ਸ੍ਰੀ ਹਰਿਮੰਦਰ ਸਾਹਿਬ ‘ਚ ਸ਼ਨੀਵਾਰ ਨੂੰ ਹੋਈ ਮੰਦਭਾਗੀ ਘਟਨਾ ਨੇ ਸਿੱਖਾਂ ਦੇ ਨਾਲ-ਨਾਲ ਪੰਜਾਬ ਦੇ ਸਾਰੇ ਵਰਗਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕਥਿਤ ਤੌਰ ‘ਤੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਨੂੰ ਸੰਗਤਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਸ਼੍ਰੋਮਣੀ ਕਮੇਟੀ ਦੇ ਇਕ ਸੀਨੀਅਰ ਮੈਂਬਰ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਦੋਸ਼ੀ ਨੂੰ ਫੜੇ ਜਾਣ ਤੋਂ ਬਾਅਦ ਜਦੋਂ ਉਸ ਤੋਂ ਪੁੱਛਿਆ ਗਿਆ ਕਿ ਉਹ ਕਿੱਥੋਂ ਆਇਆ ਹੈ ਤਾਂ ਉਸ ਨੇ ਕਿਹਾ ਉਸ ਨੂੰ ਨਹੀਂ ਪਤਾ ਉਹ ਕਿੱਥੋਂ ਆਇਆ ਹੈ।
ਉਸ ਬੰਦੇ ਨੂੰ ਆਪਣਾ ਨਾਂ ਵੀ ਪਤਾ ਨਹੀਂ ਸੀ। ਬੇਸ਼ੱਕ ਮਾਰੇ ਗਏ ਮੁਲਜ਼ਮਾਂ ਦੀ ਪਛਾਣ ਕੁਝ ਦਿਨਾਂ ਵਿੱਚ ਹੋ ਜਾਏਗੀ ਪਰ ਉਸ ਨੇ ਇਹ ਕਾਰਾ ਕਿਉਂ ਕੀਤਾ, ਉਸ ਨੂੰ ਕਿਸ ਨੇ ਅਜਿਹਾ ਕਰਨ ਲਈ ਭੇਜਿਆ ਸੀ, ਇਹ ਸਾਰੇ ਰਾਜ਼ ਉਸ ਦੀ ਮੌਤ ਦੇ ਨਾਲ ਹੀ ਦਫ਼ਨ ਹੋ ਗਏ। ਖੁਫੀਆ ਏਜੰਸੀਆਂ ਲਈ ਇਹ ਪਤਾ ਲਗਾਉਣਾ ਹੁਣ ਬੇਹੱਦ ਮੁਸ਼ਕਲ ਹੋ ਗਿਆ ਹੈ। ਏਜੰਸੀਆਂ ਨੂੰ ਇਹ ਵੀ ਪਤਾ ਲਗਾਉਣਾ ਵੀ ਇੱਕ ਚੁਣੌਤੀ ਹੋਵੇਗੀ ਕਿ ਇਹ ਸਾਜ਼ਿਸ਼ ਭਾਰਤ ਦੇ ਅੰਦਰ ਰਚੀ ਗਈ ਸੀ ਜਾਂ ਸਰਹੱਦ ਪਾਰ ਪਾਕਿਸਤਾਨ ਵਿਚ।
ਦੱਸਣਯੋਗ ਹੈ ਕਿ 2015 ਵਿੱਚ ਹੋਈ ਬੇਅਦਬੀ ਦੀ ਘਟਨਾ ਨੂੰ ਵਿਧਾਨ ਸਭਾ ਚੋਣਾਂ ਦੇ ਅਹਿਮ ਮੁੱਦੇ ਵਜੋਂ ਚੁੱਕਿਆ ਜਾ ਰਿਹਾ ਹੈ, ਅਜਿਹੇ ਵਿੱਚ ਚੋਣਾਂ ਨੇੜੇ ਹੋਣ ਦੇ ਮੱਦੇਨਜ਼ਰ ਇਸ ਘਟਨਾ ਨੂੰ ਸੂਬੇ ਵਿਚ ਸ਼ਾਂਤੀ ਭੰਗ ਕਰਨ ਅਤੇ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੀ ਡੂੰਘੀ ਸਾਜ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਸਾਰੇ ਵੱਡੇ ਸਿਆਸੀ ਆਗੂਆਂ ਨੇ ਇਸ ਨੂੰ ਇੱਕ ਸਾਜ਼ਿਸ਼ ਹੀ ਮੰਨਿਆ ਹੈ ਤੇ ਇਸ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ। ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਵੇਲੇ ਕਿਸਾਨ ਅੰਦੋਲਨ ਸਭ ਤੋਂ ਵੱਡਾ ਮੁੱਦਾ ਹੈ, ਪਰ ਇਹ ਤਾਜ਼ਾ ਘਟਨਾ ਕਿਸਾਨ ਅੰਦੋਲਨ ਸਮੇਤ ਹੋਰ ਮੁੱਦਿਆਂ ਨੂੰ ਪਿੱਛੇ ਛੱਡ ਸਕਦੀ ਹੈ।
ਇਹ ਵੀ ਪੜ੍ਹੋ : ਓਮੀਕਰੋਨ : ‘ਭਾਰਤ ‘ਚ ਇੱਕ ਦਿਨ ‘ਚ ਆ ਸਕਦੇ ਨੇ 14 ਲੱਖ ਮਾਮਲੇ’- ਡਾ਼ ਵੀਕੇ ਪੌਲ
ਪੰਜਾਬ ਵਿੱਚ ਪਹਿਲਾਂ ਵੀ ਬੇਅਦਬੀ ਦੇ ਮਾਮਲੇ ਸਾਹਮਣੇ ਆਏ ਹਨ, ਇਹ ਦੂਜੀ ਵਾਰ ਹੈ ਜਦੋਂ ਪੰਜਾਂ ਤਖ਼ਤਾਂ ਵਿੱਚੋਂ ਕਿਸੇ ਇੱਕ ਤਖ਼ਤ ’ਤੇ ਜਾ ਕੇ ਅਜਿਹੀ ਹਰਕਤ ਕੀਤੀ ਗਈ ਹੈ।