ਚੰਡੀਗੜ੍ਹ ਵਿਚ ਕੋਰੋਨਾ ਇੱਕ ਵਾਰ ਫਿਰ ਤੋਂ ਕਹਿਰ ਢਾਹੁਣ ਲੱਗਾ ਹੈ। ਕੋਰੋਨਾ ਦੇ ਲਗਾਤਾਰ ਵਧੇ ਹੋਏ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਤਹਿਤ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ, ਪ੍ਰਾਈਵੇਟ ਸਕੂਲਾਂ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਪਹਿਲਾਂ ਇਹ ਛੁੱਟੀਆਂ 27 ਦਸੰਬਰ ਤੋਂ ਸ਼ੁਰੂ ਹੋ ਕੇ 5 ਜਨਵਰੀ ਤੱਕ ਹੋਣੀਆਂ ਸੀ ਪਰ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਸਮਾਂ ਸਾਰਣੀ ਵਿਚ ਤਬਦੀਲੀ ਕਰ ਦਿੱਤੀ ਗਈ ਹੈ।
ਸਕੂਲਾਂ ਵਿਚ 20 ਦਸੰਬਰ ਤੋਂ 9 ਜਨਵਰੀ ਤੱਕ ਛੁੱਟੀਆਂ ਹੋਣਗੀਆਂ ਤੇ ਪ੍ਰੀਖਿਆਵਾਂ ਤੇ ਚੋਣ ਡਿਊਟੀ ਵਿਚ ਲੱਗੇ ਅਧਿਆਪਕਾਂ ਦੀਆਂ ਛੁੱਟੀਆਂ ਵੀ ਰੱਦ ਰਹਿਣਗੀਆਂ। ਸਰਦੀਆਂ ਦੀਆਂ ਛੁੱਟੀਆਂ ਦੌਰਾਨ ਇਮਤਿਹਾਨ ਜਾਰੀ ਰਹਿਣਗੇ, ਪ੍ਰੀਖਿਆ ‘ਚ ਡਿਊਟੀ ‘ਤੇ ਆਏ ਅਧਿਆਪਕਾਂ ਨੂੰ ਸਕੂਲ ਆਉਣਾ ਪਵੇਗਾ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਚੰਡੀਗੜ੍ਹ ਵਿੱਚ ਇੱਕ ਸਰਕਾਰੀ ਸਕੂਲ ਦੇ ਦੋ ਬੱਚੇ ਤੇ ਇਕ ਅਧਿਆਪਕ ਕੋਰੋਨਾ ਪਾਜੀਟਿਵ ਪਾਏ ਗਏ ਹਨ, ਜਿਸ ਤਹਿਤ ਸਿੱਖਿਆ ਵਿਭਾਗ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਸੰਕਰਮਿਤਾਂ ਦੇ ਸੰਪਰਕ ਵਿਚ ਆਏ ਬੱਚਿਆਂ ਤੇ ਸਟਾਫ ਮੈਂਬਰਾਂ ਦੇ ਕੋਰੋਨਾ ਸੈਂਪਲਾਂ ਦੀ ਜਾਂਚ ਕੀਤੀ ਗਈ ਪਰ ਰਾਹਤ ਭਰੀ ਗੱਲ ਇਹ ਰਹੀ ਕਿ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਪਰ ਅਹਿਤਿਆਤ ਦੇ ਤੌਰ ‘ਤੇ ਸਿੱਖਿਆ ਵਿਭਾਗ ਵੱਲੋਂ ਚੰਡੀਗੜ੍ਹ ਵਿਚ ਛੁੱਟੀਆਂ ਨੂੰ ਵਧਾਉਣ ਦਾ ਫੈਸਲਾ ਲਿਆ ਗਿਆ ਹੈ।
ਗੌਰਤਲਬ ਹੈ ਕਿ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ 30 ਦਸੰਬਰ ਤੱਕ ਹੋਣੀਆਂ ਹਨ ਤੇ ਸਥਾਨਕ ਸਕੂਲਾਂ ਵੱਲੋਂ ਹੀ ਉਨ੍ਹਾਂ ਦੀ ਪ੍ਰੀਖਿਆ ਲਈ ਜਾ ਰਹੀ ਹੈ। ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਚਿੱਠੀ ਜਾਰੀ ਕਰਕੇ ਕੋਰੋਨਾ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ ।