ਰੂਸ-ਯੂਕਰੇਨ ਵਿਚ ਜੰਗ ਦਾ ਅੱਜ 20ਵਾਂ ਦਿਨ ਹੈ। ਇਸ ਦਰਮਿਆਨ ਦੋਵੇਂ ਦੇਸ਼ਾਂ ਵਿਚ ਹੁਣ ਤੱਕ ਕਈ ਵਾਰ ਗੱਲਬਾਤ ਹੋ ਚੁੱਕੀ ਹੈ ਪਰ ਲੜਾਈ ਖਤਮ ਕਰਨ ਲਈ ਆਮ ਸਹਿਮਤੀ ਨਹੀਂ ਬਣ ਸਕੀ ਹੈ। ਲੰਬੀ ਚੱਲੀ ਜੰਗ ਵਿਚ ਰੂਸ ਦੇ ਫੌਜੀ ਉਪਕਰਣ ਤੇ ਗੋਲਾ-ਬਾਰੂਦ ਤੇਜ਼ੀ ਨਾਲ ਖਤਮ ਹੋ ਗਏ ਹਨ। ਸਾਬਕਾ ਅਮਰੀਕੀ ਫੌਜ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਰੂਸ ਕੋਲ ਸਿਰਫ 10 ਦਿਨ ਦਾ ਹੀ ਗੋਲਾ ਬਾਰੂਦ ਬਚਿਆ ਹੈ।
ਦੂਜੇ ਪਾਸੇ ਯੂਕਰੇਨ ਬਨਾਮ ਰੂਸ ਮਾਮਲੇ ਵਿਚ ਕੌਮਾਂਤਰੀ ਅਦਾਲਤ 16 ਮਾਰਚ ਨੂੰ ਆਪਣਾ ਫੈਸਲਾ ਸੁਣਾ ਸਕਦਾ ਹੈ। ਯੂਕਰੇਨ ਨੇ ਦਾਅਵਾ ਕੀਤਾ ਹੈ ਕਿ ਰੂਸੀ ਰਾਸ਼ਟਰਪਤੀ ਪੁਤਿਨ ਸਾਡੇ ਜੰਗਲ ਕੱਟਣ ਦੀ ਤਿਆਰੀ ਕਰ ਰਹੇ ਹਨ।
ਯੂਕਰੇਨ ਦੇ ਰਾਸ਼ਟਰਪਤੀ ਜੇਲੇਂਸਕੀ ਨੇ ਇੱਕ ਨਵਾਂ ਵੀਡੀਓ ਜਾਰੀ ਕੀਤਾ ਹੈ। ਇਸ ਵਿਚ ਉਨ੍ਹਾਂ ਨੇ ਰੂਸ ‘ਤੇ ਯੂਕਰੇਨ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਰੂਸ ਦੇ ਕਦਮ ਖੁਦ ਨੂੰ ਨੁਕਸਾਨ ਪਹੁੰਚਾਉਣ ਵਾਲੇ ਹਨ। ਉਨ੍ਹਾਂ ਕਿਹਾ ਕਿ ਅਸੀਂ ਜੀਵਨ ਲਈ ਲੜ ਰਹੇ ਹਾਂ। ਅਸੀਂ ਟੈਂਕਾਂ, ਜਹਾਜ਼ਾਂ ਖਿਲਾਫ ਲੜ ਰਹੇ ਹਾਂ, ਜਿਨ੍ਹਾਂ ਦਾ ਇਸਤੇਮਾਲ ਰੂਸ ਸਾਨੂੰ ਤਬਾਹ ਕਰਨ ਲਈ ਕਰ ਰਿਹਾ ਹੈ ਪਰ ਰੂਸ ਖੁਦ ਨੂੰ ਵੀ ਨੁਕਸਾਨ ਪਹੁੰਚਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਹ ਵੀ ਪੜ੍ਹੋ : ਲੋਕ ਸਭਾ ‘ਚ ਸਰਕਾਰ ਨੇ ਕਿਹਾ-‘ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦਾ ਕੱਦ ਕਿਸੇ ਵੀ ਐਵਾਰਡ ਤੋਂ ਉਪਰ’
ਯੂਕਰੇਨ ਦੇ ਫੌਜੀ ਇੰਟੈਲੀਜੈਂਸ ਵੱਲੋਂ ਪ੍ਰਕਾਸ਼ਤ ਇੱਕ ਦਸਤਾਵੇਜ਼ ਵਿਚ ਦਾਅਵਾ ਕੀਤਾ ਗਿਆ ਹੈ ਕਿ ਪੁਤਿਨ ਯੂਕਰੇਨ ਦੇ ਜੰਗਲਾਂ ਵਿਚ ਵੱਡੇ ਪੱਧਰ ‘ਤੇ ਕਟਾਈ ਕਰਨ ਦਾ ਹੁਕਮ ਜਾਰੀ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਲੱਕੜੀ ਨੂੰ ਰੂਸ ਵਿਚ ਵੇਚਣ ਦੀ ਤਿਆਰੀ ਕੀਤੀ ਜਾ ਰਹੀ ਹੈ। ਯੂਕਰੇਨ ਦੇ ਡਿਫੈਂਸ ਇੰਟੈਲੀਜੈਂਸ ਵੱਲੋਂ ਪ੍ਰਕਾਸ਼ਤ ਦਸਤਾਵੇਜ਼ ਵਿਚ ਇਸ ਨਾਲ ਸਬੰਧਤ ਪੱਤਰ ਵੀ ਸਾਂਝਾ ਕੀਤਾ ਗਿਆ ਹੈ। ਸਪੂਤਨਿਕ ਦੀ ਇੱਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜੇਲੇਂਸਕੀ ਨੇ ਕਿਹਾ ਹੈ ਕਿ ਯੂਕਰੇਨ ਨੂੰ ਇਹ ਹਰ ਹਾਲਤ ਵਿਚ ਸਵੀਕਾਰ ਕਰ ਲੈਣਾ ਚਾਹੀਦਾ ਹੈ ਕਿ ਅਸੀਂ ਨਾਟੋ ਵਿਚ ਸ਼ਾਮਲ ਨਹੀਂ ਹੋਵਾਂਗੇ।