਰਤ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਇਮਰਾਨ ਖਾਨ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਅਧਿਕਾਰਕ ਤੌਰ ‘ਤੇ ਹਟਾ ਦਿੱਤਾ ਗਿਆ ਹੈ, ਹਾਲਾਂਕਿ ਕਾਰਜਵਾਹਕ ਪ੍ਰਧਾਨਮੰਤਰੀ ਦੀ ਨਿਯੁਕਤੀ ਹੋਣ ਤੱਕ ਇਮਰਾਨ ਖਾਨ ਹੀ ਇਹ ਅਹੁਦਾ ਸੰਭਾਲਣਗੇ।
ਇਸ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਵਿੱਚ ਸਾਬਕਾ ਮੰਤਰੀ ਸ਼ੇਖ ਰਸ਼ੀਦ ਨੇ ਦਾਅਵਾ ਕੀਤਾ ਸੀ ਕਿ ਇਮਰਾਨ ਅਗਲੇ 15 ਦਿਨ ਸੱਤਾ ਵਿੱਚ ਰਹਿਣਗੇ। ਦੇਸ਼ ਦੇ ਸਾਬਕਾ ਸੁਰੱਖਿਆ ਮੁਖੀ ਰਸ਼ੀਦ ਨੇ ਕਿਹਾ ਕਿ ਇਮਰਾਨ ਖਾਨ ਨੇ ਜਦੋਂ ਸੰਸਦ ਦੇ ਹੇਠਲੇ ਸਦਨ ਨੂੰ ਭੰਗ ਕਰਨ ਤੇ ਚੋਣਾਂ ਕਰਾਉਣ ਦੀ ਸਿਫਾਰਿਸ਼ ਕੀਤੀ ਗਈ, ਉਸ ਤੋਂ ਬਾਅਦ ਮੈਂ ਉਨ੍ਹਾਂ ਨੂੰ ਮਿਲਿਆ ਸੀ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇਮਰਾਨ ਖਾਨ 15 ਹੋਰ ਦਿਨ ਪ੍ਰਧਾਨ ਮੰਤਰੀ ਬਣੇ ਰਹਿਣਗੇ।
ਵੀਡੀਓ ਲਈ ਕਲਿੱਕ ਕਰੋ :
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਦੱਸ ਦੇਈਏ ਕਿ ਡਿਪਟੀ ਸਪੀਕਰ ਵੱਲੋੰ ਬੇਭਰੋਸਗੀ ਮਤੇ ਨੂੰ ਖਾਰਿਜ ਕਰਨ ਤੋਂ ਬਾਅਦ ਵਿਰੋਧੀ ਧਿਰ ਨੇ ਇਸ ਨੂੰ ਅਸੰਵਿਧਾਨਕ ਦੱਸਿਆ ਸੀ। ਦੂਜੇ ਪਾਸੇ ਨੈਸ਼ਨਲ ਅਸੈਂਬਲੀ ਭੰਗ ਹੋਣ ਖਿਲਾਫ ਵਿਰੋਧੀ ਧਿਰ ਨੇ ਐਤਵਾਰ ਨੂੰ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ।