In Chandigarh the : ਚੰਡੀਗੜ੍ਹ : ਕਾਂਗਰਸ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀਬਾੜੀ ਸੁਧਾਰ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਉਨ੍ਹਾਂ ਦੀ ਯਾਦ ਵਿੱਚ ਦੀਵੇ ਜਗਾਏ। ਕਾਂਗਰਸ ਨੇ ਪੰਜਾਬ ਰਾਜ ਭਵਨ ਪਹੁੰਚ ਕੇ ਦੀਵੇ ਜਗਾਉਣ ਦੀ ਯੋਜਨਾ ਬਣਾਈ ਸੀ, ਪਰ ਪੁਲਿਸ ਬੈਰੀਕੇਡ ਲਗਾਉਣ ਕਾਰਨ ਇਸ ਤੱਕ ਨਹੀਂ ਪਹੁੰਚ ਸਕੀ। ਇਸ ਤੋਂ ਬਾਅਦ ਕਾਂਗਰਸ ਨੇਤਾਵਾਂ ਨੇ ਸੈਕਟਰ 3 ਦੇ ਨੇੜੇ ਦੀਵੇ ਜਲਾਏ।
ਕਿਸਾਨਾਂ ਵੱਲੋਂ ਦਿੱਲੀ ਬਾਰਡਰ ਵਿਖੇ ਅੰਦੋਲਨ ਜਾਰੀ ਹੈ। ਬੀਤੇ ਕੱਲ੍ਹ ਹੋਈ ਕੇਂਦਰ ਤੇ ਕਿਸਾਨਾਂ ਵਿਚਲੀ ਮੀਟਿੰਗ ਫਿਰ ਤੋਂ ਬੇਸਿੱਟਾ ਰਹੀ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਕਹਿਣਾ ਹੈ ਕਿ ਉਹ ਦੂਜੇ ਰਾਜਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਕੇ ਹੀ ਕੋਈ ਫੈਸਲਾ ਲੈਣਗੇ ਕਿਉਂਕਿ ਬਹੁਤ ਸਾਰੇ ਕਿਸਾਨ ਅਜਿਹੇ ਹਨ ਜੋ ਇਨ੍ਹਾਂ ਖੇਤੀ ਕਾਨੂੰਨਾਂ ਦਾ ਸਮਰਥਨ ਕਰ ਰਹੇ ਹਨ। ਨਾਲ ਹੀ ਕਿਸਾਨ ਆਗੂਆਂ ਨੇ ਇਸ ਸਬੰਧ ‘ਚ ਕਿਹਾ ਕਿ ਉਹ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ ਤੇ ਬਿਨਾਂ ਜਿੱਤੇ ਇਥੋਂ ਨਹੀਂ ਹਟਣਗੇ। ਉਹ ਬਿਨਾਂ ਸ਼ਰਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਰਹਿਣਗੇ। ਨਾਲ ਹੀ ਕਿਸਾਨ ਆਗੂਆਂ ਨੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ। ਹੁਣ ਕੇਂਦਰ ਤੇ ਕਿਸਾਨਾਂ ਵਿਚਾਲੇ ਅਗਲੀ ਮੀਟਿੰਗ 8 ਜਨਵਰੀ ਨੂੰ ਹੋਣ ਵਾਲੀ ਹੈ।
ਪੰਜਾਬ ਤੋਂ ਦੋ ਹਜ਼ਾਰ ਕਿਸਾਨ ਹਰ ਰੋਜ਼ ਦਿੱਲੀ ਲਈ ਕੂਚ ਕਰ ਰਹੇ ਹਨ, ਉਨ੍ਹਾਂ ਦੀ ਗਿਣਤੀ ਪੰਜ ਹਜ਼ਾਰ ਰੋਜ਼ਾਨਾ ਕਰਨ ਦੀ ਤਿਆਰੀ ਹੈ। ਇਸ ਦੇ ਲਈ ਪੰਜਾਬ ਦੇ ਕਿਸਾਨ ਨੇਤਾਵਾਂ ਦੀ ਡਿਊਟੀ ਲਗਾਈ ਗਈ ਹੈ। ਇਸ ਤੋਂ ਇਲਾਵਾ, ਧਰਨੇ ਵਾਲੀਆਂ ਥਾਵਾਂ ‘ਤੇ ਹਰਿਆਣਾ ਦੇ ਕਿਸਾਨਾਂ ਦੀ ਹਿੱਸੇਦਾਰੀ ਵਧਾਉਣ ਲਈ ਭਾਕਿਯੂ ਸਣੇ ਹੋਰ ਜਥੇਬੰਦੀਆਂ ਨੇ ਪਿੰਡਾਂ ਵਿਚ ਨਵੇਂ ਸਿਰੇ ਤੋਂ ਮੁਹਿੰਮ ਸ਼ੁਰੂ ਕੀਤੀ ਹੈ। 8 ਜਨਵਰੀ ਤੋਂ ਪਹਿਲਾਂ ਕਿਸਾਨ ਸਾਰੀਆਂ ਸਰਹੱਦਾਂ ‘ਤੇ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਦੁੱਗਣੀ ਕਰਨ ਦੀ ਤਿਆਰੀ ਕਰ ਰਿਹਾ ਹੈ।