ਜਲੰਧਰ: ਰਾਮਾਮੰਡੀ ਥਾਣੇ ‘ਚ ਕਾਕੀਪਿੰਡ ਦੀ ਵਿਆਹੁਤਾ ਰਵੀਨਾ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਹੰਗਾਮਾ ਕਰ ਦਿੱਤਾ। ਰਵੀਨਾ ਆਪਣੇ ਨਾਨਕੇ ਪਿੰਡ ਵੱਡੀ ਜਗੀਰ, ਗੁਰਾਇਆ ਦੀ ਵਸਨੀਕ ਸੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਲੜਕੀ ਨੂੰ ਉਸ ਦੇ ਸਹੁਰੇ ਨੇ ਜ਼ਹਿਰ ਦੇ ਕੇ ਮਾਰ ਦਿੱਤਾ ਹੈ। ਉਸ ਨੇ ਸਹੁਰੇ ਪਰਿਵਾਰ ’ਤੇ ਦਾਜ ਲਈ ਧੀ ਦੀ ਜਾਨ ਲੈਣ ਦਾ ਦੋਸ਼ ਲਾਇਆ ਹੈ।
ਰਿਸ਼ਤੇਦਾਰਾਂ ਨੇ ਦੱਸਿਆ ਕਿ ਰਵੀਨਾ ਦਾ ਡੇਢ ਸਾਲ ਪਹਿਲਾਂ ਕਾਕੀ ਪਿੰਡ ‘ਚ ਵਿਆਹ ਹੋਇਆ ਸੀ। ਵਿਆਹ ਦੇ ਕੁਝ ਸਮੇਂ ਬਾਅਦ ਹੀ ਉਸ ਨੂੰ ਦਾਜ ਲਈ ਪ੍ਰੇਸ਼ਾਨ ਕੀਤਾ ਜਾਂਦਾ ਸੀ। ਦੋਸ਼ ਹੈ ਕਿ ਇਸ ਤੋਂ ਪਹਿਲਾਂ ਵੀ ਰਵੀਨਾ ਨੂੰ 3 ਵਾਰ ਕੁੱਟਿਆ ਗਿਆ ਸੀ ਅਤੇ ਉਸ ਦੇ ਨਾਨਕੇ ਘਰ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਬੈਠ ਕੇ ਗੱਲਬਾਤ ਕੀਤੀ ਅਤੇ ਉਸ ਨੂੰ ਵਾਪਸ ਘਰ ਭੇਜ ਦਿੱਤਾ। ਇਸ ਵਾਰ ਉਸ ਦੀ ਧੀ ਨੂੰ ਜ਼ਹਿਰੀਲਾ ਪਦਾਰਥ ਪਿਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਦਹੇਜ ਮਾਮਲੇ ‘ਚ ਅਦਾਲਤ ‘ਚ ਚਾਲਾਨ ਪੇਸ਼ ਕਰਨ ਲਈ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ASI ਕਾਬੂ
ਜਾਣਕਾਰੀ ਮੁਤਾਬਕ ਰਵੀਨਾ ਦਾ ਗੁਡਵਿਲ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਰਵੀਨਾ ਦੇ ਪਰਿਵਾਰ ਵਾਲਿਆਂ ਨੇ ਰਾਮਾਮੰਡੀ ਥਾਣੇ ਦੀ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਰਵੀਨਾ ਦੇ ਪਿਤਾ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਇੰਚਾਰਜ ਅਜੈਬ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: