ਸੰਯੁਕਤ ਰਾਸ਼ਟਰ ਮਹਾਸਭਾ ਵਿਚ ਰੂਸ ਨੇ ਫਿਰ ਇਕ ਵਾਰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ ਕਿ ਅਸੀਂ ਅਫ਼ਰੀਕਾ, ਏਸ਼ੀਆ ਅਤੇ ਲਾਤੀਨੀ ਅਮਰੀਕਾ ਦੇ ਦੇਸ਼ਾਂ ਦੀ ਨੁਮਾਇੰਦਗੀ ਰਾਹੀਂ ਸੁਰੱਖਿਆ ਪ੍ਰੀਸ਼ਦ ਨੂੰ ਹੋਰ ਲੋਕਤੰਤਰੀਕਰਨ ਕਰਨ ਦੀ ਸੰਭਾਵਨਾ ਦੇਖਦੇ ਹਾਂ, ਖਾਸ ਤੌਰ ‘ਤੇ ਭਾਰਤ ਅਤੇ ਬ੍ਰਾਜ਼ੀਲ ਨੂੰ ਸੁਰੱਖਿਆ ਪ੍ਰੀਸ਼ਦ ਵਿੱਚ ਸਥਾਈ ਮੈਂਬਰਾਂ ਦੇ ਰੂਪ ਵਿੱਚ ਸਥਾਨ ਮਿਲਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਭਾਰਤ ਨੇ ਸੁਧਾਰਾਂ ‘ਤੇ 31 ਹੋਰ ਦੇਸ਼ਾਂ ਦੇ ਨਾਲ ਸਾਂਝੇ ਬਿਆਨ ‘ਚ ਕਿਹਾ ਸੀ ਕਿ ਸੁਰੱਖਿਆ ਪ੍ਰੀਸ਼ਦ ਦਾ ਵਿਸਤਾਰ ਸਥਾਈ ਅਤੇ ਗੈਰ-ਸਥਾਈ ਦੋਹਾਂ ਸ਼੍ਰੇਣੀਆਂ ‘ਚ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਇਸ ਦੇ ਕੰਮ ਕਰਨ ਦੇ ਤਰੀਕਿਆਂ ਨੂੰ ਸੁਧਾਰਨ ਦੀ ਵੀ ਵਕਾਲਤ ਕੀਤੀ ਗਈ।
ਰੂਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਭਾਰਤ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਾਏ ਜਾਣ ਦਾ ਸਮਰਥਨ ਕੀਤਾ ਸੀ। ਇਸ ਦੌਰਾਨ ਉਨ੍ਹਾਂ ਜਾਪਾਨ ਅਤੇ ਜਰਮਨੀ ਨੂੰ ਸਥਾਈ ਮੈਂਬਰ ਬਣਾਉਣ ਦੀ ਗੱਲ ਵੀ ਕਹੀ। ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਸੁਰੱਖਿਆ ਪ੍ਰੀਸ਼ਦ ਵਿੱਚ ਸੁਧਾਰ ਦੀ ਲੋੜ ਨੂੰ ਵੀ ਦੁਹਰਾਇਆ। ਬਿਡੇਨ ਨੇ ਸੁਰੱਖਿਆ ਪ੍ਰੀਸ਼ਦ ਨੂੰ ਹੋਰ ਸਮਾਵੇਸ਼ੀ ਬਣਾਉਣ ਦੀ ਮੰਗ ਕੀਤੀ ਤਾਂ ਜੋ ਇਹ ਅੱਜ ਦੀਆਂ ਲੋੜਾਂ ਨੂੰ ਬਿਹਤਰ ਢੰਗ ਨਾਲ ਪੂਰਾ ਕਰ ਸਕੇ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਇਸ ਦੇ ਨਾਲ ਹੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਆਪਣੇ ਸੰਬੋਧਨ ਦੌਰਾਨ UNSC ਵਿੱਚ ਸੁਧਾਰਾਂ ਦੀ ਵਕਾਲਤ ਕੀਤੀ ਹੈ। ਜੈਸ਼ੰਕਰ ਨੇ ਕਿਹਾ ਕਿ ਭਾਰਤ ਹੋਰ ਜ਼ਿੰਮੇਵਾਰੀਆਂ ਲੈਣ ਲਈ ਤਿਆਰ ਹੈ। ਵਿਦੇਸ਼ ਮੰਤਰੀ ਨੇ ਇਹ ਵੀ ਕਿਹਾ ਕਿ ਅਜਿਹੇ ਮਹੱਤਵਪੂਰਨ ਮਾਮਲੇ ‘ਤੇ ਗੰਭੀਰਤਾ ਨਾਲ ਚਰਚਾ ਹੋਣੀ ਚਾਹੀਦੀ ਹੈ। ਇਸ ਵਿੱਚ ਕਿਸੇ ਦੇਸ਼ ਨੂੰ ਅੜਿੱਕਾ ਨਹੀਂ ਆਉਣਾ ਚਾਹੀਦਾ।