ਅੱਜ ਡੇਅਰੀ ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਦੂਜੀ ਮੀਟਿੰਗ ਹੋਈ, ਜਿਸ ਵਿਚ ਦੁੱਧ ਦੇ ਰੇਟ ਵਧਾਉਣ ‘ਤੇ ਸਹਿਮਤੀ ਬਣ ਗਈ ਹੈ। ਸੂਬਾ ਸਰਕਾਰ ਨੇ 35 ਰੁਪਏ ਪ੍ਰਤੀ ਕਿਲੋ ਫੈਟ ਦੇ ਹਿਸਾਬ ਨਾਲ ਵਾਧਾ ਕੀਤਾ ਹੈ। ਇਸ ਨਾਲ 2 ਰੁਪਏ ਪ੍ਰਤੀ ਲਿਟਰ ਕਿਸਾਨ ਨੂੰ ਫਾਇਦਾ ਹੋਵੇਗਾ । ਇਸ ਦੀ ਜਾਣਕਾਰੀ ਸਹਿਕਾਰਤਾ ਮੰਤਰੀ ਹਰਪਾਲ ਚੀਮਾ ਨੇ ਦਿੱਤੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ 21 ਤਰੀਕ ਨੂੰ 20 ਰੁਪਏ ਰੇਟ ‘ਚ ਵਾਧਾ ਕੀਤਾ ਗਿਆ ਸੀ । ਕੁੱਲ ਮਿਲਾ ਕੇ 55 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਗਿਆ ਹੈ। ਡੇਅਰੀ ਫਾਰਮਿੰਗ ਪੰਜਾਬ ਦੇ ਕਿਸਾਨਾਂ ਲਈ ਰੋਜ਼ੀ ਰੋਟੀ ਦਾ ਦੂਜਾ ਸਭ ਤੋਂ ਵੱਡਾ ਸਾਧਨ ਹੈ। ਸੂਬਾ ਅੱਜ ਵਪਾਰਕ ਡੇਅਰੀ ਫਾਰਮਿੰਗ ਵਿੱਚ ਦੇਸ਼ ਵਿੱਚ ਪਹਿਲੇ ਸਥਾਨ ‘ਤੇ ਹੈ। ਪੂਰੇ ਦੇਸ਼ ਵਿੱਚ ਪੰਜਾਬ ਵਿੱਚ ਸਭ ਤੋਂ ਵੱਧ ਡੇਅਰੀ ਫਾਰਮਰ ਹਨ। ਅੱਜ ਹਰ ਡੇਅਰੀ ਕਿਸਾਨ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ, ਚਾਹੇ ਉਹ ਦੁੱਧ ਦਾ ਵੱਡਾ ਉਤਪਾਦਕ ਹੋਵੇ ਜਾਂ ਛੋਟਾ। ਪਿਛਲੇ ਦੋ ਸਾਲਾਂ ਵਿੱਚ, ਅਸੀਂ ਮਹਾਂਮਾਰੀ ਕਾਰਨ ਦੁੱਧ ਦੀਆਂ ਕੀਮਤਾਂ ਵਿੱਚ ਵਾਧੇ ‘ਤੇ ਕੋਈ ਮੁੱਦਾ ਨਹੀਂ ਚੁੱਕਿਆ ਕਿਉਂਕਿ ਅਸੀਂ ਜਾਣਦੇ ਹਾਂ ਕਿ ਡੇਅਰੀ ਕਿਸਾਨਾਂ ਸਮੇਤ ਹਰ ਕੋਈ ਸੰਕਟ ਵਿੱਚੋਂ ਲੰਘ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਡੇਅਰੀ ਕਿਸਾਨਾਂ ਨੇ ਕਿਹਾ ਕਿ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਦੁੱਧ ਦੇ ਰੇਟ ਨਹੀਂ ਵਧਾਏ ਗਏ। ਪਰ ਦੁੱਧ ਉਤਪਾਦਨ ਦਾ ਖਰਚਾ ਮੁੱਖ ਤੌਰ ‘ਤੇ ਕਣਕ ਅਤੇ ਚਾਰੇ ‘ਤੇ ਹੁੰਦਾ ਹੈ। ਕੁੱਲ ਖਰਚੇ ਦਾ ਲਗਭਗ 75 ਫੀਸਦੀ ਚਾਰੇ ‘ਤੇ ਖਰਚ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਪਸ਼ੂਆਂ ਦੇ ਚਾਰੇ ਦੇ ਰੇਟ ਦੁੱਗਣੇ ਹੋ ਗਏ ਹਨ ਅਤੇ ਇੰਨਾ ਵਾਧਾ ਪਿਛਲੇ 25 ਸਾਲਾਂ ਵਿੱਚ ਡੇਅਰੀ ਕਾਰੋਬਾਰ ਵਿੱਚ ਪਹਿਲਾਂ ਕਦੇ ਨਹੀਂ ਦੇਖਿਆ ਗਿਆ ਸੀ। ਇਸ ਲਈ ਸਾਡੀ ਮੰਗ ਸੀ ਕੀ ਸੂਬਾ ਸਰਕਾਰ ਦੁੱਧ ਦੇ ਰੇਟ ਵਧਾਵੇ।