ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਪ੍ਰਧਾਨ ਇਮਰਾਨ ਖਾਨ ਨੇ ਪ੍ਰਧਾਨ ਮੰਤਰੀ ਅਹੁਦੇ ‘ਤੇ ਰਹਿੰਦੇ ਹੋਏ ਦੋਸ਼ ਲਾਇਆ ਸੀ ਕਿ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਲਈ ਵਿਦੇਸ਼ੀ ਸਾਜ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਲਈ ਸਿੱਧੇ ਤੌਰ ‘ਤੇ ਉਨ੍ਹਾਂ ਨੇ ਅਮਰੀਕਾ ਦਾ ਨਾਂ ਲਿਆ ਸੀ। ਪਰ ਸ਼ਨੀਵਾਰ ਨੂੰ ਸਾਬਕਾ ਪੀ.ਐੱਮ. ਆਪਣੇ ਇਸ ਦੋਸ਼ ਤੋਂ ਯੂ ਟਰਨ ਲੈਂਦੇ ਹੋਏ ਨਜ਼ਰ ਆਏ। ਆਪਣੇ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਦੇਸ਼ ਦੇ ਖਿਲਾਫ ਨਹੀਂ ਹਨ।
ਦਰਅਸਲ ਜਦੋਂ ਇਮਰਾਨ ਖਾਨ ਪ੍ਰਧਾਨ ਮੰਤਰੀ ਸਨ ਤਾਂ ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਵਿਰੋਧੀ ਧਿਰ ਅਮਰੀਕਾ ਨਾਲ ਮਿਲ ਕੇ ਉਨ੍ਹਾਂ ਦੀ ਸਰਕਾਰ ਨੂੰ ਡਿਗਾਉਣ ਦੀ ਸਾਜ਼ਿਸ਼ ਰਚ ਰਹੀ ਹੈ। ਇਸ ਦੇ ਸਬੂਤ ਵਜੋਂ ਉਨ੍ਹਾਂ ਨੇ ਦੇਸ਼ ਦੇ ਨਾਂ ਸੰਬੋਧਨ ਵਿੱਚ ਇੱਕ ਪੱਤਰ ਵੀ ਜਾਰੀ ਕੀਤਾ ਸੀ, ਪਰ ਬੀਤੇ ਦਿਨੀਂ ਕਰਾਚੀ ਵਿੱਚ ਇੱਕ ਰੈਲੀ ਦੌਰਾਨ ਇਮਰਾਨ ਖਾਨ ਨੇ ਕਿਹਾ ਕਿ ਉਹ ਭਾਰਤ, ਯੂਰਪ ਜਾਂ ਫਿਰ ਸੰਯੁਕਤ ਰਾਜ ਅਮਰੀਕਾ ਸਣੇ ਕਿਸੇ ਵੀ ਦੇਸ਼ ਦੇ ਖਿਲਾਫ ਨਹੀਂ ਹਨ।
ਕਰਾਚੀ ਦੇ ਬਾਗ-ਏ-ਜਿੰਨਾ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਇਮਰਾਨ ਖਾਨ ਨੇ ਕਿਹਾ ਕਿ ਉਹ ਸਿਰਫ ਮਨੁੱਖਤਾ ਲਈ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਮੈਂ ਦੁਨੀਆ ਵਿੱਚ ਕਿਸੇ ਵੀ ਦੇਸ਼ ਦੇ ਖਿਲਾਫ ਨਹੀਂ ਹਾਂ, ਨਾ ਮੈਂ ਭਾਰਤ ਵਿਰੋਧੀ ਹਾਂ, ਨਾ ਯੂਰਪ ਵਿਰੋਧੀ ਹਾਂ ਤੇ ਨਾ ਹੀ ਅਮਰੀਕਾ ਵਿਰੋਧੀ ਹਾਂ। ਮੈਂ ਕਿਸੇ ਇੱਕ ਭਾਈਚਾਰਾ ਵਿਸ਼ੇਸ਼ ਖਿਲਾਫ ਨਹੀਂ ਹਾਂ ਸਗੋਂ ਮੈਂ ਮਨੁੱਖਤਾ ਦੇ ਨਾਲ ਖੜ੍ਹਾ ਹਾਂ।
ਹਾਲ ਹੀ ਵਿੱਚ ਇਮਰਾਨ ਖਾਨ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੌਰਾਨ ਪਾਕਿਸਤਾਨ ਨੂੰ ਰੂਸ ਖਿਲਾਫ ਵੋਟ ਦੇਣ ਲਈ ਕਹਿਣ ਲਈ ਯੂਰਪੀ ਸੰਘ ‘ਤੇ ਵੀ ਨਿਸ਼ਾਨਾ ਵਿੰਨ੍ਹਿਆ ਸੀ। ਉਨ੍ਹਾਂ ਪੁੱਛਿਆ ਸੀ ਕਿ ਕੀ ਇਸਲਾਮਾਬਾਦ ਨੂੰ ਆਪਣਾ ਗੁਲਾਮ ਸਮਝਦੇ ਹਨ। ਪਾਕਿਸਤਾਨ ਦੇ ਸਾਬਕਾ ਪੀ.ਐੱਮ. ਨੇ ਕਈ ਮੌਕਿਆਂ ‘ਤੇ ਭਾਰਤ ਦਾ ਖੂਬ ਵਿਰੋਧ ਕੀਤਾ, ਸਪਰ ਸੱਤਾ ਜਾਣ ਤੋਂ ਪਹਿਲਾਂ ਉਹ ਭਾਰਤ ਦੀ ਵਿਦੇਸ਼ ਨੀਤੀ ਨੂੰ ਲੈ ਕੇ ਉਸ ਦੀ ਪ੍ਰਸ਼ੰਸਾ ਕਰਦੇ ਦਿਸੇ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਨੈਸ਼ਨਲ ਅਸੈਂਬਲੀ ਵਿੱਚ ਬੇਭਰੋਸਗੀ ਮਤੇ ਤੋਂ ਇੱਕ ਦਿਨ ਪਹਿਲਾਂ ਰਾਸ਼ਟਰ ਦੇ ਨਾਂ ਸੰਬੋਧਨ ਵਿੱਚ ਉਨ੍ਹਾਂ ਭਾਰਤ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਭਾਰਤੀ ਲੋਕ ਸਵਾਭਿਮਾਨੀ ਹਨ ਤੇ ਭਾਰਤ ਦੀ ਸਰਕਾਰ ਦੀ ਵਿਦੇਸ਼ ਨੀਤੀ ਆਪਣੇ ਲੋਕਾਂ ਦੀ ਭਲਾਈ ਲਈ ਹੈ।